ਮੱਖੂ, 3.ਫਰਵਰੀ (ਕੁਲਵਿੰਦਰ ਸਿੰਘ ਸੰਧੂ)-ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਅਕਾਲੀ ਦਲ ਨੂੰ ਮਜ਼ਬੂਤੀ ਵੱਲ ਲੈ ਕੇ ਜਾਏਗੀ ਅਤੇ ਉਨ੍ਹਾਂ ਨਾਲ ਕੀਤਾ ਕੀਤਾ ਧੱਕਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ | ਹਰਪ੍ਰੀਤ ਸਿੰਘ ਹੀਰੋ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਹਲਕਾ ਜ਼ੀਰਾ ਨੇ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਦੀਆਂ ਖ਼ੁਸ਼ੀਆਂ ਵਰਕਰਾਂ ਨਾਲ ਸਾਂਝੀ ਕਰਦਿਆਂ ਆਪਣੇ ਵਿਚਾਰ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਸਿਆਸੀ ਬਦਲੇ ਦੀ ਨੀਅਤ ਨਾਲ ਝੂਠੇ ਅਤੇ ਬੇਬੁਨਿਆਦ ਮਾਮਲਿਆਂ 'ਚ ਫਸਾਇਆ ਗਿਆ ਸੀ | ਅਦਾਲਤ ਵਲੋਂ ਮਿਲੀ ਰਿਹਾਈ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਦੇ ਨਸ਼ੇ ਵਿਚ ਆ ਕੇ ਵਿਰੋਧੀ ਧਿਰ ਦੇ ਆਗੂਆਂ ਨੂੰ ਡਰਾਉਣ ਅਤੇ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਇਹ ਚਾਲ ਕਦੇ ਕਾਮਯਾਬ ਨਹੀਂ ਹੋ ਸਕਦੀ |