04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 03-02-2026
ਫ਼ਿਰੋਜ਼ਪੁਰ, 2 ਫ਼ਰਵਰੀ (ਗੁਰਿੰਦਰ ਸਿੰਘ)-ਸਿਵਲ ਸਰਜਨ ਡਾ. ਰਾਜੀਵ ਪ੍ਰਾਸ਼ਰ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਤੇ ਪ੍ਰੋਗਰਾਮ ਅਫ਼ਸਰਾਂ ਨਾਲ ਮਹੀਨੇਵਾਰ ਮੀਟਿੰਗ ਕੀਤੀ ਗਈ, ਜਿਸ 'ਚ ਜੱਚਾ-ਬੱਚਾ ਸਿਹਤ ਨਾਲ ਸੰਬੰਧਿਤ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਗਰਭਵਤੀ ਮਹਿਲਾਵਾਂ ਦੀ ਸੰਭਾਲ, ਸੁਰੱਖਿਅਤ ਡਿਲਿਵਰੀ, ਟੀਕਾਕਰਨ ਤੇ ਬੱਚਿਆਂ ਦੀ ਪੋਸ਼ਣ ਸਥਿਤੀ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ ਗਿਆ | ਇਸ ਮੌਕੇ ਸਾਰੇ ਅਧਿਕਾਰੀਆਂ ਤੇ ਸਟਾਫ਼ ਨੂੰ ਨਿਰਧਾਰਿਤ ਟੀਚੇ ਸਮੇਂ ਸਿਰ ਅਤੇ ਪੂਰੀ ਜ਼ਿੰਮੇਵਾਰੀ ਨਾਲ ਪੂਰੇ ਕਰਨ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ, ਨਾਲ ਹੀ ਸਿਹਤ ਸੇਵਾਵਾਂ ਦੀ ਗੁਣਵੱਤਾ ਤੇ ਪਹੁੰਚ ਨੂੰ ਹਰ ਪੱਧਰ 'ਤੇ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ | ਇਸ ਮੌਕੇ ਸਿਵਲ ਸਰਜਨ ਡਾ. ਰਾਜੀਵ ਪ੍ਰਾਸ਼ਰ ਵਲੋਂ ਪਿਛਲੇ ਸਮੇਂ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਹੇਠ ਕੀਤੇ ਗਏ ਕੰਮਾਂ ਦਾ ਜਾਇਜ਼ਾ ਲਿਆ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕੰਮਾਂ ਦੀ ਰੂਪਰੇਖਾ ਉਲੀਕੀ ਗਈ | ਮੀਟਿੰਗ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਤੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ, ਟੀਬੀ ਮੁਕਤ ਭਾਰਤ ਅਭਿਆਨ ਦੀ ਸਮੀਖਿਆ ਕੀਤੀ ਗਈ | ਉਨ੍ਹਾਂ ਨਿਰਦੇਸ਼ ਦਿੱਤੇ ਕਿ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਸਿਹਤ ਵਿਭਾਗ ਦੇ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੀਆਂ ਟੀਮਾਂ ਤਿਆਰ ਰਹਿਣ | ਇਸ ਦੇ ਨਾਲ ਹੀ ਸਿਵਲ ਸਰਜਨ ਨੇ ਸਾਰੀਆਂ ਸਿਹਤ ਸੰਸਥਾਵਾਂ ਦਾ ਰਿਕਾਰਡ ਠੀਕ ਕਰਨ ਤੇ ਸੁਧਾਰ ਕਰਨ ਲਈ ਵੀ ਕਿਹਾ ਗਿਆ | ਇਸ ਮੌਕੇ ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਰਕਾਰ ਵਲੋਂ ਜੋ ਸਿਹਤ ਸਹੂਲਤਾਂ ਦਿੱਤੀਆਂ ਗਈਆਂ ਹਨ | ਉਨ੍ਹਾਂ ਦਾ ਲਾਭ ਹਰ ਵਰਗ ਨੂੰ ਮਿਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਕਰਨਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਸਾਰੇ ਹੀ ਐੱਸ. ਐਮ. ਓਜ਼ ਨੂੰ ਕਿਹਾ ਕਿ ਉਹ ਨੈਸ਼ਨਲ ਪ੍ਰੋਗਰਾਮਾਂ ਦੀ ਸਮੇਂ-ਸਮੇਂ ਤੇ ਆਪਣੇ ਪੱਧਰ 'ਤੇ ਜ਼ਰੂਰ ਸਮੀਖਿਆ ਕਰਨ | ਉਨ੍ਹਾਂ ਇਸ ਤੋਂ ਇਲਾਵਾ ਸਟੇਟ ਹੈੱਡਕੁਆਰਟਰ ਤੋਂ ਮਿਲੀਆਂ ਹਦਾਇਤਾਂ ਤੋਂ ਵੀ ਸਾਰਿਆਂ ਨੂੰ ਜਾਣੂ ਕਰਵਾਇਆ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਢੀਂਗਰਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ, ਐਸ. ਐਮ. ਓ. ਡਾ. ਨਿਖਿਲ ਗੁਪਤਾ, ਐਸ. ਐਮ. ਓ. ਡਾ. ਨਵੀਨ ਸੇਠੀ, ਐਸ. ਐਮ. ਓ. ਡਾ. ਕਰਮਜੀਤ ਕੌਰ, ਐੱਸ. ਐਮ. ਓ. ਡਾ. ਰਵਿੰਦਰ ਪਾਲ, ਐੱਸ. ਐਮ. ਓ. ਡਾ. ਰੇਖਾ ਭੱਟੀ, ਡੀ. ਟੀ. ਓ. ਡਾ. ਸਤਿੰਦਰ ਓਬਰਾਏ, ਐਪੀਡੀਮੋਲੋਜਿਸਟ ਡਾ. ਸ਼ਮਿੰਦਰ ਕੌਰ ਅਤੇ ਡਾ. ਯੁਵਰਾਜ, ਡਾ. ਸਿਮਰਨ, ਡਾ. ਕਰਨਵੀਰ, ਡਾ. ਅਭੇਜੀਤ, ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ ਅਤੇ ਡਾ. ਮਨਮੀਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਤੇ ਨੇਹਾ ਭੰਡਾਰੀ ਤੋਂ ਇਲਾਵਾ ਵੱਖ-ਵੱਖ ਬਲਾਕਾਂ ਤੋਂ ਆਏ ਸੀਨੀਅਰ ਮੈਡੀਕਲ ਅਫ਼ਸਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਯੂਥ ਦੇ ਬਲਾਕ ਪ੍ਰਧਾਨ ਜੋਗਾ ਸਿੰਘ ਭਾਜਪਾ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਆਸਥਾ ਹਸਪਤਾਲ ਵਲੋਂ ਸਮਾਜ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਦਾ ਸਨਮਾਨ
Ad Position 24