15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮੁਫ਼ਤ ਮੈਡੀਕਲ ਕੈਂਪ 'ਚ 66 ਮਰੀਜ਼ਾਂ ਦੀ ਜਾਂਚ

Ad Position 21
No active advertisement
ਅਜੀਤ ਡੈਸਕ 05-02-2026
ਜਲਾਲਾਬਾਦ,4 ਫਰਵਰੀ(ਜਤਿੰਦਰ ਪਾਲ ਸਿੰਘ)-ਪਰਸÉਾਰਥ ਸਭਾ ਵਲ਼ੋਂ ਹਫ਼ਤਾਵਾਰੀ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ¢ ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਪਹੁੰਚ ਕੇ ਸਿਹਤ ਸੇਵਾਵਾਂ ਦਾ ਲਾਭ ਲਿਆ¢ ਕੈਂਪ ਦੌਰਾਨ ਡਾਕਟਰ ਓਮ ਪ੍ਰਕਾਸ਼ ਕੰਬੋਜ ਨੇ ਕੁੱਲ 66 ਮਰੀਜ਼ਾਂ ਦੀ ਸਿਹਤ ਦੀ ਬਾਰੀਕੀ ਨਾਲ ਜਾਂਚ ਕੀਤੀ¢ ਜਾਂਚ ਤੋਂ ਬਾਅਦ ਲੋੜਵੰਦ ਮਰੀਜ਼ਾਂ ਨੂੰ ਉਚਿੱਤ ਸਲਾਹ ਅਤੇ ਜ਼ਰੂਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਗਈ¢ ਇਸ ਮੌਕੇ ਸੰਸਥਾ ਦੇ ਸੇਵਾਦਾਰਾਂ ਅਤੇ ਪਤਵੰਤੇ ਸੱਜਣਾਂ ਵਿਚ ਵਿਜੇ ਬਾਘਲਾ, ਗੁਰਚਰਨ ਕਮੀਰੀਆ, ਬਿੱਟੂ ਬੱਬਰ, ਰਮੇਸ਼ ਰਾਠੀ, ਮੈਡਮ ਰਮਨ, ਸੁਰੇਸ਼ ਚੌਹਾਨ ਅਤੇ ਮਾਣਿਕ ਚੌਹਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ¢ ਪਰਸÉਾਰਥ ਸਭਾ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸੰਸਥਾ ਵਲ਼ੋਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੇ ਲੋਕ ਭਲਾਈ ਕਾਰਜ ਜਾਰੀ ਰਹਿਣਗੇ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ¢ ਪਿੰਡ ਵਾਸੀਆਂ ਅਤੇ ਮਰੀਜ਼ਾਂ ਨੇ ਸੰਸਥਾ ਦੇ ਇਸ ਮਾਨਵੀ ਉਪਰਾਲੇ ਦੀ ਸ਼ਲਾਘਾ ਕੀਤੀ¢
Ad Position 22
No active advertisement
ਪਿਛਲੀ ਖ਼ਬਰ ਯੂਥ ਅਕਾਲੀ ਆਗੂ ਲੱਕੀ ਬਜਾਜ ਨੇ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਘਰ 'ਚ ਵੜ ਕੇ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
Ad Position 24