08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਕਾਊਾਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਵਲੋਂ ਕੌਮਾਂਤਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼

Ad Position 21
No active advertisement
ਅਜੀਤ ਡੈਸਕ 04-02-2026
ਫ਼ਿਰੋਜ਼ਪੁਰ, 3 ਫਰਵਰੀ (ਗੁਰਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਕਾਊਾਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਨੇ ਪੌਣੇ ਦੋ ਕਿੱਲੋ ਹੈਰੋਇਨ ਤੇ 2 ਪਿਸਤੌਲਾਂ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਭਾਰਤ-ਪਾਕਿਸਤਾਨੀ ਸਮਗਲਰਾਂ ਦੇ ਸਮਗਲਿੰਗ ਨੈੱਟਵਰਕ ਨੂੰ ਤੋੜਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦਿਆਂ ਕਾਊਾਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਬਲਦੇਵ ਸਿੰਘ ਨੇ ਦੱਸਿਆ ਕਿ ਗੁਰਸੇਵਕ ਸਿੰਘ ਬਰਾੜ ਏ. ਆਈ. ਜੀ., ਕਾਊਾਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਵਾਈ ਕਰਦੇ ਹੋਏ ਕਾਊਾਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਪੁਲਿਸ ਪਾਰਟੀ ਵਲੋਂ ਸਪੈਸ਼ਲ ਅਪ੍ਰੇਸ਼ਨ ਦੌਰਾਨ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਗੋਖੀ ਵਾਲਾ ਨਹਿਰ ਦੇ ਪੁਲ ਨੇੜੇ ਇਕ ਸਵਿਫ਼ਟ ਕਾਰ ਨੰਬਰੀ ਪੀ.ਬੀ-30-ਏ.ਬੀ-0766 ਜਿਸ ਨੂੰ ਹਰਪ੍ਰੀਤ ਸਿੰਘ ਉਰਫ਼ ਗੁੱਗੂ ਉਰਫ਼ ਹੈਪੀ ਪੁੱਤਰ ਕੁਲਵਿੰਦਰ ਸਿੰਘ ਗਲੀ ਨੰਬਰ 6, ਪਿੰਡ ਉਦੇਕਰਨ, ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ ਚਲਾ ਰਿਹਾ ਸੀ, ਨੂੰ ਕਾਬੂ ਕੀਤਾ | ਜਿਸ ਦੀ ਜਤਿੰਦਰ ਸਿੰਘ ਗਿੱਲ ਡੀ. ਐੱਸ. ਪੀ., ਕਾਊਾਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੀ ਹਾਜ਼ਰੀ 'ਚ ਕੀਤੀ ਤਲਾਸ਼ੀ ਦੌਰਾਨ ਕਾਰ 'ਚੋਂ ਇਕ ਕਿੱਟ ਬੈਗ ਵਿਚ ਪਾਈ ਹੋਈ ਇਕ ਕਿੱਲੋ 736 ਗ੍ਰਾਮ ਹੈਰੋਇਨ, 2 ਪਿਸਤੌਲ (ਇਕ ਪਿਸਤੌਲ ਜਿਗਾਨਾ 30 ਬੋਰ ਸਮੇਤ ਮੈਗਜ਼ੀਨ ਤੇ ਇਕ ਪਿਸਟਲ ਗਲੌਕ 9 ਐਮ. ਐਮ.) ਬਰਾਮਦ ਕੀਤੇ ਹਨ | ਉਨ੍ਹਾਂ ਦੱਸਿਆ ਕਿ ਇਸ ਬਰਾਮਦਗੀ ਸੰਬੰਧੀ ਹਰਪ੍ਰੀਤ ਸਿੰਘ ਉਰਫ਼ ਗੁੱਗੂ ਦੇ ਖ਼ਿਲਾਫ਼ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਫੜੇ ਗਏ ਦੋਸ਼ੀ ਕੋਲੋਂ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਹੈਰੋਇਨ ਤੇ ਹਥਿਆਰਾਂ ਦੀ ਇਹ ਖੇਪ ਉਸ ਵਲੋਂ ਪਾਕਿਸਤਾਨ ਤੋਂ ਮੰਗਵਾਈ ਗਈ ਸੀ | ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸ ਤੋਂ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ |
Ad Position 22
No active advertisement
ਪਿਛਲੀ ਖ਼ਬਰ ਦੀਪਕ ਸ਼ਰਮਾ ਨੇ ਕੀਤਾ ਆਮ ਆਦਮੀ ਪਾਰਟੀ ਦੇ ਮੁੱਖ ਆਗੂ ਨੂੰ ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ ਫ਼ਿਰੋਜ਼ਪੁਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਗੁੰਡਾਗਰਦੀ ਦਾ ਨੰਗਾ ਨਾਚ, ਧੂਹ-ਧੂਹ ਕੁੱਟੀਆਂ ਅÏਰਤਾਂ
Ad Position 24