15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਘਰ 'ਚ ਵੜ ਕੇ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 05-02-2026
ਜਲਾਲਾਬਾਦ, 4 ਫਰਵਰੀ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਕੁੱਟਮਾਰ ਕਰਨ ਵਾਲੇ 21 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਏ.ਐੱਸ.ਆਈ ਬੇਅੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਲਵੰਤ ਸਿੰਘ ਪੁੱਤਰ ਬੱਘਾ ਸਿੰਘ ਵਾਸੀ ਸੁਖੇਰਾ ਬੋਦਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 29 ਜਨਵਰੀ ਨੂੰ ਸ਼ਾਮ ਕਰੀਬ 4 ਵਜੇ ਉਹ ਆਪਣੇ ਪਰਿਵਾਰ ਸਮੇਤ ਘਰ ਵਿਚ ਹਾਜ਼ਰ ਸੀ ਤਾਂ ਜਸਵੰਤ ਸਿੰਘ ਪੁੱਤਰ ਬੱਘਾ ਸਿੰਘ, ਜਰਨੈਲ ਸਿੰਘ ਪੁੱਤਰ ਬੱਘਾ ਸਿੰਘ, ਅਮਨਦੀਪ ਸਿੰਘ ਪੁੱਤਰ ਜਸਵੰਤ ਸਿੰਘ, ਸੀਮਾ ਰਾਣੀ ਪਤਨੀ ਜਸਵੰਤ ਸਿੰਘ, ਜਸ਼ਨਦੀਪ ਕੌਰ ਪੱਤਰੀ ਜਸਵੰਤ ਸਿੰਘ, ਮਨਪ੍ਰੀਤ ਸਿੰਘ ਪੁੱਤਰੀ ਜਸਵੰਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰੀ ਜਸਵੰਤ ਸਿੰਘ, ਸੋਨਾ ਸਿੰਘ ਉਰਫ਼ ਸੋਨੂੰ ਪੁੱਤਰ ਜਰਨੈਲ ਸਿੰਘ, ਸੁਖਵਿੰਦਰ ਸਿੰਘ ਉਰਫ਼ ਸੁੱਖੀ ਪੁੱਤਰ ਜਰਨੈਲ ਸਿੰਘ, ਕਿਰਨਾ ਰਾਣੀ ਪੁੱਤਰੀ ਜਰਨੈਲ ਸਿੰਘ, ਜੀਤੋ ਬਾਈ ਪਤਨੀ ਬੱਘਾ ਸਿੰਘ ਵਾਸੀ ਸੁਖੇਰਾ ਬੋਦਲਾ ਅਤੇ 10/12 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਅੰਦਰ ਵੜ ਕੇ ਕੁਲਵੰਤ ਸਿੰਘ ਅਤੇ ਉਸ ਦੇ ਪਰਿਵਾਰ 'ਤੇ ਹਮਲਾ ਕਰ ਦਿੱਤਾ ਅਤੇ ਕਾਫ਼ੀ ਕੁੱਟ ਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ 'ਚ 66 ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ
Ad Position 24