04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਰਾਹਤ ਦੇਣ 'ਤੇ ਅਕਾਲੀ ਵਰਕਰ ਬਾਗ਼ੋ-ਬਾਗ਼

Ad Position 21
No active advertisement
ਅਜੀਤ ਡੈਸਕ 03-02-2026
ਜ਼ੀਰਾ, 2 ਫਰਵਰੀ (ਰਜਨੀਸ਼ ਕਥੂਰੀਆ)-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇਣ 'ਤੇ ਜ਼ੀਰਾ ਹਲਕੇ ਦੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ ਅਤੇ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬੁਲਾਰੇ ਰਣਜੀਤ ਸਿੰਘ ਸ਼ਹਿਜ਼ਾਦਾ ਨੇ ਕਿਹਾ ਕਿ ਬਦਲਾਖੋਰੀ ਦੀ ਨੀਤੀ ਨਾਲ ਗਿ੍ਫ਼ਤਾਰ ਕੀਤੇ ਗਏ | ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਕੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਦਰਅਸਲ ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਸੱਤਾ ਦੀ ਦੁਰਵਰਤੋਂ ਕਰਕੇ ਵਿਰੋਧੀਆਂ ਨੂੰ ਡਰਾ ਧਮਕਾ ਕੇ ਦਬਾਉਣਾ ਚਾਹੁੰਦੀ ਹੈ | ਪਰ ਬਿਕਰਮ ਸਿੰਘ ਮਜੀਠੀਆ ਇਕ ਨਿਡਰ, ਦਲੇਰ ਤੇ ਬੇਬਾਕ ਲੀਡਰ ਹਨ ਜੋ ਕਿਸੇ ਤੋਂ ਵੀ ਦੱਬਦੇ ਨਹੀਂ ਹਨ | ਇਸ ਮੌਕੇ ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ ਤੇ ਰਣਜੀਤ ਸਿੰਘ ਸ਼ਹਿਜ਼ਾਦਾ ਦੇ ਨਾਲ ਹਰਪ੍ਰੀਤ ਸਿੰਘ ਬਹਿਕ ਗੁੱਜਰਾਂ ਸਰਕਲ ਪ੍ਰਧਾਨ ਅਤੇ ਮਨਪ੍ਰੀਤ ਸਿੰਘ ਪ੍ਰਧਾਨ ਆਈ. ਟੀ. ਸੈੱਲ ਜ਼ਿਲ੍ਹਾ ਫ਼ਿਰੋਜ਼ਪੁਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿਸ਼ਨ ਸਮਰੱਥ 4.0 ਤਹਿਤ ਬਲਾਕ ਫ਼ਿਰੋਜ਼ਪੁਰ-2 'ਚ ਅਧਿਆਪਕ ਸੈਮੀਨਾਰ ਦਾ ਆਯੋਜਨ ਅਗਲੀ ਖ਼ਬਰ ਨਗਰ ਪੰਚਾਇਤ ਮਮਦੋਟ ਵਲੋਂ ਕਸਬੇ ਦੇ ਵਿਕਾਸ ਲਈ ਬਜਟ ਪਾਸ
Ad Position 24