15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਜ਼ਿਲੇ੍ਹ ਦੇ ਵੱਧ ਤੋਂ ਵੱਧ ਵਸਨੀਕਾਂ ਨੂੰ ਸਕੀਮ ਦਾ ਲਾਭ ਦੇਣ 'ਤੇ ਜ਼ੋਰ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 05-02-2026
• ਯੋਜਨਾ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ
ਫਿਰੋਜ਼ਪੁਰ, 4 ਫਰਵਰੀ (ਸੁਖਵਿੰਦਰ ਸਿੰਘ)-ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸ਼ਾਮਿਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਚਾਰ-ਚਰਚਾ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਇਕ ਨਕਦ ਰਹਿਤ ਸਿਹਤ ਬੀਮਾ ਯੋਜਨਾ ਹੈ | ਜਿਸ ਦਾ ਮੰਤਵ ਪੰਜਾਬ ਦੇ ਸਾਰੇ ਵਸਨੀਕਾਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਇਲਾਜ ਮੁਹੱਈਆ ਕਰਵਾਉਣਾ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਯੋਜਨਾ ਹੈ, ਜਿਸ ਵਿਚ ਪੰਜਾਬ ਦੇ ਵਸਨੀਕ ਹਰੇਕ ਪਰਿਵਾਰ ਦੇ ਹਰੇਕ ਜੀਅ ਦਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਸਰਕਾਰੀ ਅਤੇ ਇਨਪੈਂਨਲਡ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਿਹਤ ਯੋਜਨਾ ਸਬੰਧੀ ਜ਼ਿਲ੍ਹੇ ਦੇ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ) ਵਿਚ ਕਾਰਡ ਬਣਾਉਣ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਲਈ ਵੱਖਰੇ ਤੌਰ 'ਤੇ ਪਿੰਡਾ ਵਿਚ ਵੀ ਕੈਂਪ ਵੀ ਲਗਾਏ ਜਾਣੇ ਹਨ | ਉਨ੍ਹਾਂ ਦੱਸਿਆ ਕਿ ਕੈਂਪਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆ ਜਾਣਗੀਆਂ ਅਤੇ ਮੌਕੇ 'ਤੇ ਸਿਹਤ ਕਾਰਡ ਵੀ ਬਣਾਏ ਜਾਣਗੇ | ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਸਟਾਫ ਦਾ ਡਾਟਾ ਭੇਜਣ ਲਈ ਵੀ ਕਿਹਾ ਤਾਂ ਜੋ ਉਨ੍ਹਾਂ ਦੀਆਂ ਆਈਡੀਜ਼ ਬਣਾ ਕੇ ਕੈਂਪਾਂ ਦੌਰਾਨ ਵੱਧ ਤੋਂ ਵੱਧ ਲੋਕਾਂ ਦੇ ਕਾਰਡ ਬਣਾਏ ਜਾ ਸਕਣ | ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧੀ ਕੀਤੇ ਜਾਣ ਵਾਲੇ ਕੰਮਾਂ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਵੱਧ ਤੋਂ ਵੱਧ ਵਸਨੀਕਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਸਕੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ, ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਨਸ਼ੇ ਦੀ ਗ਼ੈਰ-ਕਾਨੰੂਨੀ ਵਿਕਰੀ ਖ਼ਿਲਾਫ਼ ਡਰੱਗ ਕੰਟਰੋਲ ਵਿਭਾਗ ਦੀ ਵੱਡੀ ਕਾਰਵਾਈ ਅਗਲੀ ਖ਼ਬਰ ਐੱਸ.ਸੀ./ਬੀ.ਸੀ. ਮੁਲਾਜ਼ਮਾਂ ਦੇ ਸੰਵਿਧਾਨਕ ਹੱਕਾਂ ਦੀ ਉਲੰਘਣਾ ਕਰ ਰਹੀ ਪੰਜਾਬ ਸਰਕਾਰ
Ad Position 24