08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬੱਚੇ ਦੇ ਹੋ ਰਹੇ ਇਲਾਜ ਦਾ ਨਿਰੀਖਣ ਕਰਨ ਹਸਪਤਾਲ ਪਹੁੰਚੇ ਹਲਕਾ ਵਿਧਾਇਕ

Ad Position 21
No active advertisement
ਅਜੀਤ ਡੈਸਕ 04-02-2026
ਫ਼ਿਰੋਜ਼ਪੁਰ, 3 ਫਰਵਰੀ (ਗੁਰਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ | ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ | ਇਸੇ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਥਾਨਿਕ ਬੱਚਿਆਂ ਦੇ ਇਕ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੋ ਰਹੇ ਇਲਾਜ਼ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਨੂੰ ਇਸ ਯੋਜਨਾ ਤਹਿਤ ਮੁਫ਼ਤ ਮਿਲ ਰਹੀਆਂ ਸੁਵਿਧਾਵਾਂ ਬਾਰੇ ਮਰੀਜ਼ਾਂ ਨਾਲ ਗੱਲਬਾਤ ਕੀਤੀ | ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਲਕਾ ਫ਼ਿਰੋਜ਼ਪੁਰ 'ਚ ਮਰੀਜ਼ਾਂ ਦਾ ਇਲਾਜ ਸ਼ੁਰੂ ਹੋ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਅੱਜ ਉਹ ਬੱਚਿਆਂ ਦੇ ਹਸਪਤਾਲ ਪਹੁੰਚੇ ਜਿਥੇ ਇਸ ਯੋਜਨਾ ਤਹਿਤ ਬੱਚੇ ਦਾ ਇਲਾਜ਼ ਕੀਤਾ ਜਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਬੱਚੇ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ, ਜਿਸ 'ਤੇ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਯੋਜਨਾ ਤਹਿਤ ਉਨ੍ਹਾਂ ਦੇ ਬੱਚੇ ਦਾ ਇਲਾਜ਼ ਹੋਇਆ ਹੈ ਤੇ ਉਨ੍ਹਾਂ ਦਾ ਹਸਪਤਾਲ ਵਿਚ ਕੋਈ ਵੀ ਖਰਚਾ ਨਹੀਂ ਆਇਆ | ਵਿਧਾਇਕ ਨੇ ਕਿਹਾ ਕਿ ਇਸ ਮਹੱਤਵਪੂਰਨ ਯੋਜਨਾ ਨਾਲ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ |
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਦੇ ਚਾਰੇ ਵਿਧਾਇਕਾਂ ਦੇ ਦਫ਼ਤਰਾਂ ਤੇ ਘਰਾਂ ਮੂਹਰੇ ਲਗਾਏ ਜਾਣਗੇ ਧਰਨੇ ਅਗਲੀ ਖ਼ਬਰ ਦੇਵੀ ਦੁਆਰਾ ਮੰਦਰ ਮਮਦੋਟ ਵਿਖੇ ਧਾਰਮਿਕ ਸੰਮੇਲਨ ਕਰਵਾਇਆ
Ad Position 24