15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮੁਹੱਲੇ 'ਚ ਹੁੱਲੜਬਾਜ਼ੀ ਕਰਨ ਤੋਂ ਰੋਕਣ 'ਤੇ ਨੌਜਵਾਨ ਨਾਲ ਕੁੱਟਮਾਰ ਕਰਕੇ ਕੀਤਾ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 05-02-2026
ਫ਼ਿਰੋਜ਼ਪੁਰ, 4 ਫਰਵਰੀ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਵਿਖੇ ਬੀਤੇ ਦਿਨ ਰਵਿਦਾਸ ਮੰਦਰ ਦੇ ਨਜ਼ਦੀਕ ਇਕ ਨੌਜਵਾਨ ਨਾਲ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰਨ ਵਾਲੇ 6 ਲੋਕਾਂ ਖ਼ਿਲਾਫ਼ ਥਾਣਾ ਛਾਉਣੀ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਛਾਉਣੀ ਫ਼ਿਰੋਜ਼ਪੁਰ ਦੇ ਏ. ਐੱਸ. ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨ 'ਚ ਸ਼ਿਕਾਇਤਕਰਤਾ ਵਿੱਕੀ ਪੁੱਤਰ ਸ਼ਸ਼ੀ, ਵਾਸੀ ਅਹਾਤਾ ਨੰਬਰ 116-ਬੀ ਨਜ਼ਦੀਕ ਰਵਿਦਾਸ ਮੰਦਰ ਫ਼ਿਰੋਜ਼ਪੁਰ ਛਾਉਣੀ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਰਵਿਦਾਸ ਮੰਦਰ ਕੋਲ ਖੜ੍ਹਾ ਸੀ, ਤਾਂ ਹਥਿਆਰਾਂ ਨਾਲ ਲੈਸ ਹੋ ਕੇ ਰਾਹੁਲ ਪੁੱਤਰ ਵੀਰੂ, ਸੋਨੂੰ ਉਰਫ਼ ਗੌਰਾ ਪਤਨੀ ਵੀਰੂ, ਸੋਨੂੰ ਪੁੱਤਰ ਹਰੀ ਰਾਮ ਵਾਸੀ ਅਹਾਤਾ ਨੰਬਰ 166-ਬੀ ਨਜ਼ਦੀਕ ਰਵਿਦਾਸ ਮੰਦਰ ਫ਼ਿਰੋਜ਼ਪੁਰ ਛਾਉਣੀ, ਹਰਸ਼ ਵਾਸੀ ਫ਼ਿਰੋਜ਼ਪੁਰ ਛਾਉਣੀ, ਟਿੱਕੀ ਵਾਸੀ ਫ਼ਿਰੋਜ਼ਪੁਰ ਛਾਉਣੀ, ਕੌਦਾ ਵਾਸੀ ਪੁਰਾਣੀ ਖ਼ਲਾਸੀ ਲਾਈਨ ਫ਼ਿਰੋਜ਼ਪੁਰ ਛਾਉਣੀ ਨੇ ਮਿਲ ਕੇ ਉਸ ਨਾਲ ਕੁੱਟਮਾਰ ਕੀਤੀ ਤੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਰਾਹੁਲ ਮੁਹੱਲੇ 'ਚ ਬਾਹਰੋਂ ਨੌਜਵਾਨਾਂ ਨੂੰ ਲਿਆ ਕੇ ਹੁੱਲੜਬਾਜ਼ੀ ਕਰਦਾ ਸੀ, ਜਿਸ ਨੂੰ ਉਸ ਨੇ ਕਈ ਵਾਰ ਰੋਕਿਆ ਸੀ | ਇਸੇ ਰੰਜਸ਼ ਦੇ ਚੱਲਦਿਆਂ ਉਕਤ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕੀਤੀ ਹੈ | ਮਾਮਲੇ ਦੀ ਜਾਂਚ ਕਰ ਰਹੇ ਸਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਸਾਰੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੰਮਿ੍ਤਸਰ ਨੂੰ ਬੱਸ ਰਵਾਨਾ ਅਗਲੀ ਖ਼ਬਰ ਸਿਹਤ ਵਿਭਾਗ ਫ਼ਿਰੋਜ਼ਪੁਰ 'ਚ ਦੋ ਨਵੇਂ ਮੈਡੀਕਲ ਅਫ਼ਸਰਾਂ ਦੀ ਨਿਯੁਕਤੀ
Ad Position 24