15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਿਦਿਆਰਥੀਆਂ ਦੇ ਰੂ-ਬਰੂ ਹੋਏ

Ad Position 21
No active advertisement
ਅਜੀਤ ਡੈਸਕ 05-02-2026
ਫ਼ਿਰੋਜ਼ਸ਼ਾਹ, 4 ਫ਼ਰਵਰੀ (ਸਰਬਜੀਤ ਸਿੰਘ ਧਾਲੀਵਾਲ)- ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਵਿਖੇ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਫਿਰੋਜ਼ਪੁਰ ਦੇ ਵਾਈਸ ਚਾਂਸਲਰ ਡਾ. ਸੁਰੇਸ਼ ਕੁਮਾਰ ਸ਼ਰਮਾ ਅਤੇ ਰਜਿਸਟਰਾਰ ਡਾ. ਗ਼ਜ਼ਲਪ੍ਰੀਤ ਸਿੰਘ ਸਕੂਲ ਦੇ ਵਿਦਿਆਰਥੀਆਂ ਦੇ ਰੂਬਰੂ ਹੋਏ | ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਆਧੁਨਿਕ ਯੁੱਗ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ (19) ਸਿੱਖਿਆ ਅਤੇ ਰਿਸਰਚ ਦੇ ਖੇਤਰ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ | ਉਨ੍ਹਾਂ ਦੱਸਿਆ ਕਿ ਉਹ ਹੁਣ ਤੱਕ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ 155 ਤੋਂ ਵੱਧ ਰਿਸਰਚ ਪੇਪਰ ਪ੍ਰਕਾਸ਼ਿਤ ਕਰ ਚੁੱਕੇ ਹਨ ਅਤੇ 40 ਅੰਤਰਰਾਸ਼ਟਰੀ ਕਾਨਫ਼ਰੰਸਾਂ 'ਚ ਭਾਗ ਲੈ ਚੁੱਕੇ ਹਨ | ਇਸ ਦੇ ਨਾਲ ਹੀ ਯੂਨੀਵਰਸਿਟੀ ਵਿਚ 19 ਨਾਲ ਸੰਬੰਧਿਤ ਰਿਸਰਚ ਕਾਰਜਾਂ 'ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਗਜ਼ਲਪ੍ਰੀਤ ਸਿੰਘ ਵੀ ਮੌਜੂਦ ਸਨ | ਉਨ੍ਹਾਂ ਯੂਨੀਵਰਸਿਟੀ ਵਿਚ ਮੌਜੂਦਾ ਸਮੇਂ ਚੱਲ ਰਹੇ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਕੋਰਸ ਵਿਦਿਆਰਥੀਆਂ ਨੂੰ ਰੋਜ਼ਗਾਰ ਯੋਗ ਬਣਾਉਣ ਵਿਚ ਸਹਾਇਕ ਸਾਬਤ ਹੋ ਰਹੇ ਹਨ | ਸਮਾਗਮ ਦੌਰਾਨ ਸਕੂਲ ਦੇ ਪਿੰ੍ਰਸੀਪਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਵਿਦਿਆਰਥੀਆਂ ਨੰੂ ਅਜੋਕੇ ਤਕਨਾਲੋਜੀ ਦੇ ਯੁੱਗ ਵਿਚ ਅਜਿਹੇ ਕੋਰਸਾਂ ਨੂੰ ਪੜ੍ਹਾਈ ਵਿਚ ਚੁਣ ਕੇ ਸਮੇਂ ਦਾ ਹਾਣੀ ਬਣਨ ਦੀ ਸੇਧ ਦਿੱਤੀ | ਇਸ ਸਮੇਂ ਸਕੂਲ ਦੇ ਉਪ ਪਿ੍ੰਸੀਪਲ ਮੈਡਮ ਸੁਕੀਰਤੀ ਸ਼ਰਮਾ, ਮੈਡਮ ਗੁਰਪ੍ਰੀਤ ਕੌਰ, ਮੈਡਮ ਰੂਪਪ੍ਰੀਤ ਕੌਰ, ਮੈਡਮ ਲਕਸ਼ਮੀ, ਮੈਡਮ ਗਗਨਦੀਪ ਕੌਰ, ਜਸਵਿੰਦਰ ਸਿੰਘ, ਮਨੋਜ, ਸੀਮਾ, ਅਮਨਦੀਪ ਕੌਰ ਸਮੇਤ ਸਮੂਹ ਸਟਾਫ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਐੱਸ. ਏ. ਐੱਸ. ਕਾਨਵੈਂਟ ਸਕੂਲ 'ਚ ਤਿੰਨ ਰੋਜ਼ਾ 'ਬਨੀ ਕੈਂਪ' ਸਫਲਤਾਪੂਰਵਕ ਸੰਪੰਨ ਅਗਲੀ ਖ਼ਬਰ 15 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਕੀਤੇ
Ad Position 24