ਫ਼ਿਰੋਜ਼ਪੁਰ, 4 ਫ਼ਰਵਰੀ (ਗੁਰਿੰਦਰ ਸਿੰਘ)- ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜੀਵ ਪ੍ਰਾਸ਼ਰ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾਂ ਵਿਖੇ ਵਿਸ਼ਵ ਕੈਂਸਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ ਅਤੇ ਸਕੂਲੀ ਵਿਦਿਆਰਥੀਆਂ ਵਿਚ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਮੈਡੀਕਲ ਅਫ਼ਸਰਾਂ ਵਲੋਂ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਗਰੁੱਪਾਂ ਵਿਚ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ | ਸਕੂਲ ਹੈਲਥ ਦੇ ਨੋਡਲ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੈਂਸਰ ਦੀ ਬਿਮਾਰੀ ਦੀ ਜਾਂਚ ਜੇਕਰ ਸਮੇਂ ਸਿਰ ਹੋ ਜਾਵੇ ਤਾਂ ਉਸ ਦਾ ਇਲਾਜ ਸਹੀ ਸਮੇਂ ਸਿਰ ਕੀਤਾ ਜਾ ਸਕਦਾ ਹੈ | ਜ਼ਿਆਦਾਤਰ ਅÏਰਤਾਂ ਵਿਚ ਕੈਂਸਰ ਦੀ ਬਿਮਾਰੀ ਦੇ ਲੱਛਣਾਂ ਚੋਂ ਛਾਤੀ ਵਿਚ ਗਿਲਟੀ, ਗੰਢ, ਨਿਪਲ ਦਾ ਅੰਦਰ ਧਸਣਾ, ਨਿਪਲ ਵਿਚੋਂ ਖ਼ੂਨ ਮਿਲਿਆ ਮਵਾਦ ਵਗਣਾ, ਸਰੀਰਕ ਸੰਬੰਧ ਤੋਂ ਬਾਅਦ ਖ਼ੂਨ ਵਗਣਾ, ਗੁਪਤ ਅੰਗ ਵਿਚੋਂ ਪੀਕ ਵਗਣਾ, ਮਾਹਵਾਰੀ ਦੌਰਾਨ ਬੇਹੱਦ ਖ਼ੂਨ ਪੈਣਾ, ਮਾਹਵਾਰੀ 'ਚ ਵਿਚਲੇ ਖ਼ੂਨ ਪੈਣਾ ਹੁੰਦੇ ਹਨ | ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਮਨਮੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਰਦਾਂ ਅਤੇ ਅÏਰਤਾਂ ਵਿਚ ਮੂੰਹ, ਮਸੂੜੇ੍ਹ, ਤਲੂਏ ਜਾਂ ਜੀਭ ਤੇ ਨਾ ਠੀਕ ਹੋਣ ਵਾਲਾ ਜ਼ਖਮ, ਜੀਭ ਤੇ ਗੰਢ, ਭੋਜਨ ਨਿਗਲਣ ਵਿਚ ਮੁਸ਼ਕਿਲ, ਲਗਾਤਾਰ ਲੰਮੀ ਖਾਂਸੀ, ਬਲਗ਼ਮ ਵਿੱਚ ਖ਼ੂਨ, ਭੁੱਖ ਤੇ ਵਜ਼ਨ ਘਟਣ ਦੇ ਨਾਲ ਨਾਲ ਖ਼ਾਰਸ਼ ਅਤੇ ਨਾ ਠੀਕ ਹੋਣ ਵਾਲਾ ਪੀਲੀਆ, ਪਖਾਨੇ ਵਿਚ ਬਿਨਾਂ ਦਰਦ ਖ਼ੂਨ ਆਉਣਾ, ਬਿਨਾਂ ਵਜਾਹ ਤਿੰਨ ਮਹੀਨਿਆਂ ਤੋਂ ਵੱਧ ਬੁਖ਼ਾਰ, ਪਿਸ਼ਾਬ 'ਚ ਖ਼ੂਨ, ਪਿਸ਼ਾਬ ਵਿਚ ਰੁਕਾਵਟ ਆਦਿ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੈਂਸਰ ਪੀੜਤ ਮਰੀਜ਼ਾਂ ਦੇ ਇਲਾਜ਼ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਅਧੀਨ 1,50,000 ਰੁਪਏ ਉਸ ਸਿਹਤ ਸੰਸਥਾਂ ਨੂੰ ਦਿੱਤੇ ਜਾਂਦੇ ਹਨ ਜਿੱਥੇ ਮਰੀਜ਼ ਦਾ ਇਲਾਜ ਚੱਲ ਰਿਹਾ ਹੋਵੇ | ਇਸ ਮੌਕੇ ਰਾਸ਼ਟਰੀ ਬਾਲ ਸਵਸਥ ਕਾਰਿਯਾਕ੍ਰਮ ਦੇ ਏ. ਐਮ. ਓ. ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮਾਜ ਵਿਚ ਕੈਂਸਰ ਵਧਣ ਦੇ ਮੁੱਖ ਕਾਰਨਾਂ ਵਿਚੋਂ ਮਾਂਵਾਂ ਵਲੋਂ ਬੱਚਿਆਂ ਨੂੰ ਆਪਣਾ ਦੁੱਧ ਨਾ ਚੰੁਘਾਉਣਾ, ਧੰੂਏਾ ਵਾਲੇ ਤੰਬਾਕੂ ਬੀੜੀ, ਸਿਗਰਟ, ਚਿਲਮ ਆਦਿ ਦਾ ਸੇਵਨ, ਧੂੰਆਂ ਰਹਿਤ ਤੰਬਾਕੂ, ਜਰਦਾ, ਗੁਟਕਾ, ਪਾਨ ਮਸਾਲਾ ਆਦਿ ਦਾ ਸੇਵਨ, ਪਲਾਸਟਿਕ ਕੱਪਾਂ ਜਾ ਭਾਂਡਿਆਂ ਵਿਚ ਗਰਮ ਖਾਣ ਵਾਲੀਆਂ ਚੀਜ਼ਾਂ ਦੀ ਵਰਤੋਂ, ਸ਼ਰਾਬ ਪੀਣਾ, ਪਰਿਵਾਰ ਵਿੱਚ ਕਿਸੇ ਜੀਅ ਨੂੰ ਕੈਂਸਰ ਹੋਣਾ ਹਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਰਵਿੰਦਰ ਸਿੰਘ, ਪਰਵੀਰ ਸਿੰਘ ਬਹੁਮੰਤਵੀ ਸਿਹਤ ਕਰਮਚਾਰੀ ਅਤੇ ਅਧਿਆਪਕ ਹਾਜ਼ਰ ਸਨ |