ਫ਼ਿਰੋਜ਼ਪੁਰ, 3 ਫਰਵਰੀ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫ਼ਿਰੋਜ਼ਪੁਰ ਵਿਚ 25 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਐਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਹੈ ਕਿ ਦੌਰਾਨੇ ਗਸ਼ਤ ਪੁਲਿਸ ਪਾਰਟੀ ਨੇ ਕੁਲਦੀਪ ਉਰਫ਼ ਬੌਬੀ ਪੁੱਤਰ ਜਸਵੀਰ ਸਿੰਘ ਵਾਸੀ ਜਨਤਾ ਪ੍ਰੀਤ ਨਗਰ ਫ਼ਿਰੋਜ਼ਪੁਰ ਸ਼ਹਿਰ, ਕਰਨ ਉਰਫ਼ ਜੀਵਨ ਪੁੱਤਰ ਮਿਰਜ਼ਾ ਵਾਸੀ ਨੇੜੇ ਮੰਦਰ ਬਸਤੀ ਸ਼ੇਖ਼ਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਨੂੰ ਕਾਬੂ ਕਰਕੇ ਉਸ ਵਲੋਂ ਸੁੱਟੇ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਜਿਸ 'ਚ 25 ਗ੍ਰਾਮ ਹੈਰੋਇਨ ਸਮੇਤ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਬਰਾਮਦ ਕੀਤੀ | ਦੌਰਾਨੇ ਪੁੱਛਗਿੱਛ ਉਨ੍ਹਾਂ ਦੱਸਿਆ ਹੈ ਕਿ ਹੈਰੋਇਨ ਵਿਸ਼ਾਲ ਉਰਫ਼ ਬੱਬੂ ਪੁੱਤਰ ਮਿਰਜ਼ਾ ਵਾਸੀ ਨੇੜੇ ਮੰਦਰ ਬਸਤੀ ਸ਼ੇਖ਼ਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਕੋਲੋਂ ਵੇਚਣ ਲਈ ਲੈ ਕੇ ਆਏ ਹਨ | ਪੁਲਿਸ ਨੇ ਤਿੰਨੋਂ ਨੌਜਵਾਨਾਂ ਨੂੰ 25 ਗਰਾਮ ਹੈਰੋਇਨ ਸਮੇਤ ਮੋਮੀ ਪਾਰਦਰਸ਼ੀ ਲਿਫ਼ਾਫ਼ਾ ਬਰਾਮਦ ਕਰਕੇ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ |