15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ ਵਲੋਂ ਪਿੰਡ ਵਕੀਲਾਂ ਵਾਲਾ 'ਚ ਧੰਨਵਾਦੀ ਦੌਰਾ

Ad Position 21
No active advertisement
ਅਜੀਤ ਡੈਸਕ 05-02-2026
ਜ਼ੀਰਾ, 4 ਫਰਵਰੀ (ਰਜਨੀਸ਼ ਕਥੂਰੀਆ)-ਜ਼ਿਲ੍ਹਾ ਪ੍ਰੀਸ਼ਦ ਜੋਨ ਵਕੀਲਾਂ ਵਾਲਾ ਤੋਂ ਜਿੱਤ ਪ੍ਰਾਪਤ ਕਰਨ ਉਪਰੰਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣੇ ਸ਼ੰਕਰ ਕਟਾਰੀਆ ਸਪੁੱਤਰ ਹਲਕਾ ਵਿਧਾਇਕ ਨਰੇਸ਼ ਕਟਾਰੀਆ ਵਲੋਂ ਲੋਕਾਂ ਦਾ ਧੰਨਵਾਦ ਕਰਨ ਦੇ ਲਈ ਪਿੰਡ ਵਕੀਲਾਂ ਵਾਲਾ ਵਿਖੇ ਧੰਨਵਾਦੀ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਦੌਰਾਨ ਸ਼ੰਕਰ ਕਟਾਰੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਲੋਕ ਭਲਾਈ ਲਈ ਕਈ ਇਤਿਹਾਸਕ ਫ਼ੈਸਲੇ ਲਏ ਗਏ ਹਨ | ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੇ ਜੋ ਭਰੋਸਾ ਜਤਾ ਕੇ ਮੈਨੂੰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣਾਇਆ ਹੈ | ਉਸ 'ਤੇ ਮੈਂ ਪੂਰੀ ਤਰ੍ਹਾਂ ਖਰਾ ਉੱਤਰਾਂਗਾ ਅਤੇ ਜੋਨ ਦੇ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ | ਇਸ ਮੌਕੇ ਪਿੰਡ ਦੇ ਸਰਪੰਚ ਸੁਖਚੈਨ ਸਿੰਘ ਸਰਾਂ ਵਲੋਂ ਸ਼ੰਕਰ ਕਟਾਰੀਆ ਨੂੰ ਜੀ ਆਇਆਂ ਕਿਹਾ ਗਿਆ | ਇਸ ਮੌਕੇ ਕੁਲਵੰਤ ਸਿੰਘ ਮੈਂਬਰ ਪੰਚਾਇਤ, ਜਸਕਰਨ ਸਿੰਘ ਮੈਂਬਰ ਪੰਚਾਇਤ, ਹਰਪ੍ਰੀਤ ਸਿੰਘ ਮੈਂਬਰ, ਕੁਲਵੰਤ ਸਿੰਘ ਫ਼ੌਜੀ ਮੈਂਬਰ ਪੰਚਾਇਤ, ਲਖਵਿੰਦਰ ਸਿੰਘ ਸਰਾਂ, ਮਹਿੰਦਰ ਸਿੰਘ, ਗੁਰਸੇਵਕ ਸਿੰਘ ਕਾਕਾ ਮੈਂਬਰ ਪੰਚਾਇਤ, ਨੀਟਾ ਮੈਂਬਰ, ਗੁਰਪ੍ਰੀਤ ਸਿੰਘ ਸਰਾਂ, ਗੁਰਨੈਬ ਸਿੰਘ ਸਰਾਂ, ਸੁਖਵਿੰਦਰ ਸਿੰਘ ਸਰਾਂ, ਹਰਪਾਲ ਸਿੰਘ ਸਰਾਂ, ਗੁਰਦੇਵ ਸਿੰਘ ਨੰਬਰਦਾਰ, ਭਗਵਾਨ ਸਿੰਘ ਨੰਬਰਦਾਰ, ਸੁਬੇਗ ਸਿੰਘ ਨੰਬਰਦਾਰ, ਰਣਜੀਤ ਸਿੰਘ ਨੰਬਰਦਾਰ, ਮੇਜਰ ਸਿੰਘ ਸਰਾਂ, ਇਕਬਾਲ ਸਿੰਘ ਸਰਾਂ, ਭਗਵੰਤ ਸਿੰਘ ਸਰਾਂ, ਨਿਰਮਲ ਸਿੰਘ ਸਰਾਂ, ਇੰਦੂ ਸਿੰਘ ਜੱਸਲ, ਜੋਰਾ ਸਿੰਘ ਰਟੌਲ, ਹਰਜਿੰਦਰ ਸਿੰਘ ਸਰਾਂ, ਸਰਨਾ ਸਰਾਂ, ਜਸਵੰਤ ਸਿੰਘ ਬਿਜਲੀ ਬੋਰਡ ਅਤੇ ਸੋਨੀ ਕਬੱਡੀ ਖਿਡਾਰੀ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਸਰਪੰਚ ਦਲਜੀਤ ਸਿੰਘ ਅਵਾਨ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੋਗਿੰਦਰਾ ਕਾਨਵੈਂਟ ਸਕੂਲ ਵਿਖੇ ਪੰਜਾਬ ਰਾਜ ਜੂਨੀਅਰ ਲੜਕੀਆਂ ਫੁੱਟਬਾਲ ਚੈਂਪੀਅਨਸ਼ਿਪ ਕੱਲ੍ਹ ਤੋਂ ਅਗਲੀ ਖ਼ਬਰ ਸਮੇਂ ਸਿਰ ਜਾਂਚ ਅਤੇ ਜਾਗਰੂਕਤਾ ਨਾਲ ਕੈਂਸਰ 'ਤੇ ਪਾਈ ਜਾ ਸਕਦੀ ਹੈ ਫਤਹਿ-ਡਾ. ਕਵਿਤਾ ਸਿੰਘ
Ad Position 24