04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪਸ਼ੂ ਪਾਲਣ ਵਿਭਾਗ ਨੇ ਫੱਤੂਵਾਲਾ 'ਚ ਲਗਾਇਆ ਪਸ਼ੂ ਭਲਾਈ ਤੇ ਜਾਗਰੂਕਤਾ ਕੈਂਪ

Ad Position 21
No active advertisement
ਅਜੀਤ ਡੈਸਕ 03-02-2026
ਫ਼ਿਰੋਜ਼ਪੁਰ, 2 ਫਰਵਰੀ (ਗੁਰਿੰਦਰ ਸਿੰਘ)-ਪਸ਼ੂ ਪਾਲਣ ਵਿਭਾਗ ਵਲੋਂ ਮੌਸਮ ਦੇ ਬਦਲਾਅ ਅਨੁਸਾਰ ਪਸ਼ੂਆਂ ਦੇ ਹਰੇ ਚਾਰੇ ਤੇ ਖ਼ੁਰਾਕ ਵਿਚ ਕੀਤੇ ਜਾਣ ਵਾਲੇ ਜ਼ਰੂਰੀ ਬਦਲਾਅ ਬਾਰੇ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਫੱਤੂਵਾਲਾ ਵਿਖੇ ਪਸ਼ੂ ਭਲਾਈ ਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ | ਕੈਂਪ ਦੌਰਾਨ ਡਾ. ਗੁਰਵਿੰਦਰ ਸਿੰਘ, ਸੀਨੀਅਰ ਵੈਟਰਨਰੀ ਅਫ਼ਸਰ ਫ਼ਿਰੋਜ਼ਪੁਰ ਨੇ ਸੈਕਸਡ ਸੀਮਨ ਬਾਰੇ ਜਾਣਕਾਰੀ ਦਿੱਤੀ ਅਤੇ ਪਸ਼ੂਆਂ ਦਾ ਦੁੱਧ ਵਧਾਉਣ ਤੇ ਉਨ੍ਹਾਂ ਦੀ ਸਿਹਤ ਸਹੀ ਰੱਖਣ ਲਈ ਅਹਿਮ ਨੁਕਤੇ ਸਾਂਝੇ ਕੀਤੇ | ਉਨ੍ਹਾਂ ਨੇ ਪਸ਼ੂਆਂ ਦੇ ਗੱਭਣ ਨਾ ਹੋਣ ਦੀ ਸਮੱਸਿਆ ਜਿਵੇਂ ਕਿ ਐਨਸਟਰਸ ਅਤੇ ਰੀਪੀਟ ਬਰੀਡਿੰਗ ਬਾਰੇ ਵਿਸਥਾਰ ਵਿਚ ਦੱਸਿਆ | ਡਾ. ਈਸ਼ਾ ਸੇਖਰੀ, ਵੈਟਰਨਰੀ ਅਫ਼ਸਰ ਨੇ ਪਸ਼ੂ ਪਾਲਕਾਂ ਨੂੰ ਕਿਸਾਨ ਕਰੈਡਿਟ ਕਾਰਡ ਸਕੀਮ ਦੇ ਫ਼ਾਇਦਿਆਂ ਬਾਰੇ ਵਿਸਥਾਰ ਵਿਚ ਦੱਸਿਆ ਜਦੋਂ ਕਿ ਗਗਨ ਨੇ ਬੈਂਕ ਵਲੋਂ ਕੀਤੀ ਜਾਣ ਵਾਲੀ ਪੜਤਾਲ ਤਫ਼ਤੀਸ਼ ਬਾਰੇ ਜਾਣਕਾਰੀ ਦਿੱਤੀ ਤੇ ਪਸ਼ੂ ਪਾਲਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ | ਉਪਰੰਤ ਡਾ. ਈਸ਼ਾ ਸੇਖਰੀ ਨੇ ਪਸ਼ੂ ਪਾਲਕਾਂ ਨੂੰ ਮੂੰਹ-ਖੁਰ ਦੀ ਬਿਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਸਰਕਾਰ ਵਲੋਂ ਲਗਾਏ ਜਾਣ ਵਾਲੇ ਟੀਕੇ ਜ਼ਰੂਰ ਲਗਵਾਉਣ ਦੀ ਗੁਜ਼ਾਰਿਸ਼ ਕੀਤੀ | ਡਾ. ਨੀਰਜ ਗਰੋਵਰ, ਵੈਟਰਨਰੀ ਅਫ਼ਸਰ ਖਾਈ ਫੇਮੇ ਕੀ ਨੇ ਲੰਪੀ ਸਕਿਨ ਬਿਮਾਰੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫਰਵਰੀ ਤੋਂ ਇਸ ਦਾ ਟੀਕਾਕਰਨ ਸ਼ੁਰੂ ਹੋ ਰਿਹਾ ਹੈ ਤੇ ਪਸ਼ੂ ਪਾਲਕਾਂ ਨੂੰ ਗਾਵਾਂ ਦਾ ਇਹ ਟੀਕਾ ਲਗਵਾਉਣ ਦੀ ਅਪੀਲ ਕੀਤੀ | ਉਨ੍ਹਾਂ ਨੇ ਗਲਘੋਟੂ ਦੀ ਬਿਮਾਰੀ ਤੇ ਬਦਲਦੇ ਮੌਸਮ ਵਿਚ ਪਸ਼ੂਆਂ ਦੀ ਸਾਂਭ-ਸੰਭਾਲ ਬਾਰੇ ਵੀ ਦੱਸਿਆ | ਡਾ. ਸ਼ਿਖਾ, ਵੈਟਰਨਰੀ ਅਫ਼ਸਰ ਬੂਟੇਵਾਲਾ ਨੇ ਪਸ਼ੂ ਪਾਲਕਾਂ ਨੂੰ ਬਰੂਸੀਲੋਸਿਸ ਬਿਮਾਰੀ ਦੇ ਲੱਛਣਾਂ ਅਤੇ ਬਚਾਅ ਲਈ ਟੀਕਾਕਰਨ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ | ਇਸ ਮੌਕੇ ਸਿਮਰਨਜੀਤ ਕੌਰ ਵੈਟਰਨਰੀ ਇੰਸਪੈਕਟਰ ਝੋਕ ਹਰੀਹਰ, ਗੁਰਸੇਵਕ ਸਿੰਘ ਵੈਟਰਨਰੀ ਇੰਸਪੈਕਟਰ ਖਾਈ ਫੇਮੇ ਕੀ ਅਤੇ ਤਿਲਕ ਰਾਜ ਦਰਜਾ ਚਾਰ ਖਾਈ ਫੇਮੇ ਕੀ ਨੇ ਹਿੱਸਾ ਲਿਆ | ਕਨ੍ਹਈਆ ਲਾਲ ਨੇ ਕੈਂਪ ਆਯੋਜਿਤ ਕਰਨ ਵਿਚ ਵਿਸ਼ੇਸ਼ ਯੋਗਦਾਨ ਦਿੱਤਾ | ਕੈਂਪ 'ਚ 50 ਪਸ਼ੂ ਪਾਲਕਾਂ ਨੇ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੇ ਕੰਪਿਊਟਰ ਸ਼ੋਅ-ਰੂਮ 'ਚੋਂ ਲੱਖਾਂ ਦੇ ਲੈਪਟਾਪ ਤੇ ਮੋਬਾਈਲ ਚੋਰੀ ਅਗਲੀ ਖ਼ਬਰ ਪਹਿਲਾ ਸਵ. ਬਲਦੇਵ ਸਿੰਘ ਸੰਧੂ ਯਾਦਗਾਰੀ ਬਾਸਕਟਬਾਲ ਟੂਰਨਾਮੈਂਟ ਮਿੱਠੀਆਂ ਯਾਦਾਂ ਛੱਡਦਾ ਸਮਾਪਤ
Ad Position 24