15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੰਮਿ੍ਤਸਰ ਨੂੰ ਬੱਸ ਰਵਾਨਾ

Ad Position 21
No active advertisement
ਅਜੀਤ ਡੈਸਕ 05-02-2026
ਫ਼ਿਰੋਜ਼ਪੁਰ, 4 ਫਰਵਰੀ (ਰਾਕੇਸ਼ ਚਾਵਲਾ)-ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡ ਚਾਂਦੀ ਵਾਲਾ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮਿ੍ਤਸਰ ਸਾਹਿਬ ਤੇ ਆਸ-ਪਾਸ ਦੇ ਇਲਾਕਿਆਂ ਦੇ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਰਕਾਰ ਦੀ ਇਕ ਮਹੱਤਵਪੂਰਨ ਪਹਿਲ ਹੈ, ਜਿਸ ਦਾ ਉਦੇਸ਼ ਸ਼ਰਧਾਲੂਆਂ ਨੂੰ ਮੁਫ਼ਤ ਤੇ ਸੁਵਿਧਾਜਨਕ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਵੱਡੀ ਗਿਣਤੀ 'ਚ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਤਮਿਕ ਸ਼ਾਂਤੀ ਪ੍ਰਾਪਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਤੇ ਅਟਾਰੀ ਬਾਰਡਰ ਤੋਂ ਇਲਾਵਾ ਹੋਰ ਤੀਰਥ ਸਥਾਨਾਂ ਦੇ ਦਰਸ਼ਨ ਕਰਨਗੇ | ਉਨ੍ਹਾਂ ਕਿਹਾ ਕਿ ਜੋ ਕਈ ਲੋਕਾਂ ਦਾ ਸੁਪਨਾ ਸੀ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਉਹ ਅੱਜ ਪੂਰਾ ਹੋ ਗਿਆ ਹੈ | ਉਨ੍ਹਾਂ ਨੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀ ਧਾਰਮਿਕ ਆਸਥਾ ਦਾ ਸਤਿਕਾਰ ਕਰਦੀ ਹੈ ਅਤੇ ਭਵਿੱਖ 'ਚ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਜਾਰੀ ਰਹਿਣਗੀਆਂ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੰਮਿ੍ਤਸਰ ਨੂੰ ਬੱਸ ਰਵਾਨਾ ਅਗਲੀ ਖ਼ਬਰ ਮੁਹੱਲੇ 'ਚ ਹੁੱਲੜਬਾਜ਼ੀ ਕਰਨ ਤੋਂ ਰੋਕਣ 'ਤੇ ਨੌਜਵਾਨ ਨਾਲ ਕੁੱਟਮਾਰ ਕਰਕੇ ਕੀਤਾ ਜ਼ਖ਼ਮੀ
Ad Position 24