21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਕਿਸਾਨ ਜਥੇਬੰਦੀਆਂ ਨੇ ਲਾਇਆ ਹਲਕਾ ਵਿਧਾਇਕ ਦੇ ਘਰ ਅੱਗੇ ਧਰਨਾ

Ad Position 21
No active advertisement
ਅਜੀਤ ਡੈਸਕ 06-02-2026
ਜ਼ੀਰਾ 5 ਜਨਵਰੀ (ਪ੍ਰਤਾਪ ਸਿੰਘ ਹੀਰਾ)-ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਹਲਕਾ ਵਿਧਾਇਕ ਨਰੇਸ਼ ਕਟਾਰੀਆ ਦੇ ਜ਼ੀਰਾ ਵਿਖੇ ਸਥਿਤ ਘਰ ਅੱਗੇ ਇਕ ਵਿਸ਼ਾਲ ਧਰਨਾ ਦਿੱਤਾ ਗਿਆ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਅਮਨਦੀਪ ਸਿੰਘ ਕੱਚਰ ਭੰਨ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਅਤੇ ਜੁਗਰਾਜ ਸਿੰਘ ਫੇਰੋ ਕੇ ਪ੍ਰਧਾਨ ਕ੍ਰਾਂਤੀਕਾਰੀ ਯੂਨੀਅਨ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ 14 ਮਹੀਨਿਆਂ ਤੋਂ ਚੱਲ ਰਹੇ ਧਰਨੇ ਨੂੰ ਪੰਜਾਬ ਸਰਕਾਰ ਨੇ ਜਬਰ ਦੇ ਜ਼ੋਰ ਨਾਲ ਖਿਚਾਅ ਕੇ ਕਿਸਾਨ ਆਗੂਆਂ ਨੂੰ ਗਿ੍ਫ਼ਤਾਰ ਕਰ ਲਿਆ ਜੋ ਅਤੀ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਰ-ਵਾਰ ਮੀਟਿੰਗਾਂ ਦੇ ਕੇ ਭੱਜ ਰਹੀ ਹੈ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਬਿਜਲੀ ਸੋਧ ਬਿਲ 2025 ਅਤੇ ਬੀਜ ਐਕਟ ਨੂੰ ਮੁੱਢੋਂ ਰੱਦ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਅਕੁਇਰ ਕਰਨੀਆਂ ਬੰਦ ਕੀਤੀਆਂ ਜਾਣ ਅਤੇ ਭਾਰਤ ਮਾਲਾ ਰੋਡ 'ਤੇ ਕਿਸਾਨਾਂ ਦੇ ਉਜਾੜੇ ਬੰਦ ਕਰਕੇ ਆਬਾਦ ਕਰ ਕਿਸਾਨਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ, ਫ਼ਸਲਾਂ ਦੀ ਐਮ.ਐਸ.ਪੀ ਗਰੰਟੀ ਕਾਨੂੰਨ ਬਣਾਇਆ ਜਾਵੇ ਅਤੇ ਮਨਰੇਗਾ ਨੂੰ ਮੁੜ ਬਹਾਲ ਕੀਤਾ ਜਾਵੇ | ਫੇਸਬੁੱਕ 'ਤੇ ਧਰਨੇ ਵਿਚ ਗੁਰਭੇਜ ਸਿੰਘ, ਪਿਆਰਾ ਸਿੰਘ, ਆਰ ਕੇ ਜ਼ੀਰਾ, ਸਵਰਨ ਸਿੰਘ ਸਰਫਲੀ ਸ਼ਾਹ, ਵੀਰ ਸਿੰਘ ਨਿਜ਼ਾਮ ਦੀਨ ਵਾਲਾ, ਸੁਖਵਿੰਦਰ ਸਿੰਘ, ਦਿਆਲ ਸਿੰਘ, ਸ਼ਮਸ਼ੇਰ ਸਿੰਘ, ਗੁਰਮੀਤ ਸਿੰਘ, ਮਲੂਕ ਸਿੰਘ, ਸੰਤੋਖ ਸਿੰਘ, ਇੰਦਰਜੀਤ ਸਿੰਘ, ਜਗਰੂਪ ਸਿੰਘ, ਅਮਰਜੀਤ ਸਿੰਘ, ਗੁਰਾ ਸਿੰਘ, ਪਿਆਰਾ ਸਿੰਘ, ਸੁਰਜੀਤ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਰਾਹੁਲ ਗਾਂਧੀ ਦਾ ਪੁਤਲਾ ਫ਼ੂਕ ਕੇ ਪ੍ਰਦਰਸ਼ਨ ਅਗਲੀ ਖ਼ਬਰ ਗ੍ਰਾਮ ਨਿਆਲਿਆਂ ਅਤੇ ਡਿਫੈਂਸ ਕੌਂਸਲ ਦੀ ਨਿਯੁਕਤੀ ਦੇ ਵਿਰੋਧ 'ਚ ਫ਼ਿਰੋਜ਼ਪੁਰ ਦੇ ਵਕੀਲਾਂ ਨੇ ਦਿੱਤਾ ਧਰਨਾ
Ad Position 24