08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬਾਲ ਸਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਚੈਕਿੰਗ

Ad Position 21
No active advertisement
ਅਜੀਤ ਡੈਸਕ 04-02-2026
ਫਿਰੋਜ਼ਪੁਰ, 3 ਫਰਵਰੀ (ਸੁਖਵਿੰਦਰ ਸਿੰਘ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ (ਆਈ. ਏ. ਐਸ.) ਵਲੋਂ ਪ੍ਰਾਜੈਕਟ ਜੀਵਨ ਜੋਤ 2.0 ਲਾਗੂ ਕਰਨ ਲਈ ਜ਼ਿਲੇ੍ਹ ਵਿਚ ਬਾਲ ਭਿੱਖਿਆ ਖ਼ਿਲਾਫ਼ ਚੱਲ ਰਹੀ ਮੁਹਿੰਮ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵਲੋਂ ਪੁਲਿਸ ਵਿਭਾਗ ਨਾਲ ਤਾਲਮੇਲ ਕਰ ਕੇ ਫਿਰੋਜ਼ਪੁਰ ਕੈਟ ਦੇ ਮੈਨ ਮਾਰਕੀਟ ਲਾਈਟਾਂ ਵਾਲਾ ਚੌਕ, ਬੱਸ ਅੱਡੇ ਵਿਚ ਚੈਕਿੰਗ ਕੀਤੀ ਗਈ | ਇਸ ਚੈਕਿੰਗ ਦੌਰਾਨ 2 ਬੰਦੇ ਬਾਲ ਭਿੱਖਿਆ ਮੰਗਦੇ ਪਾਏ ਗਏ, ਜਿਨ੍ਹਾਂ ਦੀਆ ਮਾਤਾਵਾਂ ਉਨ੍ਹਾਂ ਨੂੰ ਨਾਲ ਲੈ ਕੇ ਭੀਖ ਮੰਗ ਰਹੀਆਂ ਸਨ | ਇਨ੍ਹਾਂ ਬੱਚਿਆਂ ਨੂੰ ਮਾਤਾਵਾਂ ਦੇ ਨਾਲ ਬਾਲ ਤਲਾਈ ਕਮੇਟੀ ਫਿਰੋਜ਼ਪੁਰ ਵਿਚ ਪੇਸ਼ ਕੀਤਾ | ਉਨ੍ਹਾਂ ਵਲੋਂ ਦਸਤਾਵੇਜ਼ ਚੈੱਕ ਕਰਨ ਤੋਂ ਬਾਅਦ ਮਾਤਾਵਾਂ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਅੱਗੇ ਤੋਂ ਉਹ ਬੱਚਿਆਂ ਨੂੰ ਨਾਲ ਲੈ ਕੇ ਦੁਬਾਰਾ ਭੀਖ ਮੰਗਦੀਆਂ ਪਾਈਆ ਗਈਆਂ ਤਾਂ ਉਨ੍ਹਾਂ ਉੱਪਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਬੱਚਿਆਂ ਨੂੰ ਮੈਂਬਰ ਬਾਲ ਭਲਾਈ ਕਮੇਟੀ ਦੇ ਹੁਕਮਾਂ ਅਨੁਸਾਰ ਬੱਚਿਆਂ ਦੀਆਂ ਮਾਤਾਵਾਂ ਦੇ ਸਪੁਰਦ ਕੀਤਾ | ਇਸ ਚੈਕਿੰਗ ਦੌਰਾਨ ਸ੍ਰੀਮਤੀ ਬਲਜਿੰਦਰ ਕੌਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਅਸ਼ੀਸ਼ ਕੁਮਾਰ, ਗਗਨਦੀਪ ਸਿੰਘ ਸੁਪਰਵਾਈਜ਼ਰ, ਸੰਤੋਖ ਸਿੰਘ, ਮਿਸ ਕਵਿਤਾ ਸੁਪਰਵਾਈਜ਼ਰ ਏ. ਐਸ. ਆਈ. ਸੁਖਦੇਵ ਸਿੰਘ ਹਾਜ਼ਰ ਸਨ | ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਬਲਜਿੰਦਰ ਕੌਰ ਨੇ ਦੱਸਿਆ ਕਿ ਬੱਚਿਆ ਦੀ ਸੁਰੱਖਿਆ ਤੇ ਦੇਖਭਾਲ ਸੰਬੰਧੀ ਉਨ੍ਹਾਂ ਦੇ ਦਫਤਰ ਨਾਲ ਤੇ ਚਾਈਲਡ ਹੈਲਪ ਲਾਈਨ ਨੰਬਰ 1098 'ਤੇ ਫੋਨ ਕਰਕੇ ਕੋਈ ਵੀ ਜਾਣਕਾਰੀ ਲਈ ਜਾ ਸਕਦੀ ਹੈ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਦੀ ਬੱਸ ਰਵਾਨਾ ਅਗਲੀ ਖ਼ਬਰ ਤਲਵੰਡੀ ਭਾਈ 'ਚ ਮੁਫ਼ਤ ਆਯੁਸ਼ ਕੈਂਪ ਕੱਲ੍ਹ
Ad Position 24