04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਿਸ਼ਨ ਸਮਰੱਥ 4.0 ਤਹਿਤ ਬਲਾਕ ਫ਼ਿਰੋਜ਼ਪੁਰ-2 'ਚ ਅਧਿਆਪਕ ਸੈਮੀਨਾਰ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 03-02-2026
ਫ਼ਿਰੋਜ਼ਪੁਰ, 2 ਫਰਵਰੀ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਨਵੇਂ ਅਕਾਦਮਿਕ ਸੈਸ਼ਨ ਨੂੰ ਮੁੱਖ ਰੱਖਦੇ ਹੋਏ ਮਿਸ਼ਨ ਸਮਰੱਥ 4.0 ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ 'ਚ ਅਧਿਆਪਕਾਂ ਲਈ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ ਬਲਾਕ ਫ਼ਿਰੋਜ਼ਪੁਰ-2 ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਾਜਨ ਨਰੂਲਾ ਦੀ ਦੇਖ-ਰੇਖ ਹੇਠ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਫ਼ਿਰੋਜ਼ਪੁਰ ਸੁਨੀਤਾ ਰਾਣੀ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿ.) ਕੋਮਲ ਅਰੋੜਾ ਦੀ ਅਗਵਾਈ ਹੇਠ, ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਸੁਭਾਸ਼ ਚੰਦਰ ਦੀ ਰਹਿਨੁਮਾਈ 'ਚ ਲੱਗ ਰਹੇ ਇਨ੍ਹਾਂ ਸੈਮੀਨਾਰਾਂ ਦੌਰਾਨ ਰੋਜ਼ਾਨਾ ਵੱਡੀ ਗਿਣਤੀ 'ਚ ਅਧਿਆਪਕ ਹਿੱਸਾ ਲੈ ਕੇ ਮਿਸ਼ਨ ਸਮਰੱਥ 4.0 ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਿਲ ਕਰ ਰਹੇ ਹਨ | ਸੈਮੀਨਾਰ ਦੌਰਾਨ ਬੀ. ਪੀ. ਈ. ਓ. ਰਾਜਨ ਨਰੂਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਸਕੂਲ ਸਿੱਖਿਆ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ | ਇਸੇ ਕੜੀ ਤਹਿਤ ਮਿਸ਼ਨ ਸਮਰੱਥ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਮੁੱਖ ਮਕਸਦ ਨਵੇਂ ਸੈਸ਼ਨ ਦੌਰਾਨ ਦਾਖਲ ਹੋਣ ਵਾਲੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਵਿਚ ਮਜ਼ਬੂਤ ਬੁਨਿਆਦ ਮੁਹੱਈਆ ਕਰਵਾਉਣਾ ਹੈ | ਉਨ੍ਹਾਂ ਦੱਸਿਆ ਕਿ ਸੈਮੀਨਾਰਾਂ 'ਚ ਹਿੱਸਾ ਲੈ ਰਹੇ ਅਧਿਆਪਕਾਂ ਨੂੰ ਰੋਜ਼ਾਨਾ ਵੱਖ-ਵੱਖ ਰਿਸੋਰਸ ਪਰਸਨਜ਼ ਵਲੋਂ ਸਿਖਲਾਈ ਦਿੱਤੀ ਜਾ ਰਹੀ ਹੈ | ਇਸ ਮੌਕੇ ਰਿਸੋਰਸ ਪਰਸਨ ਰਾਜੇਸ਼ ਮੱਕੜ, ਪਰਮਜੀਤ ਸਿੰਘ ਪੰਮਾ, ਮਹਿੰਦਰ ਸ਼ਰਮਾ ਅਤੇ ਮੈਡਮ ਸੁਮੇਧਾ ਅਰੋੜਾ ਵਲੋਂ ਪੰਜਾਬੀ, ਗਣਿਤ ਤੇ ਅੰਗਰੇਜ਼ੀ ਵਿਸ਼ਿਆਂ ਅਧੀਨ ਕੀਤੀ ਜਾਣ ਵਾਲੀ ਟੈਸਟਿੰਗ, ਟੈਸਟਿੰਗ ਤੋਂ ਬਾਅਦ ਪੱਧਰ ਅਨੁਸਾਰ ਗਰੁੱਪ ਬਣਾਉਣ, ਰਿਕਾਰਡਿੰਗ ਸ਼ੀਟਾਂ ਭਰਨ, ਵੱਖ-ਵੱਖ ਗਤੀਵਿਧੀਆਂ, ਵਰਕ ਸ਼ੀਟਾਂ ਤੇ ਨਿਰਧਾਰਿਤ ਟੀਚਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਰਿਸੋਰਸ ਪਰਸਨਾਂ ਨੇ ਮਿਸ਼ਨ ਸਮਰੱਥ 4.0 ਦੀ ਮਹੱਤਤਾ ਉਜਾਗਰ ਕਰਦਿਆਂ ਦੱਸਿਆ ਕਿ ਇਹ ਪ੍ਰਾਜੈਕਟ ਖ਼ਾਸ ਕਰਕੇ ਲੋ ਲਰਨਿੰਗ ਲੈਵਲ ਵਾਲੇ ਬੱਚਿਆਂ ਦੀ ਸਿੱਖਿਅਕ ਸਮੱਸਿਆ ਦੇ ਹੱਲ 'ਤੇ ਕੇਂਦਰਿਤ ਹੈ | ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਪੂਰੇ ਮਨ, ਸਮਰਪਣ ਤੇ ਜੋਸ਼ ਨਾਲ ਇਸ ਪ੍ਰਾਜੈਕਟ ਨੂੰ ਲਾਗੂ ਕੀਤਾ ਜਾਵੇ | ਸਟੇਟ ਰਿਸੋਰਸ ਪਰਸਨ ਗਣਿਤ ਮਹਿੰਦਰ ਸਿੰਘ ਸ਼ੈਲੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮਿਸ਼ਨ ਸਮਰੱਥ 4.0 ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਗਿਣਤੀ ਸਮਝ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਬੱਚੇ ਸਿਰਫ਼ ਯਾਦ ਕਰਕੇ ਨਹੀਂ ਸਗੋਂ ਸਮਝ ਕੇ ਸਿੱਖਣ | ਉਨ੍ਹਾਂ ਦੱਸਿਆ ਕਿ ਟੈਸਟਿੰਗ ਰਾਹੀਂ ਬੱਚਿਆਂ ਦੇ ਸਿੱਖਣ ਪੱਧਰ ਦੀ ਪਛਾਣ ਕਰਕੇ ਉਨ੍ਹਾਂ ਨੂੰ ਪੱਧਰ ਅਨੁਸਾਰ ਗਰੁੱਪਾਂ ਵਿਚ ਵੰਡਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਆਸਥਾ ਹਸਪਤਾਲ ਵਲੋਂ ਸਮਾਜ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਦਾ ਸਨਮਾਨ ਅਗਲੀ ਖ਼ਬਰ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਰਾਹਤ ਦੇਣ 'ਤੇ ਅਕਾਲੀ ਵਰਕਰ ਬਾਗ਼ੋ-ਬਾਗ਼
Ad Position 24