ਮੱਲਾਂਵਾਲਾ, 4 ਫਰਵਰੀ (ਗੁਰਦੇਵ ਸਿੰਘ/ਸੁਰਜਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇਕ ਅਹਿਮ ਮੀਟਿੰਗ ਗੁਰਪ੍ਰੀਤ ਸਿੰਘ ਵਲਟੋਹਾ ਬਲਾਕ ਪ੍ਰਧਾਨ ਮੱਲਾਂਵਾਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਬਲਜਿੰਦਰ ਸਿੰਘ ਫ਼ਿਰੋਜ਼ਪੁਰ ਮੀਤ ਪ੍ਰਧਾਨ ਪੰਜਾਬ, ਦਰਸ਼ਨ ਸਿੰਘ ਮੈਂਬਰ ਐਗਜ਼ੈਕਟਿਵ ਪੰਜਾਬ, ਪ੍ਰੀਤਮ ਸਿੰਘ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ, ਬਲਜੀਤ ਸਿੰਘ ਭੰਗਾਲੀ ਬਲਾਕ ਪ੍ਰਧਾਨ ਘੱਲ ਖ਼ੁਰਦ ਸ਼ਾਮਿਲ ਹੋਏ | ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਜੋ ਕੇਂਦਰ ਦੀ ਮੋਦੀ ਸਰਕਾਰ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਉਨ੍ਹਾਂ ਦੇ ਦੇਸ਼ ਦੇ ਖੇਤੀ ਉਤਪਾਦ ਅਤੇ ਡੇਅਰੀ ਉਤਪਾਦ ਸੰਬੰਧੀ ਸੌਦਾ ਕਰ ਲਿਆ ਹੈ | ਉਸ ਦਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਸਖ਼ਤ ਵਿਰੋਧ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਅਮਰੀਕਾ ਦੇ ਉਤਪਾਦ ਦੇਸ਼ ਅੰਦਰ ਆਉਣ ਨਾਲ ਦੇਸ਼ ਦੇ ਕਿਸਾਨਾਂ ਦੇ ਉਤਪਾਦ ਉੱਪਰ ਬਹੁਤ ਮਾੜਾ ਪ੍ਰਭਾਵ ਪਵੇਗਾ ਅਤੇ ਦੇਸ਼ ਦਾ ਅੰਨਦਾਤਾ ਜੋ ਪਹਿਲਾਂ ਹੀ ਆਰਥਿਕ ਮੰਦਹਾਲੀ ਵਿਚੋਂ ਗੁਜਰ ਰਿਹਾ ਹੈ | ਉਸ ਦਾ ਕਾਫ਼ੀ ਨੁਕਸਾਨ ਹੋਵੇਗਾ ਤੇ ਦੇਸ਼ ਵੀ ਆਰਥਿਕ ਮੰਦਹਾਲੀ 'ਚ ਆ ਜਾਵੇਗਾ | ਇਸ ਮੌਕੇ ਕੁਲਭੂਸ਼ਨ ਧਵਨ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਮਹਾਂ ਵੀਰ ਸਿੰਘ ਦੁੱਲੇ ਵਾਲਾ ਪ੍ਰਧਾਨ, ਕਿਸਾਨ ਸੁਖਦੇਵ ਸਿੰਘ ਬਲਾਕ ਪ੍ਰਧਾਨ ਜ਼ੀਰਾ, ਹਰਪ੍ਰੀਤ ਸਿੰਘ ਲੌਂਗੋਦੇਵਾ, ਮਨਦੀਪ ਸਿੰਘ ਅਲੀਪੁਰ ਜ਼ਿਲ੍ਹਾ ਜਰਨਲ ਸਕੱਤਰ, ਸੁਖਵੀਰ ਸਿੰਘ ਮਰਖਾਈ, ਭੁਪਿੰਦਰ ਸਿੰਘ ਖੋਸਾ ਦਲ ਸਿੰਘ, ਰਾਜਾ ਖੋਸਾ ਦਲ ਸਿੰਘ, ਗੁਰਪ੍ਰੀਤ ਸਿੰਘ ਝੀਤਾ, ਗੁਰਜੀਤ ਸਿੰਘ ਕੱਸੋਆਣਾ, ਕੁਲਵਿੰਦਰ ਸਿੰਘ ਭੜਾਣਾ, ਵਕੀਲ ਪਾਲ ਸਿੰਘ ਮਰੂੜ, ਜਗਵੀਰ ਸਿੰਘ ਸਰਪੰਚ ਹੋੋਲਾਂਵਾਲੀ ਆਦਿ ਹਾਜ਼ਰ ਸਨ |