15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਟ੍ਰੈਫ਼ਿਕ ਇੰਚਾਰਜ ਦੀ ਸਖ਼ਤੀ-ਨਾਕਾਬੰਦੀ ਕਰਕੇ, ਬਿਨਾਂ ਨੰਬਰੀ ਮੋਟਰਸਾਈਕਲਾਂ 'ਤੇ ਕੀਤੇ ਚਲਾਨ

Ad Position 21
No active advertisement
ਅਜੀਤ ਡੈਸਕ 05-02-2026
ਗੁਰੂਹਰਸਹਾਏ, 4 ਫਰਵਰੀ (ਕਪਿਲ ਕੰਧਾਰੀ)-ਸ਼ਹਿਰ 'ਚ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਟ੍ਰੈਫ਼ਿਕ ਇੰਚਾਰਜ ਬਲਵਿੰਦਰ ਸਿੰਘ ਵਲੋਂ ਸਖ਼ਤ ਰੁੱਖ ਅਖ਼ਤਿਆਰ ਕੀਤਾ ਗਿਆ ਹੈ | ਟ੍ਰੈਫ਼ਿਕ ਇੰਚਾਰਜ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਟ੍ਰੈਫ਼ਿਕ ਪੁਲਿਸ ਟੀਮ ਵਲੋਂ ਸਰਕਾਰੀ ਸਕੂਲ ਦੇ ਬਾਹਰ ਤੇ ਸ਼ਹਿਰ ਦੀਆਂ ਹੋਰ ਵੱਖ-ਵੱਖ ਜਗ੍ਹਾ 'ਤੇ ਨਾਕਾਬੰਦੀ ਕਰਕੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਇਸ ਦੌਰਾਨ ਬਿਨਾਂ ਨੰਬਰ ਪਲੇਟਾਂ ਵਾਲੀਆਂ ਮੋਟਰਸਾਈਕਲਾਂ ਟ੍ਰੈਫ਼ਿਕ ਇੰਚਾਰਜ ਦੇ ਖ਼ਾਸ ਨਿਸ਼ਾਨੇ 'ਤੇ ਰਹੀਆਂ ਟ੍ਰੈਫ਼ਿਕ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਕਈ ਨੌਜਵਾਨ ਲੜਕੇ-ਲੜਕੀਆਂ ਸਕੂਲ ਦੇ ਆਸ-ਪਾਸ ਬਿਨਾਂ ਨੰਬਰੀ ਮੋਟਰਸਾਈਕਲਾਂ 'ਤੇ ਆਵਾਜਾਈ ਕਰ ਰਹੇ ਸਨ, ਜੋ ਕਿ ਸਿੱਧੇ ਤੌਰ 'ਤੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਹੈ | ਟ੍ਰੈਫ਼ਿਕ ਪੁਲਿਸ ਵਲੋਂ ਅਜਿਹੀਆਂ ਮੋਟਰਸਾਈਕਲਾਂ ਨੂੰ ਤੁਰੰਤ ਰੋਕ ਕੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਤੇ ਨਿਯਮ ਤੋੜਨ ਵਾਲਿਆਂ ਦੇ ਚਲਾਨ ਕੱਟੇ ਗਏ | ਟ੍ਰੈਫ਼ਿਕ ਇੰਚਾਰਜ ਬਲਵਿੰਦਰ ਸਿੰਘ ਨੇ ਮੌਕੇ 'ਤੇ ਮੌਜੂਦ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਿਨਾਂ ਨੰਬਰ ਪਲੇਟ, ਬਿਨਾਂ ਹੈਲਮਟ ਤੇ ਅਧੂਰੇ ਕਾਗ਼ਜ਼ਾਂ ਨਾਲ ਵਾਹਨ ਚਲਾਉਣਾ ਨਾ ਸਿਰਫ਼ ਕਾਨੂੰਨਨ ਗ਼ਲਤ ਹੈ, ਸਗੋਂ ਜਾਨਲੇਵਾ ਵੀ ਸਾਬਤ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬਾਹਰ ਟਰੈਫ਼ਿਕ ਨਿਯਮਾਂ ਦੀ ਪਾਲਣਾ ਹੋਰ ਵੀ ਜ਼ਰੂਰੀ ਹੈ ਕਿਉਂਕਿ ਇਥੇ ਬੱਚਿਆਂ ਦੀ ਸੁਰੱਖਿਆ ਸਭ ਤੋਂ ਪਹਿਲਾਂ ਆਉਂਦੀ ਹੈ | ਟ੍ਰੈਫ਼ਿਕ ਪੁਲਿਸ ਵਲੋਂ ਇਹ ਵੀ ਚਿਤਾਵਨੀ ਦਿੱਤੀ ਗਈ ਕਿ ਆਉਣ ਵਾਲੇ ਦਿਨਾਂ ਵਿਚ ਅਜਿਹੀਆਂ ਚੈਕਿੰਗ ਮੁਹਿੰਮਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਸਥਾਨਕ ਲੋਕਾਂ ਨੇ ਟ੍ਰੈਫ਼ਿਕ ਪੁਲਿਸ ਦੀ ਇਸ ਕਾਰਵਾਈ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਸਖ਼ਤੀ ਨਾਲ ਹਾਦਸਿਆਂ 'ਤੇ ਕਾਬੂ ਪਾਇਆ ਜਾ ਸਕਦਾ ਹੈ ਤੇ ਇਸ ਦੇ ਨਾਲ ਟ੍ਰੈਫ਼ਿਕ ਵਿਵਸਥਾ ਵਿਚ ਸੁਧਾਰ ਆਵੇਗਾ |
Ad Position 22
No active advertisement
ਪਿਛਲੀ ਖ਼ਬਰ ਦੁਕਾਨ 'ਚੋਂ ਨਗਦੀ ਅਤੇ ਸਮਾਨ ਚੋਰੀ - ਮਾਮਲਾ ਦਰਜ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ
Ad Position 24