04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਯੁਵਕ ਸੇਵਾਵਾਂ ਵਿਭਾਗ ਵਲੋਂ ਰੈੱਡ ਰਿਬਨ ਕਲੱਬਾਂ ਦੇ ਕਰਵਾਏ ਜ਼ਿਲ੍ਹਾ ਪੱਧਰੀ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਤੇ ਭਾਸ਼ਨ ਮੁਕਾਬਲੇ

Ad Position 21
No active advertisement
ਅਜੀਤ ਡੈਸਕ 03-02-2026
ਫ਼ਿਰੋਜ਼ਪੁਰ, 2 ਫਰਵਰੀ (ਗੁਰਿੰਦਰ ਸਿੰਘ)-ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਜਸਪਾਲ ਸਿੰਘ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਐੱਸ. ਬੀ. ਐੱਸ. ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ 'ਚ ਸਰਗਰਮ ਰੈੱਡ ਰੀਬਨ ਕਲੱਬਾਂ ਦੇ ਮੈਂਬਰਾਂ ਲਈ ਜ਼ਿਲ੍ਹਾ ਪੱਧਰੀ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਤੇ ਭਾਸ਼ਨ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਐੱਚ. ਆਈ. ਵੀ. ਏਡਜ਼ ਬਾਰੇ ਜਾਗਰੂਕਤਾ, ਸਟਿਗਮਾ ਤੇ ਭੇਦਭਾਵ ਐਕਟ 2017, ਨਸ਼ਿਆਂ ਵਿਰੁੱਧ ਸੰਘਰਸ਼ ਤੇ ਖ਼ੂਨਦਾਨ ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਸਮਰਪਿਤ ਸਨ | ਪ੍ਰੋਗਰਾਮ ਦੀ ਸ਼ੁਰੂਆਤ ਗੁਰਪ੍ਰੀਤ ਸਿੰਘ, ਨੋਡਲ ਅਫ਼ਸਰ ਰੈੱਡ ਰੀਬਨ ਕਲੱਬ ਵਲੋਂ ਸਾਰੇ ਨੋਡਲ ਅਫ਼ਸਰਾਂ ਤੇ ਵਿਦਿਆਰਥੀਆਂ ਦਾ ਸਵਾਗਤ ਕਰਕੇ ਕੀਤੀ ਗਈ | ਸਮਾਗਮ ਦੇ ਮੁੱਖ ਮਹਿਮਾਨ ਡਾ. ਸੁਰੇਸ਼ ਕੁਮਾਰ ਸ਼ਰਮਾ, ਵਾਇਸ ਚਾਂਸਲਰ, ਐੱਸ. ਬੀ. ਐੱਸ. ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਆਪਣੇ ਜੀਵਨ ਅਨੁਭਵ ਸਾਂਝੇ ਕੀਤੇ ਤੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਰਹਿਣ ਦੀ ਅਪੀਲ ਕੀਤੀ | ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫ਼ਿਰੋਜ਼ਪੁਰ ਜਸਪਾਲ ਸਿੰਘ ਵਲੋਂ ਨੌਜਵਾਨਾਂ ਨੂੰ ਰੈੱਡ ਰੀਬਨ ਕਲੱਬਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਨਾਲ ਜਾਣੂ ਕਰਵਾਇਆ | ਵੱਖ-ਵੱਖ ਮੁਕਾਬਲਿਆਂ ਦੇ ਨਤੀਜਿਆਂ ਵਿਚ ਭਾਸ਼ਨ ਮੁਕਾਬਲੇ 'ਚ ਦੀਪਿਕਾ ਆਰ. ਐੱਸ. ਡੀ. ਕਾਲਜ, ਫ਼ਿਰੋਜ਼ਪੁਰ ਨੇ ਪਹਿਲਾ, ਨੇਹਾ ਧੂੜੀਆ ਡਾਈਟ, ਫ਼ਿਰੋਜ਼ਪੁਰ ਨੇ ਦੂਜਾ, ਗੁਰਲੀਨ, ਐੱਸ. ਬੀ. ਐੱਸ. ਐੱਸ.ਯੂਨੀਵਰਸਿਟੀ ਫ਼ਿਰੋਜ਼ਪੁਰ ਨੇ ਤੀਸਰਾ ਸਥਾਨ ਜਦਕਿ ਤਨੀਸ਼ਾ ਦੇਵ ਸਮਾਜ ਕਾਲਜ ਐਜੂਕੇਸ਼ਨ ਨੇ ਕੰਸੋਲੇਸ਼ਨ ਇਨਾਮ ਪ੍ਰਾਪਤ ਕੀਤਾ | ਇਸੇ ਤਰ੍ਹਾਂ ਪੋਸਟਰ ਮੇਕਿੰਗ 'ਚ ਦਵਿੰਦਰ ਕੌਰ ਡਾਈਟ, ਫ਼ਿਰੋਜ਼ਪੁਰ ਨੇ ਪਹਿਲਾ, ਤੁਸ਼ਾਰ ਆਰ. ਐੱਸ. ਡੀ. ਕਾਲਜ ਫ਼ਿਰੋਜ਼ਪੁਰ ਨੇ ਦੂਜਾ, ਰਾਜਵਿੰਦਰ ਕੌਰ ਐੱਸ. ਬੀ. ਐੱਸ. ਸਟੇਟ.ਯੂਨੀਵਰਸਿਟੀ ਫ਼ਿਰੋਜ਼ਪੁਰ ਨੇ ਤੀਜਾ ਸਥਾਨ ਤੇ ਖੁਸ਼ਪ੍ਰੀਤ ਕੌਰ ਦੇਵ ਸਮਾਜ ਕਾਲਜ ਐਜੂਕੇਸ਼ਨ ਨੇ ਕੰਸੋਲੇਸ਼ਨ ਇਨਾਮ ਪ੍ਰਾਪਤ ਕੀਤਾ | ਸਲੋਗਨ ਰਾਈਟਿੰਗ ਮੁਕਾਬਲੇ 'ਚ ਕਮਲਪ੍ਰੀਤ ਕੌਰ ਐੱਸ. ਬੀ. ਐੱਸ. ਨਰਸਿੰਗ ਕਾਲਜ ਸੋਢੇ ਵਾਲਾ ਨੇ ਪਹਿਲਾ, ਅਮਨਦੀਪ ਕੌਰ ਡਾਈਟ ਫ਼ਿਰੋਜ਼ਪੁਰ ਨੇ ਦੂਜਾ ਤੇ ਰਿਪਨਪ੍ਰੀਤ ਕੌਰ ਐੱਚ. ਕੇ. ਐਲ. ਕਾਲਜ ਆਫ਼ ਐਜੂਕੇਸ਼ਨ ਗੁਰੂਹਰਸਹਾਏ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜੇਤੂਆਂ ਨੂੰ ਟਰਾਫ਼ੀਆਂ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਬਾਕੀ ਭਾਗੀਦਾਰਾਂ ਨੂੰ ਸਰਟੀਫਿਕੇਟ ਦੇ ਕੇ ਪ੍ਰੇਰਿਤ ਕੀਤਾ ਗਿਆ | ਇਸ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਵੀ ਕੱਢੀ ਗਈ | ਜੱਜਾਂ ਦੀ ਭੂਮਿਕਾ ਡਾ. ਅਮਰਜੋਤੀ ਮਾਂਗਟ, ਰਜਨੀ ਜੱਗਾ ਤੇ ਇੰਦਰਪਾਲ ਸਿੰਘ ਵਲੋਂ ਨਿਭਾਈ ਗਈ | ਇਸ ਮੌਕੇ ਤਰਨਜੀਤ ਕੌਰ ਸਟੈਨੋ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਦੇ ਨੋਡਲ ਅਫ਼ਸਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਸਲ੍ਹਾ ਲਾਇਸੰਸ ਦੇ ਮਾਮਲੇ 'ਚ ਪ੍ਰਸ਼ਾਸਨ ਖ਼ਿਲਾਫ਼ ਭੜਕੇ 'ਆਪ' ਆਗੂ ਅਗਲੀ ਖ਼ਬਰ ਨਵੀਂ ਲਈ ਗਈ ਜਗ੍ਹਾ 'ਤੇ ਭਰਤੀ ਪਾਉਣ ਲਈ ਰੇਲਵੇ ਪਾਰਕ ਕਮੇਟੀ ਵਲੋਂ ਗਊਸ਼ਾਲਾ ਨੂੰ 31 ਹਜ਼ਾਰ ਦੀ ਦਿੱਤੀ ਸਹਿਯੋਗ ਰਾਸ਼...
Ad Position 24