04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਕਿਸਾਨ ਪੰਚਾਇਤ ਨੂੰ ਸਫਲ ਬਣਾਉਣ 'ਤੇ ਐਗਜ਼ੈਕਟਿਵ ਮੈਂਬਰ ਦਰਸ਼ਨ ਸਿੰਘ ਵਲੋਂ ਕਿਸਾਨਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 03-02-2026
ਜ਼ੀਰਾ, 2 ਫਰਵਰੀ (ਪ੍ਰਤਾਪ ਸਿੰਘ ਹੀਰਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਐਗਜ਼ੈਕਟਿਵ ਮੈਂਬਰ ਪੰਜਾਬ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਨੇ ਕਿਸਾਨੀ ਮੁੱਦਿਆਂ 'ਤੇ ਵਿਚਾਰ ਚਰਚਾ ਕਰਨ ਲਈ ਜ਼ੀਰਾ ਵਿਖੇ ਬੁਲਾਈ ਜ਼ਿਲ੍ਹੇਵਾਰ ਕਿਸਾਨ ਪੰਚਾਇਤ ਨੂੰ ਸਫਲ ਬਣਾਉਣ ਲਈ ਸਮੂਹ ਕਿਸਾਨਾਂ ਤੇ ਜਥੇਬੰਦੀ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲੇ੍ਹ ਵਿਚੋਂ ਵੱਡੀ ਗਿਣਤੀ 'ਚ ਹਾਜ਼ਰ ਹੋ ਕੇ ਕਿਸਾਨਾਂ ਨੇ ਕਿਸਾਨ ਪੰਚਾਇਤ ਨੂੰ ਸਫਲ ਬਣਾਇਆ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਜਥੇਬੰਦੀ ਵਲੋਂ ਚਿੱਪ ਵਾਲੇ ਮੀਟਰ ਪੁੱਟ ਕੇ ਬਿਜਲੀ ਦਫ਼ਤਰਾਂ 'ਚ ਜਮ੍ਹਾਂ ਕਰਵਾਏ ਜਾਣਗੇ ਅਤੇ ਨਕਲੀ ਦੁੱਧ ਤੇ ਪਨੀਰ ਵੇਚਣ ਵਾਲਿਆਂ ਖ਼ਿਲਾਫ਼ ਸਿਹਤ ਵਿਭਾਗ ਨੂੰ ਨਾਲ ਲੈ ਕੇ ਇਕ ਵੱਡੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ | ਇਸ ਮੌਕੇ ਸੁਖਦੇਵ ਸਿੰਘ ਬਲਾਕ ਪ੍ਰਧਾਨ, ਹਰਪ੍ਰੀਤ ਸਿੰਘ ਲੌਂਗੋਦੇਵਾ, ਤਰਸੇਮ ਸਿੰਘ ਰੂਪ ਸ਼ਹਿਰੀ ਬਲਾਕ ਪ੍ਰਧਾਨ, ਮਨਦੀਪ ਸਿੰਘ ਅਲੀਪੁਰ, ਚਰਨਜੀਵ ਨਾਰੰਗ, ਹਰਚਰਨ ਸਿੰਘ ਬਾਜਵਾ ਨੂਰਪੁਰ, ਮੋਹਨ ਸਿੰਘ ਫੇਰੋ ਕੇ ਕਮੇਟੀ ਮੈਂਬਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਹਿਲਾ ਸਵ. ਬਲਦੇਵ ਸਿੰਘ ਸੰਧੂ ਯਾਦਗਾਰੀ ਬਾਸਕਟਬਾਲ ਟੂਰਨਾਮੈਂਟ ਮਿੱਠੀਆਂ ਯਾਦਾਂ ਛੱਡਦਾ ਸਮਾਪਤ ਅਗਲੀ ਖ਼ਬਰ ਲਾਭ ਸਿੰਘ ਮਨਸੂਰਵਾਲ ਕਲਾਂ ਸਹਿਕਾਰੀ ਖੇਤੀ ਵਿਕਾਸ ਬੈਂਕ ਜ਼ੀਰਾ ਦੇ ਚੇਅਰਮੈਨ ਚੁਣੇ ਗਏ
Ad Position 24