21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਭਾਰਤੀ ਜਨਤਾ ਪਾਰਟੀ ਵਲੋਂ ਰਾਹੁਲ ਗਾਂਧੀ ਦਾ ਪੁਤਲਾ ਫ਼ੂਕ ਕੇ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 06-02-2026
ਫਿਰੋਜ਼ਪੁਰ, 5 ਫਰਵਰੀ (ਸੁਖਵਿੰਦਰ ਸਿੰਘ)-ਕਾਂਗਰਸ ਦੇ ਬਿਆਨਾਂ 'ਤੇ ਭਾਰਤੀ ਜਨਤਾ ਪਾਰਟੀ ਨੇ ਨਿੰਦਾ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਰਾਹੁਲ ਗਾਂਧੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਇਸ ਬਿਆਨ ਦੀ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਇਹ ਕੇਸਧਾਰੀ ਸੰਸਦ ਮੈਂਬਰ ਅਤੇ ਦੇਸ਼ ਲਈ ਸ਼ਹਾਦਤਾਂ ਦੇਣ ਵਾਲੇ ਪਰਿਵਾਰ ਦਾ ਸਿੱਧਾ ਅਪਮਾਨ ਹੈ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਇਸ ਬਿਆਨ ਨਾਲ ਕਾਂਗਰਸ ਪਾਰਟੀ ਦੀ ਸੋਚ ਅਤੇ ਮਾਨਸਿਕਤਾ ਸਪਸ਼ਟ ਹੋ ਕੇ ਸਾਹਮਣੇ ਆ ਗਈ ਹੈ | ਉਹਨਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਸ਼ਹੀਦ ਸਰਦਾਰ ਬੇਅੰਤ ਸਿੰਘ ਜੀ ਦੇ ਪੋਤੇ ਹਨ ਜਿਨ੍ਹਾਂ ਦੇ ਪਰਿਵਾਰ ਨੇ ਦੇਸ਼ ਦੀ ਖ਼ਾਤਰ ਅਮੋਲਕ ਕੁਰਬਾਨੀਆਂ ਦਿੱਤੀਆਂ ਹਨ ਐਸੇ ਪਰਿਵਾਰ ਦੇ ਵਾਰਸ 'ਤੇ ਇਸ ਤਰ੍ਹਾਂ ਦੀ ਟਿੱਪਣੀ ਕਰਨਾ ਬਹੁਤ ਹੀ ਦੁਖਦਾਇਕ ਹੈ | ਉਹਨਾਂ ਦੱਸਿਆ ਕਿ ਜਦੋਂ ਤੱਕ ਰਵਨੀਤ ਸਿੰਘ ਬਿੱਟੂ ਕਾਂਗਰਸ ਪਾਰਟੀ ਵਿਚ ਰਹੇ ਉਦੋਂ ਤੱਕ ਸਭ ਕੁਝ ਠੀਕ ਸੀ, ਪਰ ਪਾਰਟੀ ਬਦਲਣ ਮਗਰੋਂ ਉਨ੍ਹਾਂ ਪ੍ਰਤੀ ਵਰਤੀ ਗਈ ਭਾਸ਼ਾ ਕਾਂਗਰਸ ਦੀ ਦੋਹਰੀ ਨੀਤੀ ਨੂੰ ਬੇਨਕਾਬ ਕਰਦੀ ਹੈ | ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਸਕੱਤਰ ਸ਼ਿਵਰਾਜ ਚੌਧਰੀ ਨੇ ਕਿਹਾ ਕਿ ਸਿੱਖ ਧਰਮ ਦੀ ਨਿਖੇਧੀ ਕਰਨਾ ਬਹੁਤ ਹੀ ਨਿੰਦਣਯੋਗ ਹੈ ਅਤੇ ਸਿੱਖ ਧਰਮ ਦੀ ਨਿਖੇਧੀ ਕਰਨ ਵਾਲਿਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਪ੍ਰਦੇਸ਼, ਪੂਰੇ ਦੇਸ਼ ਦੇ ਵਿਚ ਅਤੇ ਦਿੱਲੀ ਵਿੱਚ ਰਾਹੁਲ ਗਾਂਧੀ ਦਾ ਪੁਤਲਾ ਫ਼ੂਕ ਕੇ ਪ੍ਰਦਰਸ਼ਨ ਕੀਤਾ ਗਿਆ ਸੀ | ਅੱਜ ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ਵਿਚ ਰਾਹੁਲ ਗਾਂਧੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਮੌਕੇ ਵਿਕਰਮਜੀਤ ਸਿੰਘ ਪੰਜੋਕੇ, ਸੰਦੀਪ ਚਾਵਲਾ, ਬਲਾਕ ਸਮਿਤੀ ਸੁਖਚੈਨ ਸਿੰਘ, ਬਲਦੇਵ ਸ਼ਰਮਾ, ਜੋਤਾ ਸਿੰਘ ਅਤੇ ਬਲਜੀਤ ਸਿੰਘ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਵਾਸੀਆਂ ਦੇ ਰੋਸ ਤੋਂ ਪਹਿਲਾਂ ਪੁਲਿਸ ਦੀ ਚੋਰਾਂ, ਲੁਟੇਰਿਆਂ ਖ਼ਿਲਾਫ਼ ਵੱਡੀ ਕਾਰਵਾਈ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਲਾਇਆ ਹਲਕਾ ਵਿਧਾਇਕ ਦੇ ਘਰ ਅੱਗੇ ਧਰਨਾ
Ad Position 24