24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਨਾਲ ਐੱਸ. ਪੀ. ਡੀ. ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 02-02-2026
ਫ਼ਿਰੋਜ਼ਪੁਰ, 1 ਫਰਵਰੀ (ਸੁਖਵਿੰਦਰ ਸਿੰਘ)-ਸ਼ਹਿਰ ਵਿਚ ਲਗਾਤਾਰ ਵਧ ਰਹੀਆਂ ਚੋਰੀਆਂ, ਲੁੱਟਾਂ, ਝਪਟਮਾਰੀਆਂ ਦੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪੁਲਿਸ ਪ੍ਰਸ਼ਾਸਨ ਦੀ ਕਥਿਤ ਢਿੱਲੀ ਕਾਰਗੁਜ਼ਾਰੀ ਕਾਰਨ ਆਮ ਨਾਗਰਿਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਸ਼ਹਿਰ ਦੇ ਵੱਖ-ਵੱਖ ਸਮਾਜਸੇਵੀ, ਧਾਰਮਿਕ ਤੇ ਵਪਾਰਕ ਸੰਗਠਨਾਂ, ਵਕੀਲਾਂ ਅਤੇ ਸੀਏਜ਼ ਵਲੋਂ ਸਨਿਚਰਵਾਰ ਨੂੰ ਇਕ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਗਈ | ਇਸ ਤਹਿਤ ਐਤਵਾਰ ਨੂੰ ਫ਼ਿਰੋਜ਼ਪੁਰ ਫ਼ਰੰਟ ਦੇ ਅਧਿਕਾਰੀਆਂ ਤੇ ਸ਼ਹਿਰ ਵਾਸੀਆਂ ਦੀ ਐੱਸ. ਪੀ. ਡੀ. ਮਨਜੀਤ ਸਿੰਘ ਨਾਲ ਸਤਲੁਜ ਪੈੱ੍ਰਸ ਕਲੱਬ 'ਚ ਵਿਸਥਾਰਪੂਰਵਕ ਮੀਟਿੰਗ ਹੋਈ | ਮੀਟਿੰਗ ਦੌਰਾਨ ਸ਼ਹਿਰ ਵਾਸੀਆਂ ਤੇ ਵੱਖ-ਵੱਖ ਸੰਗਠਨਾਂ ਦੇ ਨੁਮਾਇੰਦਿਆਂ ਨੇ ਆਪਣੇ ਮੁੱਦੇ ਖੁੱਲ੍ਹ ਕੇ ਰੱਖਦੇ ਹੋਏ ਪੁਲਿਸ ਦੀ ਕਾਰਗੁਜ਼ਾਰੀ 'ਤੇ ਤਿੱਖੀ ਨਾਰਾਜ਼ਗੀ ਜਤਾਈ | ਲੋਕਾਂ ਨੇ ਦੋਸ਼ ਲਗਾਇਆ ਕਿ ਚੋਰ ਤੇ ਝਪਟਮਾਰੀ ਬੇਖ਼ੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਜਦਕਿ ਪੁਲਿਸ ਵਲੋਂ ਢੁਕਵੇਂ ਕਦਮ ਨਹੀਂ ਚੁੱਕੇ ਜਾ ਰਹੇ | ਮੀਟਿੰਗ 'ਚ ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਹਾਲਾਤਾਂ ਵਿਚ ਜਲਦੀ ਸੁਧਾਰ ਨਾ ਆਇਆ ਤਾਂ ਆਮ ਲੋਕਾਂ ਦਾ ਪੁਲਿਸ 'ਤੇ ਭਰੋਸਾ ਪੂਰੀ ਤਰ੍ਹਾਂ ਖ਼ਤਮ ਹੋ ਸਕਦਾ ਹੈ | ਇਸ ਮੌਕੇ ਫ਼ਿਰੋਜ਼ਪੁਰ ਫ਼ਰੰਟ ਦੇ ਬੈਨਰ ਹੇਠ 7 ਫਰਵਰੀ ਨੂੰ ਵੱਡਾ ਇਕੱਠ ਕਰਨ ਦਾ ਐਲਾਨ ਕੀਤਾ ਗਿਆ | ਸੰਗਠਨਾਂ ਨੇ ਕਿਹਾ ਕਿ ਇਸ ਇਕੱਠ 'ਚ ਸਿਰਫ਼ ਸ਼ਹਿਰ ਹੀ ਨਹੀਂ, ਸਗੋਂ ਪੂਰੇ ਜ਼ਿਲ੍ਹੇ ਤੋਂ ਲੋਕ ਸ਼ਾਮਿਲ ਹੋਣਗੇ ਤੇ ਅਗਲੇ ਸੰਘਰਸ਼ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ | ਮੀਟਿੰਗ ਦੌਰਾਨ ਐੱਸ. ਪੀ. ਡੀ. ਮਨਜੀਤ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਚੋਰੀਆਂ ਤੇ ਝਪਟਮਾਰੀਆਂ 'ਤੇ ਕਾਬੂ ਪਾਉਣ ਲਈ ਪੁਲਿਸ ਵਲੋਂ ਪੂਰੀ ਯੋਜਨਾ ਤਿਆਰ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜਲਦੀ ਹੀ ਅਪਰਾਧੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਐੱਸ. ਪੀ. ਡੀ. ਨੇ ਦੱਸਿਆ ਕਿ ਸ਼ਹਿਰ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਪੂਰੀ ਤਰ੍ਹਾਂ ਦਰੁਸਤ ਕੀਤਾ ਜਾਵੇਗਾ | ਐੱਸ. ਪੀ. ਡੀ. ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕੋਈ ਵਿਅਕਤੀ ਚੋਰੀ ਦਾ ਸਾਮਾਨ ਖ਼ਰੀਦਦਾ ਜਾਂ ਵੇਚਦਾ ਪਾਇਆ ਗਿਆ, ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਤੋਂ ਇਲਾਵਾ ਪੈਟਰੋਲ ਪੰਪ ਮਾਲਕਾਂ ਨੂੰ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਪੈਟਰੋਲ ਨਾ ਪਾਉਣ ਦੀ ਹਦਾਇਤ ਕਰਨ ਦੀ ਗੱਲ ਵੀ ਕਹੀ ਗਈ | ਮੀਟਿੰਗ 'ਚ ਸ਼ੈਲਿੰਦਰ ਲਾਰੋਇਆ, ਅਸ਼ੋਕ ਬਹਿਲ, ਐਡਵੋਕੇਟ ਰੋਹਿਤ ਅਰੋੜਾ, ਐਡਵੋਕੇਟ ਜੇ. ਐੱਸ. ਸੋਢੀ, ਵਿਪੁਲ ਨਾਰੰਗ, ਨਿਤਿਨ ਜੇਟਲੀ, ਵਪਾਰ ਮੰਡਲ ਪ੍ਰਧਾਨ ਡਿੰਪਲ ਕਨੱਤੋੜ, ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਅਨੁਜ ਮਿੱਤਲ, ਨਿਰਮਲਜੀਤ ਅਰੋੜਾ, ਸੂਰਜ ਮੇਹਤਾ, ਸੁਨੀਰ ਮੌਂਗਾ, ਰਾਕੇਸ਼ ਅਗਰਵਾਲ ਬੱਬਲੀ, ਦੀਪਕ ਜੋਸ਼ੀ, ਫ਼ਿਰੋਜ਼ਪੁਰ ਪੈੱ੍ਰਸ ਕਲੱਬ ਦੇ ਪ੍ਰਧਾਨ ਮਨਦੀਪ ਕੁਮਾਰ, ਸਤਲੁਜ ਪੈੱ੍ਰਸ ਕਲੱਬ ਦੇ ਪ੍ਰਧਾਨ ਗੁਰਨਾਮ ਸਿੰਘ ਗਾਮਾ, ਚੇਅਰਮੈਨ ਵਿਜੈ ਸ਼ਰਮਾ ਸਮੇਤ ਕਈ ਸਮਾਜਿਕ ਸੰਗਠਨਾਂ ਦੇ ਅਹੁਦੇਦਾਰ ਤੇ ਕਾਰਕੁਨ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਜ਼ੀਰਾ ਗੇਟ ਨੇੜੇ ਪੁਲਿਸ ਦੀ ਵੱਡੀ ਕਾਰਵਾਈ ਅਗਲੀ ਖ਼ਬਰ ਜ਼ੀਰਾ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਇਆ
Ad Position 24