08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦੇ ਦੋਸ਼ਾਂ ਹੇਠ ਪਿਉ-ਪੁੱਤ ਤੇ ਮਹਿਲਾ ਖ਼ਿਲਾਫ਼ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 04-02-2026
ਫ਼ਿਰੋਜ਼ਪੁਰ, 3 ਫਰਵਰੀ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਪੀਰ ਇਸਮਾਈਲ ਖ਼ਾਨ ਵਿਖੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦੇ ਦੋਸ਼ਾਂ ਹੇਠ ਪਿਉ-ਪੁੱਤ ਤੇ ਇਕ ਮਹਿਲਾ ਸਮੇਤ 3 ਜਣਿਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਗਗਨਦੀਪ ਕੌਰ ਪਤਨੀ ਚਰਨਜੀਤ ਸਿੰਘ ਉਰਫ਼ ਚੰਨ ਸਿੰਘ ਵਾਸੀ ਪੀਰ ਇਸਮਾਇਲ ਥਾਣਾ ਸਦਰ ਫ਼ਿਰੋਜ਼ਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਸ ਦੇ ਪੰਜ ਬੱਚੇ ਹਨ ਅਤੇ ਉਸ ਦੀ ਨਾਬਾਲਗ ਲੜਕੀ ਨੂੰ ਢੋਲ ਸਿੰਘ ਉਰਫ਼ ਢੋਲੀ ਪੁੱਤਰ ਬਾਊ ਸਿੰਘ ਸਾਥੀਆਂ ਦੀ ਮਦਦ ਨਾਲ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਗਿਆ ਹੈ | ਉਨ੍ਹਾਂ ਦੱਸਿਆ ਕਿ ਗਗਨਦੀਪ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਢੋਲਾ ਸਿੰਘ ਉਰਫ਼ ਢੋਲਾ ਪੁੱਤਰ ਬਾਊ ਸਿੰਘ, ਬਾਊ ਸਿੰਘ ਪੁੱਤਰ ਬਲਵੀਰ ਸਿੰਘ ਤੇ ਪਾਰੋ ਬਾਈ ਪਤਨੀ ਸੁਬੇਗ ਸਿੰਘ ਵਾਸੀਆਨ ਪੀਰ ਇਸਮਾਈਲ ਖ਼ਾਨ ਥਾਣਾ ਸਦਰ ਫ਼ਿਰੋਜਪੁਰ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਗਾਵਾਂ ਨਾਲ ਬਦਸਲੂਕੀ ਦਾ ਵਿਰੋਧ ਬਣਿਆ ਹਮਲੇ ਦੀ ਵਜ੍ਹਾ, ਲੱਗੇ 8 ਟਾਂਕੇ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਗਿ੍ਫ਼ਤਾਰ
Ad Position 24