ਗੁਰੂਹਰਸਹਾਏ, 2 ਫਰਵਰੀ (ਕਪਿਲ ਕੰਧਾਰੀ)-ਭਾਜਪਾ ਨੂੰ ਹਲਕਾ ਗੁਰੂਹਰਸਹਾਏ 'ਚ ਮਜ਼ਬੂਤ ਕਰਨ ਦੇ ਲਈ ਭਾਜਪਾ ਆਗੂ ਦੀਪਕ ਸ਼ਰਮਾ ਵਲੋਂ ਲਗਾਤਾਰ ਹੀ ਪਰਿਵਾਰਾਂ ਨੂੰ ਭਾਜਪਾ ਵਿਚ ਸ਼ਾਮਿਲ ਕੀਤਾ ਜਾ ਰਿਹਾ ਹੈ | ਜਿਸ ਦੇ ਚੱਲਦਿਆਂ ਦੀਪਕ ਸ਼ਰਮਾ ਵਲੋਂ ਆਮ ਆਦਮੀ ਪਾਰਟੀ ਯੂਥ ਦੇ ਬਲਾਕ ਪ੍ਰਧਾਨ ਜੋਗਾ ਸਿੰਘ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ | ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂ ਦੀਪਕ ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਲਈ ਕੀਤਾ ਜਾ ਰਹੇ ਲੋਕ ਭਲਾਈ ਦੇ ਕੰਮਾਂ ਤੋਂ ਖ਼ੁਸ਼ ਹੋ ਕੇ ਹਰ ਰੋਜ਼ ਹੀ ਗੁਰੂਹਰਸਹਾਏ ਹਲਕੇ ਦੇ ਵਿਚ ਭਾਜਪਾ ਦਾ ਪਰਿਵਾਰ ਵੱਡਾ ਹੋ ਰਿਹਾ ਹੈ ਅਤੇ ਭਾਜਪਾ ਦੀ ਨੀਤੀਆਂ ਤੋਂ ਖ਼ੁਸ਼ ਹੋ ਕੇ ਆਮ ਆਦਮੀ ਪਾਰਟੀ ਯੂਥ ਦੇ ਬਲਾਕ ਪ੍ਰਧਾਨ ਜੋਗਾ ਸਿੰਘ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਹੋਏ, ਜਿਨ੍ਹਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ ਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਵਿਚ ਬਣਦਾ ਮਾਨ ਸਨਮਾਨ ਦੇਣ ਦਾ ਵੀ ਵਿਸ਼ਵਾਸ ਦਵਾਇਆ ਗਿਆ | ਦੀਪਕ ਸ਼ਰਮਾ ਨੇ ਕਿਹਾ ਕਿ ਉਹ ਹਲਕੇ ਦੇ ਘਰ-ਘਰ ਜਾ ਕੇ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਅਤੇ ਸਕੀਮਾਂ ਸੰਬੰਧੀ ਜਾਣੂ ਕਰਵਾ ਰਹੇ ਹਨ | ਇਸ ਮੌਕੇ ਲਵਿਸ਼ ਧਵਨ, ਗੁਰਬਿੰਦਰ ਸਿੰਘ, ਚਰਨਜੀਤ ਸਿੰਘ, ਮਨਜੀਤ ਸਿੰਘ, ਦਵਿੰਦਰਪਾਲ ਸਿੰਘ, ਰਾਜ ਬੱਬਰ, ਬਗ਼ੀਚਾ ਸਿੰਘ ਰਾਖੀ, ਸੁਨੀਤਾ ਰਾਣੀ ਆਦਿ ਹਾਜ਼ਰ ਸਨ |