15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਜੋਗਿੰਦਰਾ ਕਾਨਵੈਂਟ ਸਕੂਲ ਵਿਖੇ ਪੰਜਾਬ ਰਾਜ ਜੂਨੀਅਰ ਲੜਕੀਆਂ ਫੁੱਟਬਾਲ ਚੈਂਪੀਅਨਸ਼ਿਪ ਕੱਲ੍ਹ ਤੋਂ

Ad Position 21
No active advertisement
ਅਜੀਤ ਡੈਸਕ 05-02-2026
ਫ਼ਿਰੋਜ਼ਸ਼ਾਹ, 4 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)-ਖੇਡਾਂ ਦੇ ਖੇਤਰ 'ਚ ਹਮੇਸ਼ਾ ਮੋਹਰੀ ਰਹਿਣ ਵਾਲੇ ਜੋਗਿੰਦਰਾ ਕਾਨਵੈਂਟ ਸਕੂਲ ਦੇ ਹਿੱਸੇ ਇਕ ਹੋਰ ਵੱਡੀ ਉਪਲਬਧੀ ਆਈ ਹੈ | ਸਕੂਲ ਨੂੰ ਇਸ ਵਾਰ ਪੰਜਾਬ ਰਾਜ ਜੂਨੀਅਰ ਲੜਕੀਆਂ ਫੁੱਟਬਾਲ ਚੈਂਪੀਅਨਸ਼ਿਪ' ਦੀ ਮੇਜ਼ਬਾਨੀ ਕਰਨ ਦਾ ਮਾਣ ਹਾਸਿਲ ਹੋਇਆ ਹੈ | ਇਹ ਸੂਬਾ ਪੱਧਰੀ ਮਹਾਂ ਕੰੁਭ 6 ਫਰਵਰੀ ਤੋਂ 9 ਫਰਵਰੀ ਤੱਕ ਸਕੂਲ ਦੇ ਖੇਡ ਮੈਦਾਨ 'ਚ ਕਰਵਾਇਆ ਜਾ ਰਿਹਾ ਹੈ | ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਚੈਂਪੀਅਨਸ਼ਿਪ 'ਚ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਚੋਟੀ ਦੀਆਂ ਜੂਨੀਅਰ ਲੜਕੀਆਂ ਦੀਆਂ ਫੁੱਟਬਾਲ ਟੀਮਾਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣਗੀਆਂ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਕਿਹਾ ਕਿ ਖੇਡਾਂ ਰਾਹੀਂ ਬੱਚਿਆਂ 'ਚ ਅਨੁਸ਼ਾਸਨ ਪੈਦਾ ਕਰਨਾ ਤੇ ਖ਼ਾਸ ਕਰਕੇ ਲੜਕੀਆਂ ਨੂੰ ਖੇਡ ਮੈਦਾਨਾਂ ਰਾਹੀਂ ਆਤਮ-ਨਿਰਭਰ ਬਣਾਉਣਾ ਹੀ ਸਕੂਲ ਦਾ ਮੁੱਖ ਮਕਸਦ ਹੈ | ਸਕੂਲ ਦੇ ਪਿ੍ੰਸੀਪਲ ਸਿਮਰਨਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਟੂਰਨਾਮੈਂਟ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਜੰਗੀ ਪੱਧਰ 'ਤੇ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਚੈਂਪੀਅਨਸ਼ਿਪ ਨੌਜਵਾਨ ਖਿਡਾਰਨਾਂ ਲਈ ਆਪਣੀ ਕਲਾ ਦੇ ਜੌਹਰ ਦਿਖਾਉਣ ਦਾ ਇਕ ਉੱਤਮ ਮੰਚ ਸਾਬਤ ਹੋਵੇਗੀ | ਕੋਚ ਦਲਜੀਤ ਸਿੰਘ ਦੀ ਕੁਸ਼ਲ ਦੇਖ-ਰੇਖ ਹੇਠ ਸਕੂਲ ਦੀਆਂ ਖਿਡਾਰਨਾਂ ਮੈਦਾਨ 'ਚ ਸਖ਼ਤ ਮਿਹਨਤ ਕਰ ਰਹੀਆਂ ਹਨ | ਪ੍ਰਬੰਧਕਾਂ ਅਨੁਸਾਰ ਇਸ ਚੈਂਪੀਅਨਸ਼ਿਪ ਰਾਹੀਂ ਉਨ੍ਹਾਂ ਉੱਭਰਦੇ ਸਿਤਾਰਿਆਂ ਦੀ ਪਛਾਣ ਕੀਤੀ ਜਾਵੇਗੀ ਜੋ ਆਉਣ ਵਾਲੇ ਸਮੇਂ 'ਚ ਰਾਸ਼ਟਰੀ ਪੱਧਰ 'ਤੇ ਪੰਜਾਬ ਦੀ ਪ੍ਰਤੀਨਿਧਤਾ ਕਰਕੇ ਸੂਬੇ ਦਾ ਨਾਂਅ ਰੌਸ਼ਨ ਕਰਨਗੇ | ਇਸ ਮੌਕੇ ਹਰਜੀਤ ਸਿੰਘ ਗਿੱਲ ਪ੍ਰਧਾਨ ਡੀ. ਐੱਫ. ਏ., ਜਨਰਲ ਸਕੱਤਰ ਗੁਰਿੰਦਰ ਸਿੰਘ ਬਰਾੜ, ਗੁਰਮੀਤ ਸਿੰਘ ਖ਼ਜ਼ਾਨਚੀ, ਕੰਵਲਜੀਤ ਸਿੰਘ ਵਾਈਸ ਪ੍ਰਧਾਨ, ਸਤਨਾਮ ਸਿੰਘ ਬੁੱਟਰ ਚੇਅਰਮੈਨ ਅਮਰੋਜ਼ਲ ਸਕੂਲ ਜ਼ੀਰਾ, ਪੱਤਰਕਾਰ ਜਸਵਿੰਦਰ ਸਿੰਘ ਸੰਧੂ ਤੇ ਡੀ. ਪੀ. ਗੁਰਸਾਹਬ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਦੇ ਯਤਨਾਂ ਸਦਕਾ ਪਿੰਡ ਪਾਕਾਂ 'ਚ ਲੱਗੀ ਵਿਕਾਸ ਕਾਰਜਾਂ ਦੀ ਝੜੀ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ ਵਲੋਂ ਪਿੰਡ ਵਕੀਲਾਂ ਵਾਲਾ 'ਚ ਧੰਨਵਾਦੀ ਦੌਰਾ
Ad Position 24