15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

15 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਕੀਤੇ

Ad Position 21
No active advertisement
ਅਜੀਤ ਡੈਸਕ 05-02-2026
ਫਿਰੋਜ਼ਪੁਰ, 4 ਫਰਵਰੀ (ਗੁਰਿੰਦਰ ਸਿੰਘ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਗੁਰੂ ਰਾਮਦਾਸਪੁਰੀ ਅਰਮਾਨਪੁਰਾ (ਆਸਲ) ਵਿਖੇ ਭਗਤ ਮਿਲਖਾ ਸਿੰਘ ਦੇ ਸਹਿਯੋਗ ਨਾਲ ਲੋੜਵੰਦ 15 ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਾਰਜ ਕੀਤੇ ਗਏ ਅਤੇ ਲੜਕੀਆਂ ਨੂੰ ਘਰੇਲੂ ਵਰਤੋਂ ਦਾ ਸਾਰਾ ਸਾਮਾਨ ਵੀ ਦਿੱਤਾ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ, ਢਾਡੀ ਅਤੇ ਕਥਾਵਾਚਕ ਜਥਿਆਂ ਵਲੋਂ ਸੰਗਤਾਂ ਨੂੰ ਗੁਰ ਜੱਸ ਸੁਣਾ ਕੇ ਨਿਹਾਲ ਕੀਤਾ ਗਿਆ | ਇਹਨਾਂ ਵਿਆਹ ਕਾਰਜਾਂ ਵਿਚ ਗੁਰਨਾਮ ਸਿੰਘ (ਇੰਗਲੈਂਡ), ਭੈਣ ਰਣਬੀਰ ਕੌਰ, ਗੁਰਪ੍ਰੀਤ ਸਿੰਘ (ਫਿਰੋਜ਼ਪੁਰ), ਹਰਦੇਵ ਸਿੰਘ (ਹਾਂਗਕਾਂਗ), ਗੁਰਸੇਵਕ ਸਿੰਘ ਵੜੈਚ (ਇੰਗਲੈਂਡ), ਕੁਲਵਿੰਦਰ ਜਗਰੂਪ ਸਿੰਘ ਚੀਮਾ (ਇੰਗਲੈਂਡ), ਕੁਲਦੀਪ ਸਿੰਘ ਸੰਧੂ, ਮਨਜੀਤ ਸਿੰਘ (ਹਾਂਗਕਾਂਗ), ਬਲਵਿੰਦਰ ਸਿੰਘ ਤੇ ਬੀਬੀ ਜਿੰਦਰ ਕੌਰ (ਇੰਗਲੈਂਡ) ਅਤੇ ਹੁੰਦਲ ਪਰਿਵਾਰ (ਇੰਗਲੈਂਡ) ਨੇ ਵਿਸ਼ੇਸ਼ ਸਹਿਯੋਗ ਦਿੱਤਾ | ਇਸ ਮੌਕੇ ਗੁਰਦੁਆਰਾ ਗੁਰੂ ਰਾਮਦਾਸਪੁਰੀ ਦੇ ਮੁੱਖ ਸੇਵਾਦਾਰ ਭਗਤ ਮਿਲਖਾ ਸਿੰਘ ਨੇ ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਿਦਿਆਰਥੀਆਂ ਦੇ ਰੂ-ਬਰੂ ਹੋਏ ਅਗਲੀ ਖ਼ਬਰ ਰਜਿੰਦਰਾ ਸਕੂਲ ਵਿਚ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ
Ad Position 24