15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ

Ad Position 21
No active advertisement
ਅਜੀਤ ਡੈਸਕ 05-02-2026
ਜ਼ੀਰਾ, 4 ਫਰਵਰੀ (ਪ੍ਰਤਾਪ ਸਿੰਘ ਹੀਰਾ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ 'ਆਪ' ਦੇ ਯੂਥ ਆਗੂ ਸ਼ੰਕਰ ਕਟਾਰੀਆ ਵਲੋਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਵੱਡੀ ਲੀਡ ਤੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਲਗਾਤਾਰ ਹਲਕਾ ਜ਼ੀਰਾ ਦੇ ਪਿੰਡਾਂ ਦੇ ਧੰਨਵਾਦੀ ਦੌਰੇ ਕੀਤੇ ਜਾ ਰਹੇ ਹਨ | ਇਸੇ ਤਹਿਤ ਉਨ੍ਹਾਂ ਵਲੋਂ ਪਿੰਡ ਮਹੀਂਆਂ ਵਾਲਾ ਕਲਾਂ, ਨੀਲੇ ਵਾਲਾ, ਮੱਲ੍ਹੇਸ਼ਾਹ ਆਦਿ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਧੰਨਵਾਦੀ ਦੌਰਾ ਕੀਤਾ | ਇਸ ਮੌਕੇ ਪਿੰਡ ਨੀਲੇ ਵਾਲਾ ਵਿਖੇ ਸਰਪੰਚ ਇਕਬਾਲ ਸਿੰਘ ਖੋਸਾ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਸ਼ੰਕਰ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦਾ ਬਿਨਾਂ ਪੱਖਪਾਤ ਤੋਂ ਵੱਡੀ ਪੱਧਰ 'ਤੇ ਵਿਕਾਸ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ, ਜਿਸ ਨੇ ਹਰੇਕ ਪੰਜਾਬ ਵਾਸੀ ਦਾ 10 ਲੱਖ ਰੁਪਏ ਦਾ ਸਿਹਤ ਬੀਮਾ ਕੀਤਾ ਹੈ ਤਾਂ ਜੋ ਆਰਥਿਕ ਤੌਰ 'ਤੇ ਕਮਜ਼ੋਰ ਆਪਣਾ ਮੁਫ਼ਤ ਇਲਾਜ ਕਰਵਾ ਸਕਣ | ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਲਦ ਹੀ ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ | ਇਸ ਮੌਕੇ ਸਰਪੰਚ ਇਕਬਾਲ ਸਿੰਘ ਖੋਸਾ ਨੀਲੇ ਵਾਲਾ, ਪੰਚਾਇਤ ਸੈਕਟਰੀ ਜਗਪ੍ਰੀਤ ਸਿੰਘ ਜੱਗੀ, ਸਰਪੰਚ ਰਣਬੀਰ ਸਿੰਘ ਬਾਠ, ਸਰਪੰਚ ਹਰਜਿੰਦਰ ਸਿੰਘ, ਬਲਜੀਤ ਸਿੰਘ ਕੋਠੇ ਅੰਬਰਹਰ, ਸਰਪੰਚ ਜਸਵੰਤ ਸਿੰਘ, ਸਰਪੰਚ ਸਤਨਾਮ ਸਿੰਘ, ਸਰਪੰਚ ਪ੍ਰਭ ਸਿੰਘ ਫੇਮੀ ਵਾਲਾ, ਸਰਪੰਚ ਨਿਰਵੈਰ ਸਿੰਘ, ਸਰਪੰਚ ਦਵਿੰਦਰ ਸਿੰਘ ਤੋਂ ਇਲਾਵਾ ਪਿੰਡ ਵਾਸੀ ਵੱਡੀ ਗਿਣਤੀ 'ਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟ੍ਰੈਫ਼ਿਕ ਇੰਚਾਰਜ ਦੀ ਸਖ਼ਤੀ-ਨਾਕਾਬੰਦੀ ਕਰਕੇ, ਬਿਨਾਂ ਨੰਬਰੀ ਮੋਟਰਸਾਈਕਲਾਂ 'ਤੇ ਕੀਤੇ ਚਲਾਨ ਅਗਲੀ ਖ਼ਬਰ ਸੰਗਤਾਂ ਵਲੋਂ ਮਿਲ ਰਹੇ ਅਥਾਹ ਸਤਿਕਾਰ ਦਾ ਹਮੇਸ਼ਾ ਰਿਣੀ ਰਹਾਂਗਾ-ਭਾਈ ਕਰਨੈਲ ਸਿੰਘ
Ad Position 24