ਅਬੋਹਰ, 4 ਫਰਵਰੀ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਵੀਰ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਸੀਤੋ ਗੰੁਨੋ੍ਹ ਨੇੜੇ ਗਸ਼ਤ ਉੱਪਰ ਜਾ ਰਹੇ ਸਨ | ਇਸ ਦੌਰਾਨ ਟੀ-ਪੁਆਇੰਟ ਰੋਡ 'ਤੇ ਇਕ ਨੌਜਵਾਨ ਪੈਦਲ ਆ ਰਿਹਾ ਸੀ | ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਕੋਈ ਵਸਤੂ ਸੁੱਟ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗਾ | ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਗਿ੍ਫ਼ਤਾਰ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਤਿੰਨ ਗਰਾਮ ਹੈਰੋਇਨ ਬਰਾਮਦ ਹੋਈ | ਗਿ੍ਫ਼ਤਾਰ ਕੀਤੇ ਨੌਜਵਾਨ ਦੀ ਪਛਾਣ ਅਮਨਦੀਪ ਉਰਫ਼ ਅਮਨ ਪੁੱਤਰ ਭਾਗਾ ਰਾਮ ਵਾਸੀ ਪਿੰਡ ਸੀਤੋ ਗੰੁਨੋ੍ਹ ਵਜੋਂ ਹੋਈ | ਥਾਣਾ ਬਹਾਵਵਾਲਾ ਪੁਲਿਸ ਵਲੋਂ ਉਕਤ ਨੌਜਵਾਨ ਅਮਨਦੀਪ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |