ਮਮਦੋਟ, 3 ਫਰਵਰੀ (ਸੁਖਦੇਵ ਸਿੰਘ ਸੰਗਮ)-ਸੂਬਾ ਸਰਕਾਰ ਦੁਆਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਸਿਹਤ ਕ੍ਰਾਂਤੀ ਮੁਹਿੰਮ ਦੇ ਅਧੀਨ 10 ਲੱਖ ਰੁਪਏ ਦੇ ਹੈਲਥ ਕਾਰਡ ਬਣਾਉਣ ਲਈ ਚੇਅਰਮੈਨ ਬਲਰਾਜ ਸੰਧੂ ਦੁਆਰਾ ਮਮਦੋਟ ਵਿਖੇ ਮਸ਼ੀਨਾਂ ਤਕਸੀਮ ਕੀਤੀਆਂ ਗਈਆਂ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਬਲਰਾਜ ਸਿੰਘ ਸੰਧੂ ਨੇ ਦੱਸਿਆ ਕਿ ਹਲਕਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ ਦੇ ਉੱਦਮ ਨਾਲ ਹਲਕੇ 'ਚ ਸਿਹਤ ਸੇਵਾਵਾਂ ਨੂੰ ਹੋਰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਕਸਬੇ ਦੇ ਵੱਖ-ਵੱਖ ਵਾਰਡਾਂ 'ਚ ਲੋਕਾਂ ਦੀ ਸਹੂਲਤ ਲਈ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਕਿ ਸਰਕਾਰ ਵਲੋਂ ਚਲਾਈ ਗਈ ਇਸ ਯੋਜਨਾ ਦਾ ਲਾਭ ਹਰ ਘਰ ਤੱਕ ਪਹੁੰਚ ਸਕੇ | ਉਨ੍ਹਾਂ ਨੇ ਮਮਦੋਟ ਵਾਸੀਆਂ ਅਪੀਲ ਕੀਤੀ ਕਿ ਉਹ ਇਸ ਸਕੀਮ ਤਹਿਤ 10 ਲੱਖ ਰੁਪਏ ਦਾ ਮੁਫ਼ਤ ਇਲਾਜ ਸੂਬੇ ਦੇ ਸਰਕਾਰੀ ਤੇ ਕਈ ਪ੍ਰਾਈਵੇਟ ਹਸਪਤਾਲਾਂ 'ਚ ਕਰਵਾ ਸਕਦੇ ਹਨ | ਇਸ ਮੌਕੇ ਡਾ. ਦਲਜੀਤ ਸਿੰਘ ਜੋਸ਼ਨ, ਤਰਸੇਮ ਸਿੰਘ ਸੋਨੂੰ, ਬਲਵੀਰ ਸਿੰਘ ਜੋੜੇ ਕੇ, ਸੰਜੀਵ ਧਵਨ, ਗੁਰਮੇਲ ਸਿੰਘ ਬੇਦੀ, ਸੁਭਾਸ਼ ਬੱਤਾ, ਗੁਰਪ੍ਰੀਤ ਸਿੰਘ ਤੇ ਐਮ. ਸੀ. ਬਲਵਿੰਦਰ ਸਿੰਘ ਮੌਜੂਦ ਸਨ |