15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਪੰਜਾਬ ਅਤੇ ਹਰਿਆਣਾ ਦੇ ਵਕੀਲ ਅੱਜ ਤੋਂ 7 ਤੱਕ ਰਹਿਣਗੇ ਹੜਤਾਲ 'ਤੇ

Ad Position 21
No active advertisement
ਅਜੀਤ ਡੈਸਕ 05-02-2026
ਫ਼ਿਰੋਜ਼ਪੁਰ, 4 ਫਰਵਰੀ(ਰਾਕੇਸ਼ ਚਾਵਲਾ)-ਪੰਜਾਬ ਅਤੇ ਹਰਿਆਣਾ ਦੇ ਵਕੀਲਾਂ ਵਲੋਂ ਗ੍ਰਾਮ ਨਿਆਂਲਿਆ ਨੂੰ ਸਥਾਪਿਤ ਕਰਨ ਅਤੇ ਅਦਾਲਤਾਂ ਵਿਚ ਕਾਨੂੰਨੀ ਸੇਵਾਵਾਂ ਰਾਹੀਂ ਡਿਫੈਂਸ ਕੌਂਸਲ ਨਿਯੁਕਤ ਕਰਨ ਆਦਿ ਦੇ ਵਿਰੋਧ 'ਚ ਵੀਰਵਾਰ 5 ਫਰਵਰੀ ਤੋਂ ਤਿੰਨ ਦਿਨ ਲਈ ਹੜਤਾਲ ਰੱਖਣ ਦਾ ਐਲਾਨ ਕੀਤਾ ਗਿਆ ਹੈ | ਪੰਜਾਬ ਅਤੇ ਹਰਿਆਣਾ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਤਰਫ਼ੋਂ ਦਿੱਤੇ ਸੱਦੇ 'ਤੇ ਫ਼ਿਰੋਜ਼ਪੁਰ ਦੇ ਵਕੀਲ ਵੀ 5 ਫਰਵਰੀ ਤੋਂ 7 ਫਰਵਰੀ ਤੱਕ ਪੂਰਨ ਹੜਤਾਲ 'ਤੇ ਜਾਣਗੇ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਲਵਜੀਤ ਪਾਲ ਸਿੰਘ ਟੁਰਨਾ, ਉਪ ਪ੍ਰਧਾਨ ਜੋਬਨਜੀਤ ਸਿੰਘ ਸਿੱਧੂ ਅਤੇ ਸਕੱਤਰ ਨੀਲ ਰਤਨ ਸ਼ਰਮਾ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਅਤੇ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਗ੍ਰਾਮ ਨਿਆਂਲਿਆ ਐਕਟ 2008 ਦੇ ਲਾਗੂ ਕਰਨ ਅਤੇ ਸੂਬੇ ਅੰਦਰ ਗ੍ਰਾਮ ਨਿਆਂਲਿਆਂ ਸਥਾਪਤ ਕਰਨ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ | ਇਸ ਤੋਂ ਇਲਾਵਾ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਰਾਹੀਂ ਅਦਾਲਤਾਂ ਵਿਚ ਡਿਫੈਂਸ ਕੌਂਸਲ ਦੀਆਂ ਨਿਯੁਕਤੀਆਂ ਨਾਲ ਨਿੱਜੀ ਵਕੀਲਾਂ ਦਾ ਕੰਮ ਬਹੁਤ ਪ੍ਰਭਾਵਿਤ ਹੋ ਰਿਹਾ ਹੈ ਅਤੇ ਐਕਸ਼ਨ ਪਲਾਨ ਦੇ ਨਾਮ 'ਤੇ ਅਦਾਲਤਾਂ ਵਲੋਂ ਚੁੱਕਿਆ ਇਹ ਕਦਮ ਵਕੀਲਾਂ ਲਈ ਆਰਥਿਕ ਤੌਰ 'ਤੇ ਨੁਕਸਾਨਦਾਇਕ ਸਾਬਤ ਹੋ ਰਿਹਾ ਹੈ | ਪ੍ਰਧਾਨ ਲਵਜੀਤ ਪਾਲ ਸਿੰਘ ਟੁਰਨਾ ਨੇ ਅੱਗੇ ਦੱਸਿਆ ਕਿ ਸੂਬੇ ਦੀਆਂ ਵੱਖ-ਵੱਖ ਬਾਰ ਐਸੋਸੀਏਸ਼ਨਾਂ ਨੇ ਪੂਰਨ ਇੱਕਜੁੱਟਤਾ ਜ਼ਾਹਿਰ ਕਰਦਿਆਂ 5 ਫਰਵਰੀ ਤੋਂ 7 ਫਰਵਰੀ ਤੱਕ ਅਦਾਲਤੀ ਕੰਮਕਾਜ ਠੱਪ ਰੱਖ ਵਿਰੋਧ ਪ੍ਰਗਟ ਕਰਨ ਦਾ ਐਲਾਨ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਬਲਾਕ ਜ਼ੀਰਾ ਦੀ ਮੀਟਿੰਗ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ, ਮੁਕੱਦਮਾ ਦਰਜ
Ad Position 24