15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਐੱਸ. ਏ. ਐੱਸ. ਕਾਨਵੈਂਟ ਸਕੂਲ 'ਚ ਤਿੰਨ ਰੋਜ਼ਾ 'ਬਨੀ ਕੈਂਪ' ਸਫਲਤਾਪੂਰਵਕ ਸੰਪੰਨ

Ad Position 21
No active advertisement
ਅਜੀਤ ਡੈਸਕ 05-02-2026
ਮੁਦਕੀ, 4 ਫਰਵਰੀ (ਭੁਪਿੰਦਰ ਸਿੰਘ)-ਮਾਲਵੇ ਦੀ ਮੋਹਰੀ ਵਿੱਦਿਅਕ ਸੰਸਥਾ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਵਾਈਸ ਪਿ੍ੰਸੀਪਲ ਤੇਜਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਤਿੰਨ ਰੋਜ਼ਾ 'ਬਨੀ ਕੈਂਪ' ਸਫਲਤਾਪੂਰਵਕ ਸੰਪੰਨ ਹੋਇਆ | ਸਕੂਲ ਪਿ੍ੰਸੀਪਲ ਡਾ.ਐੱਸ.ਐੱਸ ਬਰਾੜ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਵਿਭਾਗ ਦੇ 103 ਵਿਦਿਆਰਥੀਆਂ ਨੇ ਤਿੰਨਾਂ ਦਿਨਾਂ 'ਚ 'ਬਨੀ ਕੈਂਪ' ਵਿਚ ਉਤਸ਼ਾਹਪੂਰਵਕ ਹਿੱਸਾ ਲਿਆ | ਜੋ ਸਕਾਊਟ ਐਂਡ ਗਾਈਡ ਪ੍ਰੋਗਰਾਮ ਦਾ ਪਹਿਲਾ ਪੜਾਅ ਸੀ | ਇਸ ਮੌਕੇ ਬਨੀ ਮਾਂ ਕੁਮਦ ਗਰਗ ਪ੍ਰਾਇਮਰੀ ਵਿੰਗ ਕੋਆਰਡੀਨੇਟਰ ਅਤੇ ਮੀਨੂ ਖੁਰਾਨਾ ਸਹਿ-ਪਾਠਕ੍ਰਮ ਗਤੀਵਿਧੀਆਂ ਕੋਆਰਡੀਨੇਟਰ ਸਮੇਤ ਸਮੂਹ ਸਟਾਫ਼ ਮੌਜੂਦ ਰਿਹਾ | ਨੰਨ੍ਹੇ-ਮੁੰਨੇ ਬੱਚਿਆਂ ਨੇ ਵੱਖ-ਵੱਖ ਵਿੱਦਿਅਕ ਅਨੁਭਵਾਂ ਵਿਚ ਹਿੱਸਾ ਲਿਆ ਅਤੇ ਰਚਨਾਤਮਿਕ ਕਲਾਵਾਂ ਨੂੰ ਪ੍ਰਦਰਸ਼ਿਤ ਕੀਤਾ | ਕੈਂਪ ਦੌਰਾਨ ਬੱਚਿਆਂ ਨੂੰ ਕੁਦਰਤ ਨਾਲ ਪਿਆਰ ਕਰਨ ਅਤੇ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਪੇ੍ਰਰਨਾ ਦਿੱਤੀ | ਬਚਿਆਂ ਵਿਚ ਆਤਮ-ਨਿਰਭਰਤਾ ਅਤੇ ਜ਼ਿੰਮੇਵਾਰੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ | ਕੈਂਪ ਦੀ ਸਮਾਪਤੀ ਬੱਚਿਆਂ ਵਲੋਂ ਮਨੋਰੰਜਕ ਆਈਟਮਾਂ ਪੇਸ਼ ਕਰਕੇ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਖੇਤੀ ਤੇ ਡੇਅਰੀ ਉਤਪਾਦ ਦਾ ਅਮਰੀਕਾ ਨਾਲ ਸੌਦਾ ਕਰਨ ਵਿਰੁੱਧ ਬੀਕੇਯੂ ਕਾਦੀਆਂ ਵਲੋਂ ਮੀਟਿੰਗ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਿਦਿਆਰਥੀਆਂ ਦੇ ਰੂ-ਬਰੂ ਹੋਏ
Ad Position 24