ਸਿਹਤ ਵਿਭਾਗ ਫ਼ਿਰੋਜ਼ਪੁਰ 'ਚ ਦੋ ਨਵੇਂ ਮੈਡੀਕਲ ਅਫ਼ਸਰਾਂ ਦੀ ਨਿਯੁਕਤੀ
ਅਜੀਤ ਡੈਸਕ
05-02-2026
ਫ਼ਿਰੋਜ਼ਪੁਰ, 4 ਫ਼ਰਵਰੀ (ਗੁਰਿੰਦਰ ਸਿੰਘ)-ਸਿਹਤ ਵਿਭਾਗ ਫ਼ਿਰੋਜ਼ਪੁਰ ਵਿਖੇ 2 ਨਵੇਂ ਨਵ ਨਿਯੁਕਤ ਮੈਡੀਕਲ ਅਫ਼ਸਰਾਂ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪ੍ਰਾਸ਼ਰ ਦੀ ਅਗਵਾਈ ਹੇਠ ਜੁਆਇਨ ਕੀਤਾ | ਨਵ ਨਿਯੁਕਤ ਡਾ. ਸਮਾਈਲ ਪ੍ਰੀਤ ਸਿਵਲ ਹਸਪਤਾਲ ਫ਼ਿਰੋਜ਼ਪੁਰ ਤੇ ਡਾ. ਨਵਦੀਪ ਸਿੰਘ ਸਬ ਡਵੀਜ਼ਨ ਹਸਪਤਾਲ ਜ਼ੀਰਾ ਵਿਖੇ ਆਪਣੀਆਂ ਸੇਵਾਵਾਂ ਦੇਣਗੇ | ਇਸ ਮੌਕੇ ਸਿਵਲ ਸਰਜਨ ਡਾ. ਰਾਜੀਵ ਪ੍ਰਾਸ਼ਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਿਹਤ ਸੰਸਥਾਨਾਂ ਵਿਚ ਮੈਡੀਕਲ ਅਫ਼ਸਰਾਂ ਦੀ ਘਾਟ ਨੂੰ ਪੂਰਾ ਕਰਨ ਵੱਲ ਇਹ ਇਕ ਮਹੱਤਵਪੂਰਨ ਕਦਮ ਹੈ, ਜਿਸ ਨਾਲ ਆਮ ਲੋਕਾਂ ਨੂੰ ਸਮੇਂ ਸਿਰ ਅਤੇ ਗੁਣਵੱਤਾ ਪੂਰਨ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ | ਉਨ੍ਹਾਂ ਨੇ ਮਰੀਜ਼ਾਂ ਨਾਲ ਸੁਚੱਜਾ ਤੇ ਸੰਵੇਦਨਸ਼ੀਲ ਵਿਹਾਰ ਕਰਨ, ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ 'ਤੇ ਵੀ ਜ਼ੋਰ ਦਿੱਤਾ |
ਉਨ੍ਹਾਂ ਕਿਹਾ ਕਿ ਨਵੇਂ ਮੈਡੀਕਲ ਅਫ਼ਸਰਾਂ ਦੇ ਆਉਣ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਸਿਹਤ ਸੇਵਾਵਾਂ ਹੋਰ ਮਜ਼ਬੂਤ ਹੋ ਜਾਣਗੀਆਂ | ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਸੀਨੀਅਰ ਸਹਾਇਕ ਕਿ੍ਸ਼ਨ ਕੁਮਾਰ, ਪੀ. ਏ. ਵਿਕਾਸ ਕਾਲੜਾ ਵੀ ਮੌਜੂਦ ਸੀ |