ਮਮਦੋਟ, 3 ਫਰਵਰੀ (ਸੁਖਦੇਵ ਸਿੰਘ ਸੰਗਮ)-ਕਸਬਾ ਮਮਦੋਟ ਦੇ ਗੁਰਦੁਆਰਾ ਝਾੜ ਸਾਹਿਬ ਸੰਪਰਦਾ ਬਾਬਾ ਬੀਰ ਸਿੰਘ ਵਿਖੇ ਸਾਲਾਨਾ ਜੋੜ ਮੇਲਾ 1 ਤੇ 2 ਫਰਵਰੀ ਨੂੰ ਮਨਾਇਆ ਗਿਆ | ਮੇਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਨੈਲ ਸਿੰਘ ਨੇ ਦੱਸਿਆ ਕਿ ਮੌਜੂਦਾ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਦੀ ਰਹਿਨੁਮਾਈ ਹੇਠ ਸਮਾਗਮ 'ਚ 1 ਫਰਵਰੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ਦੀਵਾਨਾ 'ਚ ਪੰਥ ਪ੍ਰਸਿੱਧ ਰਾਗੀ, ਢਾਡੀਆਂ ਵਲੋਂ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | 3 ਫਰਵਰੀ ਨੂੰ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘਾਂ ਵਲੋਂ ਘੋੜ ਦੋੜਾਂ ਕਰਵਾਈਆਂ ਗਈਆਂ, ਜਿਸ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਿੰਘਾਂ ਨੂੰ ਬਾਬਾ ਕੁਲਦੀਪ ਸਿੰਘ ਦੁਆਰਾ ਵਿਸ਼ੇਸ਼ ਸਨਮਾਨ ਕੀਤਾ |