ਜ਼ੀਰਾ, 1 ਫਰਵਰੀ (ਰਜਨੀਸ਼ ਕਥੂਰੀਆ)-ਪੰਜਾਬ ਦੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪੰਜਾਬ ਭਰ 'ਚ ਜ਼ਿਲ੍ਹਾ ਪੱਧਰ 'ਤੇ ਕੀਤੀਆਂ ਜਾ ਰਹੀਆਂ ਕਿਸਾਨ ਮਹਾਂ ਪੰਚਾਇਤਾਂ ਦੀ ਲੜੀ ਦੇ ਤਹਿਤ ਅਨਾਜ ਮੰਡੀ ਜ਼ੀਰਾ ਵਿਖੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਅਗਵਾਈ 'ਚ ਵੱਡਾ ਇਕੱਠ ਕੀਤਾ ਜਾ ਰਿਹਾ ਹੈ | ਇਸ 'ਚ ਸ਼ਾਮਿਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਇਕਾਈ ਵਾੜਾ ਚੈਨ ਸਿੰਘ ਵਾਲਾ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਵਾੜਾ ਚੈਨ ਸਿੰਘ ਵਾਲਾ, ਇਕਾਈ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਅਨਾਜ ਮੰਡੀ ਜ਼ੀਰਾ ਵਿਖੇ ਕਿਸਾਨ ਮਹਾਂ ਪੰਚਾਇਤ ਵਿਚ ਵੱਡੀ ਗਿਣਤੀ 'ਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ | ਮੀਟਿੰਗ 'ਚ ਹਰਬੰਸ ਸਿੰਘ, ਮੀਤ ਪ੍ਰਧਾਨ ਬਲਵਿੰਦਰ ਸਿੰਘ, ਜੁਗਰਾਜ ਸਿੰਘ, ਬਲਦੇਵ ਸਿੰਘ ਉੱਪਲ, ਲਖਵੀਰ ਸਿੰਘ ਉੱਪਲ, ਰਣਜੀਤ ਸਿੰਘ, ਹਰਜਿੰਦਰ ਸਿੰਘ, ਮਲਕੀਤ ਸਿੰਘ, ਗੁਰਤੇਜ ਸਿੰਘ, ਗਰਦੌਰ ਸਿੰਘ, ਲਾਲ ਸਿੰਘ, ਬਲਜੀਤ ਸਿੰਘ, ਆਤਮਾ ਸਿੰਘ, ਦਲਜੀਤ ਸਿੰਘ, ਮਨਪ੍ਰੀਤ ਸਿੰਘ, ਕਰਮਜੀਤ ਸਿੰਘ, ਬਲਦੇਵ ਸਿੰਘ ਧਾਲੀਵਾਲ, ਰਾਜ ਸਿੰਘ, ਜਗਸੀਰ ਸਿੰਘ, ਨਿਰਮਲ ਸਿੰਘ, ਦਰਸ਼ਨ ਸਿੰਘ, ਪ੍ਰੀਤਮ ਸਿੰਘ, ਜਲੌਰ ਸਿੰਘ, ਇਕਬਾਲ ਸਿੰਘ, ਬਲਵੰਤ ਸਿੰਘ, ਬਲਜਿੰਦਰ ਸਿੰਘ, ਦਲਜੀਤ ਸਿੰਘ, ਤਰਸੇਮ ਸਿੰਘ, ਉਪਕਾਰ ਸਿੰਘ, ਨੱਥਾ ਸਿੰਘ, ਸਰਬਨ ਸਿੰਘ, ਗੁਰਜੀਤ ਸਿੰਘ, ਨਵਜੋਤ ਸਿੰਘ ਅਤੇ ਜਸਵੰਤ ਸਿੰਘ ਆਦਿ ਕਿਸਾਨ ਵੱਡੀ ਗਿਣਤੀ 'ਚ ਹਾਜ਼ਰ ਸਨ |