ਮੁਦਕੀ, 4 ਫਰਵਰੀ(ਭਾਰਤ ਭੂਸ਼ਨ ਅਗਰਵਾਲ)-ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਦੀ ਯਾਦ 'ਚ ਕਰਵਾਏ ਜਾਣ ਵਾਲੇ ਮੇਲੇ ਸੰਬੰਧੀ ਵਿਚਾਰ-ਚਰਚਾ ਕਰਨ ਲਈ ਸੰਤ ਬਾਬਾ ਅਮਰਜੀਤ ਸਿੰਘ ਸਪੋਰਟਸ ਕਲੱਬ ਮੁਦਕੀ ਦੀ ਇਕ ਅਹਿਮ ਮੀਟਿੰਗ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਪਵਿੱਤਰ ਸਿੰਘ ਭੈਲ ਦੀ ਪ੍ਰਧਾਨਗੀ ਹੇਠ ਸੰਤ ਅਮਰਜੀਤ ਸਿੰਘ ਸਟੇਡੀਅਮ ਮੁਦਕੀ ਵਿਖੇ ਹੋਈ | ਮੀਟਿੰਗ ਦੌਰਾਨ ਸੀਨੀਅਰ ਮੀਤ ਪ੍ਰਧਾਨ ਪਵਿੱਤਰ ਸਿੰਘ ਭੈਲ ਨੇ ਦੱਸਿਆ ਕਿ ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਦੀ ਯਾਦ 'ਚ ਸੰਤ ਬਾਬਾ ਅਮਰਜੀਤ ਸਿੰਘ ਸਪੋਰਟਸ ਕਲੱਬ ਮੁਦਕੀ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 27 ਅਤੇ 28 ਫਰਵਰੀ ਨੂੰ ਸੰਤ ਅਮਰਜੀਤ ਸਿੰਘ ਸਟੇਡੀਅਮ ਮੁਦਕੀ ਵਿਖੇ 2 ਰੋਜ਼ਾ ਪੇਂਡੂ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ | ਜਿਸ ਦੀਆਂ ਤਿਆਰੀਆਂ ਲਈ ਅੱਜ ਕਲੱਬ ਮੈਂਬਰਾਂ ਦੀ ਮੀਟਿੰਗ ਬੁਲਾਈ ਗਈ ਹੈ | ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਕਬੱਡੀ ਦੇ ਵੱਖ-ਵੱਖ ਭਾਰ ਵਰਗਾਂ ਦੇ ਮੁਕਾਬਲਿਆਂ ਤੋਂ ਇਲਾਵਾ ਹੋਰ ਪੇਂਡੂ ਖੇਡਾਂ ਵੀ ਕਰਵਾਈਆਂ ਜਾਣਗੀਆਂ | ਇਸ ਮੌਕੇ ਮਾਸਟਰ ਛਿੰਦਰ ਸਿੰਘ ਪੀ.ਟੀ, ਗੁਰਵੀਰ ਸਿੰਘ ਖੋਸਾ, ਬਾਬਾ ਮਨਜੀਤ ਸਿੰਘ, ਜਥੇ: ਪਰਮਜੀਤ ਸਿੰਘ, ਗੁਰਚਰਨ ਸਿੰਘ ਗਿੱਲ, ਸੁਖਪ੍ਰੀਤ ਸਿੰਘ ਬਰਾੜ, ਗੁਰਭਿੰਦਰ ਸਿੰਘ, ਜੋਗਿੰਦਰ ਸਿੰਘ ਸੰਧੂ (ਛਿੰਦਾ), ਜੋਧ ਸਿੰਘ, ਗੁਰਮੇਲ ਸਿੰਘ ਖੋਸਾ, ਸਰਬਜੋਤ ਸਿੰਘ, ਅਰਸ਼ ਆਸਟ੍ਰੇਲੀਆ, ਕੁਲਦੀਪ ਸਿੰਘ, ਸੁਖਦੀਪ ਸਿੰਘ ਗਿੱਲ, ਮਿਸਤਰੀ ਕੁਲਦੀਪ ਸਿੰਘ, ਮਨਜੀਤ ਸਿੰਘ ਕਾਲਾ ਆਦਿ ਕਲੱਬ ਦੇ ਮੈਂਬਰ, ਅਹੁਦੇਦਾਰ ਤੇ ਖੇਡ ਪੇ੍ਰਮੀ ਹਾਜ਼ਰ ਸਨ |