08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਦੀਪਕ ਸ਼ਰਮਾ ਨੇ ਕੀਤਾ ਆਮ ਆਦਮੀ ਪਾਰਟੀ ਦੇ ਮੁੱਖ ਆਗੂ ਨੂੰ ਭਾਜਪਾ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 04-02-2026
ਗੁਰੂਹਰਸਹਾਏ, 3 ਫਰਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਹਲਕੇ 'ਚ ਭਾਜਪਾ ਨੂੰ ਮਜ਼ਬੂਤ ਕਰਨ ਦੇ ਲਈ ਭਾਜਪਾ ਆਗੂ ਦੀਪਕ ਸ਼ਰਮਾ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ ਤੇ ਕੇਂਦਰ ਵਲੋਂ ਚੱਲ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਸੰਬੰਧੀ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਜਿਸ ਤੋਂ ਪ੍ਰਭਾਵਿਤ ਹੋ ਕੇ ਆਏ ਦਿਨ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਲੋਕ ਦੀਪਕ ਸ਼ਰਮਾ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ | ਜਿਸ ਦੇ ਚੱਲਦਿਆਂ ਪਿੰਡ ਲਖਮੀਰਪੁਰ ਤੋਂ ਆਮ ਆਦਮੀ ਪਾਰਟੀ ਦੇ ਮੁੱਖ ਆਗੂ ਅੰਗਰੇਜ਼ ਸਿੰਘ, ਸਾਬਕਾ ਸਰਪੰਚ ਪਿਟਰਪਾਲ ਸਿੰਘ, ਸਾਬਕਾ ਮੈਂਬਰ ਨਿਹੰਗ ਸਿੰਘ, ਜਸਵੰਤ ਰਾਮ, ਸ਼ਾਮ ਲਾਲ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਤੋਂ ਖ਼ੁਸ਼ ਹੋ ਕੇ ਦੀਪਕ ਸ਼ਰਮਾ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਿਲ ਹੋਏ ਹਨ | ਜਿਨ੍ਹਾਂ ਨੂੰ ਸਿਰੋਪਾਓ ਪਾ ਕੇ ਦੀਪਕ ਸ਼ਰਮਾ ਵਲੋਂ ਪਾਰਟੀ 'ਚ ਸ਼ਾਮਿਲ ਕੀਤਾ ਤੇ ਪਾਰਟੀ 'ਚ ਬਣਦਾ ਮਾਨ ਸਨਮਾਨ ਦੇਣ ਦੀ ਗੱਲ ਆਖੀ ਗਈ | ਇਸ ਮੌਕੇ ਦੀਪਕ ਸ਼ਰਮਾ ਨੇ ਕਿਹਾ ਕਿ ਭਾਵੇਂ ਪਿੰਡਾਂ ਵਿਚ ਸੜਕਾਂ ਦਾ ਜਾਲ ਵਿਛਾਉਣ ਦੀ ਗੱਲ ਹੋਵੇ, ਪੱਕੇ ਮਕਾਨ ਬਣਾ ਕੇ ਦੇਣ ਦੀ ਗੱਲ ਹੋਵੇ, ਭਾਵੇਂ ਆਟਾ ਦਾਲ ਸਕੀਮ ਹੋਵੇ, ਇਹ ਸਭ ਸਕੀਮਾਂ ਲੋਕਾਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਹੀ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਉਹ ਹਲਕੇ ਵਿਚ ਕੜੀ ਮਿਹਨਤ ਕਰਕੇ ਭਾਜਪਾ ਨੂੰ ਮਜ਼ਬੂਤ ਕਰਨਗੇ ਤੇ ਭਾਜਪਾ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸੰਬੰਧੀ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕਰਨਗੇ | ਇਸ ਮੌਕੇ ਬਗ਼ੀਚਾ ਸਿੰਘ, ਦਵਿੰਦਰਪਾਲ ਸਿੰਘ, ਲਵਿਸ਼ ਧਵਨ, ਮਨਜੀਤ ਸਿੰਘ, ਸੁਨੀਤਾ ਰਾਣੀ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਭਾਈ 'ਚ ਮੁਫ਼ਤ ਆਯੁਸ਼ ਕੈਂਪ ਕੱਲ੍ਹ ਅਗਲੀ ਖ਼ਬਰ ਕਾਊਾਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਵਲੋਂ ਕੌਮਾਂਤਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼
Ad Position 24