15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

1 ਭਗੌੜਾ ਪੀ. ਓ. ਸਟਾਫ਼ ਦੇ ਅੜਿੱਕੇ

Ad Position 21
No active advertisement
ਅਜੀਤ ਡੈਸਕ 05-02-2026
ਜਲਾਲਾਬਾਦ, 4 ਫਰਵਰੀ(ਜਤਿੰਦਰ ਪਾਲ ਸਿੰਘ)-ਪੀ.ਓ ਸਟਾਫ਼ ਨੇ 1 ਭਗੌੜੇ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਓ ਸਟਾਫ਼ ਦੇ ਇੰਚਾਰਜ ਏ.ਐੱਸ.ਆਈ ਰਤਨ ਲਾਲ ਨੇ ਦੱਸਿਆ ਕਿ ਐੱਸ.ਐੱਸ.ਪੀ ਗੁਰਮੀਤ ਸਿੰਘ, ਐੱਸ.ਪੀ.ਡੀ ਤਰੁਨ ਰਤਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਵਲ਼ੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਪੀ.ਓ ਸਟਾਫ਼ ਨੇ 299 ਸੀ.ਆਰ.ਪੀ.ਸੀ ਤਹਿਤ ਚੱਲੇ ਆ ਰਹੇ ਭਗੌੜੇ ਮਨਜੀਤ ਸਿੰਘ ਪੁੱਤਰ ਮੰਗਲ ਵਾਸੀ ਗੁਰਖਾ ਢਾਣੀ ਮੋਹਨਾ ਰਾਮ ਪੁਲਿਸ ਥਾਣਾ ਸਦਰ ਫ਼ਾਜ਼ਿਲਕਾ ਨੂੰ ਅੱਜ ਕਾਬੂ ਕੀਤਾ ਗਿਆ ਹੈ¢ ਉਨ੍ਹਾਂ ਦੱਸਿਆ ਮੁਕੱਦਮਾ ਨੰ 286 ਮਿਤੀ 16/08 /2020 ਅਧੀਨ ਧਾਰਾ ਅੰਡਰ ਸੈਕਸ਼ਨ 379 , 411 ਐਕਟ ਆਈ.ਪੀ.ਸੀ ਪੁਲਿਸ ਥਾਣਾ ਸਦਰ ਫ਼ਾਜ਼ਿਲਕਾ ਅਧੀਨ ਉਕਤ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਗਿਆ ਸੀ ਤੇ ਮਾਨਯੋਗ ਅਦਾਲਤ 'ਚ ਪੇਸ਼ ਨਾ ਹੋਣ 'ਤੇ ਉਸ ਨੂੰ ਭਗੌੜਾ ਕਰਾਰ ਕਰ ਦਿੱਤਾ ਗਿਆ ਅਤੇ ਉਕਤ ਭਗੌੜੇ ਨੂੰ ਅੱਜ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਗਿਆ¢ ਪੁਲਿਸ ਵਲ਼ੋਂ ਅਗਲੀ ਕਾਰਵਾਈ ਕਰਕੇ, ਉਕਤ ਦੋਸ਼ੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ¢ਇਸ ਮੌਕੇ ਪੀ.ਓ ਸਟਾਫ਼ ਦੇ ਇੰਚਾਰਜ ਏ.ਐੱਸ.ਆਈ ਰਤਨ ਲਾਲ, ਐਚ.ਸੀ ਜਸਵਿੰਦਰ ਸਿੰਘ, ਐਚ. ਸੀ ਮਨਵੀਰ ਸਿੰਘ ਆਦਿ ਹਾਜ਼ਰ ਸਨ ¢
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਨੇ ਮੋਟਰਸਾਈਕਲ ਚੋਰ ਗਰੋਹ ਦੇ 4 ਮੈਂਬਰ ਕੀਤੇ ਕਾਬੂ -5 ਚੋਰੀ ਦੇ ਮੋਟਰਸਾਈਕਲ ਬਰਾਮਦ ਅਗਲੀ ਖ਼ਬਰ ਤਾਂਬੇ ਦੀਆ ਤਾਰਾਂ ਚੋਰੀ- ਮਾਮਲਾ ਦਰਜ
Ad Position 24