ਫ਼ਿਰੋਜ਼ਪੁਰ, 3 ਫਰਵਰੀ (ਸੁਖਵਿੰਦਰ ਸਿੰਘ)-ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਕੀਤੀ ਗਈ | ਚੈਕਿੰਗ ਦੌਰਾਨ ਵੱਡੀ ਕਾਮਯਾਬੀ ਹਾਸਿਲ ਹੋਈ | ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਲੋਂ ਪੱਤਰ ਨੰਬਰ 59 ਰਾਹੀ ਥਾਣਾ ਸਿਟੀ ਨੂੰ ਸੂਚਿਤ ਕੀਤਾ ਗਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਕੈਦੀਆਂ ਪਾਸੋਂ ਵੱਖ-ਵੱਖ ਕਿਸਮ ਦੇ 15 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਹੈ ਕਿ ਜੇਲ੍ਹ ਅੰਦਰ ਗੈਰ ਕਾਨੂੰਨੀ ਤੌਰ 'ਤੇ ਮੋਬਾਈਲ ਫੋਨਾਂ ਦੀ ਵਰਤੋਂ ਸੁਰੱਖਿਆ ਲਈ ਵੱਡਾ ਖ਼ਤਰਾ ਬਣ ਸਕਦੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੇ ਬਿਆਨਾਂ ਦੇ ਆਧਾਰ 'ਤੇ ਹਵਾਲਾਤੀ ਗੁਰਜੰਟ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਕਰਮ ਵਾਲਾ ਥਾਣਾ ਘੱਲ ਖ਼ੁਰਦ ਜ਼ਿਲ੍ਹਾ ਫ਼ਿਰੋਜ਼ਪੁਰ, ਹਵਾਲਾਤੀ ਰਣਜੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਵਡਾਲਾ ਥਾਣਾ ਆਰਿਫ਼ ਕੇ ਜ਼ਿਲ੍ਹਾ ਫ਼ਿਰੋਜ਼ਪੁਰ, ਹਵਾਲਾਤੀ ਰਾਹੁਲ ਪੁੱਤਰ ਗੁਰਮੀਤ ਸਿੰਘ ਵਾਸੀ ਨਵੀਂ ਆਬਾਦੀ ਜ਼ੀਰਾ ਗੇਟ ਜ਼ਿਲ੍ਹਾ ਫ਼ਿਰੋਜ਼ਪੁਰ, ਹਵਾਲਾਤੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਬਲਵਿੰਦਰ ਸਿੰਘ ਵਾਸੀ ਜੱਟਾਂ ਵਾਲੀ ਥਾਣਾ ਮੱਲਾਂਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ, ਹਵਾਲਾਤੀ ਵੀਰ ਉਰਫ਼ ਵੀਰ ਪੁੱਤਰ ਸੰਤਾ ਸਿੰਘ ਵਾਸੀ ਛਾਂਗਾ ਰਾਏ ਹਿਠਾੜ, ਹਵਾਲਾਤੀ ਗੁਰਵਿੰਦਰ ਸਿੰਘ ਉਰਫ਼ ਬੱਬੂ ਪੁੱਤਰ ਬਲਦੇਵ ਸਿੰਘ ਵਾਸੀ ਪੱਟੀ ਜੱਸਾ ਸਿੰਘ ਰਾਮਪੁਰਾ ਬਠਿੰਡਾ, ਕੈਦੀ ਸ਼ੇਰ ਸਿੰਘ ਉਰਫ਼ ਸ਼ੇਰਾ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਬੱਧਨੀ ਜੈਮਲ ਸਿੰਘ ਥਾਣਾ ਕੁੱਲਗੜ੍ਹੀ, ਹਵਾਲਾਤੀ ਸਤਨਾਮ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਰਾਜੀਵਾਲਾ ਥਾਣਾ ਸਦਰ ਫ਼ਿਰੋਜ਼ਪੁਰ, ਹਵਾਲਾਤੀ ਰਿੰਕੂ ਕੁਮਾਰ ਉਰਫ਼ ਰਿੰਕੂ ਪੁੱਤਰ ਗੇਜਾ ਵਾਸੀ ਵਾਰਡ ਨੰਬਰ-2 ਸਮਾਧੀ ਮੁਹੱਲਾ ਸੁਨੇਹੇ ਰੋਡ ਜ਼ੀਰਾ ਜ਼ਿਲ੍ਹਾ ਫ਼ਿਰੋਜ਼ਪੁਰ, ਹਵਾਲਾਤੀ ਗੁਰਪ੍ਰੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਰਾਜੋ ਕੇ ਗੱਟੀ ਥਾਣਾ ਸਦਰ ਫ਼ਿਰੋਜ਼ਪੁਰ, ਹਵਾਲਾਤੀ ਜਗਮੀਤ ਸਿੰਘ ਉਰਫ਼ ਮੀਤਾ ਪੁੱਤਰ ਨਰਿੰਦਰ ਸਿੰਘ ਵਾਸੀ ਪੱਬਰਾਲੀ ਥਾਣਾ ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ, ਹਵਾਲਾਤੀ ਵਿਕਾਸ ਸ਼ਰਮਾ ਪੁੱਤਰ ਦੀਦਾਰ ਸ਼ਰਮਾ ਵਾਸੀ ਮਹੱਲਾ ਚਾਹ ਬੇਰੀਆ ਵਾਰਡ ਨੰਬਰ-9 ਜ਼ੀਰਾ ਥਾਣਾ ਸਿਟੀ ਜ਼ੀਰਾ ਤੋਂ ਵੱਖ-ਵੱਖ 15 ਮੋਬਾਈਲ ਫ਼ੋਨ ਬਰਾਮਦ ਕਰਕੇ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ 52 ਏ ਪਰੀ ਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |