21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਫ਼ਿਰੋਜ਼ਪੁਰ ਵਾਸੀਆਂ ਦੇ ਰੋਸ ਤੋਂ ਪਹਿਲਾਂ ਪੁਲਿਸ ਦੀ ਚੋਰਾਂ, ਲੁਟੇਰਿਆਂ ਖ਼ਿਲਾਫ਼ ਵੱਡੀ ਕਾਰਵਾਈ

Ad Position 21
No active advertisement
ਅਜੀਤ ਡੈਸਕ 06-02-2026
ਫ਼ਿਰੋਜ਼ਪੁਰ, 5 ਫਰਵਰੀ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਵਿਚ ਵਧੀਆਂ ਚੋਰੀਆਂ, ਲੁੱਟਾਂ ਖੋਹਾਂ ਅਤੇ ਝਪਟਮਾਰੀ ਦੀਆਂ ਵਾਰਦਾਤਾਂ ਤੋਂ ਅੱਕੇ ਅਤੇ ਚੋਰਾਂ, ਲੁਟੇਰਿਆਂ ਪ੍ਰਤੀ ਪੁਲਿਸ ਵਲੋਂ ਦਿਖਾਈ ਜਾ ਰਹੀ ਫਰਾਖਦਿਲੀ ਤੋਂ ਗੁਸਾਏ ਫ਼ਿਰੋਜ਼ਪੁਰ ਵਾਸੀਆਂ ਵਲੋਂ ਫ਼ਿਰੋਜ਼ਪੁਰ ਪੁਲਿਸ ਨੂੰ 6 ਫਰਵਰੀ ਤੱਕ ਦੇ ਦਿੱਤੇ ਅਲਟੀਮੇਟਮ ਤੋਂ ਬਾਅਦ ਹਰਕਤ ਵਿਚ ਆਈ ਫਿਰੋਜ਼ਪੁਰ ਪੁਲਿਸ ਵਲੋਂ ਆਪਣਾ ਦਾਮਨ ਪਾਕਿ ਸਾਫ਼ ਦਰਸਾਉਣ ਲਈ ਵੱਡੀ ਕਾਰਵਾਈ ਅਮਲ ਵਿਚ ਲਿਆਂਦੀ ਹੈ | ਦੱਸ ਦੇਈਏ ਕਿ ਫਿਰੋਜ਼ਪੁਰ ਵਿਚ ਵਧੀਆਂ ਅਪਰਾਧਿਕ ਗਤੀਵਿਧੀਆਂ ਕਾਰਨ ਫਿਰੋਜ਼ਪੁਰ ਦੀਆਂ ਸਮਾਜ ਸੇਵੀ ਸੰਸਥਾਵਾਂ, ਵਪਾਰੀਆਂ ਅਤੇ ਸ਼ਹਿਰ ਵਾਸੀਆਂ ਵਲੋਂ 7 ਫਰਵਰੀ ਨੂੰ ਫਿਰੋਜ਼ਪੁਰ ਵਿਚ ਵਿਸ਼ਾਲ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਹੋਇਆ ਹੈ | ਇਸ ਦੌਰਾਨ ਫਿਰੋਜ਼ਪੁਰ ਪੁਲਿਸ ਵਲੋਂ ਫਿਰੋਜ਼ਪੁਰ ਸ਼ਹਿਰ ਦੇ ਏਰੀਆ ਅੰਦਰ ਪਿਛਲੇ ਦਿਨੀਂ ਭੰਨੀਆਂ ਗਈ ਵੱਖ-ਵੱਖ 6 ਦੁਕਾਨਾਂ ਵਿਚੋਂ ਚੋਰੀ ਵਿਚ ਸ਼ਾਮਲ ਗਰੋਹ ਦੇ ਮੈਂਬਰ ਅਤੇ ਅਜਿਹੇ 6 ਹੋਰ ਗਰੋਹ ਬੇਨਕਾਬ ਕਰਨ ਦਾ ਦਾਅਵਾ ਕਰਦਿਆਂ 21 ਅਪਰਾਧੀ ਗਿ੍ਫਤਾਰ ਕਰਕੇ ਉਹਨਾਂ ਕੋਲੋਂ ਚੋਰੀਸ਼ੁਦਾ 29 ਮੋਟਰਸਾਈਕਲ, 2 ਐਕਟਿਵਾ, ਸੋਨਾ/ਚਾਂਦੀ ਦੇ ਗਹਿਣੇ, ਡੇਢ ਲੱਖ ਕੈਸ਼, 4 ਐਲ.ਈ.ਡੀ., 2 ਸਲੰਡਰ, 2 ਇਨਵਰਟਰ ਸੈੱਟ, ਇਕ ਵਾਸ਼ਿੰਗ ਮਸ਼ੀਨ, ਝਪਟੇ 33 ਮੋਬਾਈਲ ਫੋਨ ਅਤੇ ਕਰਿਆਨੇ ਦਾ ਸਮਾਨ ਬਰਾਮਦ ਕੀਤਾ ਹੈ | ਇਸ ਤੋਂ ਇਲਾਵਾ ਗੁੰਮ ਹੋਏ 60 ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ ਹਨ | ਜਿਸ ਸਬੰਧੀ ਵੱਖ ਵੱਖ ਥਾਣਿਆਂ ਵਿਚ ਵੱਖਰੇ ਤੌਰ 'ਤੇ 7 ਮੁਕੱਦਮੇ ਦਰਜ਼ ਕੀਤੇ ਗਏ ਹਨ | ਅੱਜ ਦੇਰ ਸ਼ਾਮ ਕੀਤੀ ਪੈੱ੍ਰਸ ਕਾਨਫ਼ਰੰਸ ਦੌਰਾਨ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਸਮਾਜ ਵਿਰੋਧੀ ਅਨਸਰਾਂ ਅਤੇ ਸ਼ਰਾਰਤੀ ਅਨਸਰਾਂ ਦੀਆਂ ਵਾਰਦਾਤਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਉਣ ਲਈ ਜ਼ਿਲ੍ਹਾ ਪੁਲਿਸ ਵਲੋਂ ਪ੍ਰਭਾਵੀ ਕਾਰਵਾਈ ਕੀਤੀ ਜਾ ਰਹੀ ਹੈ | ਇਸ ਲੜੀ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਦੇ ਸਹਾਇਕ ਥਾਣੇਦਾਰ ਅਯੂਬ ਮਸੀਹ ਵਲੋਂ ਫ਼ਿਰੋਜ਼ਪੁਰ ਸ਼ਹਿਰ ਵਿਚ 6 ਦੁਕਾਨਾਂ ਦੇ ਸ਼ੂਟਰ ਤੋੜਨ ਵਾਲੇ ਅਮਨ ਉਰਫ਼ ਚੂਹਾ ਪੁੱਤਰ ਚੰਨ ਵਾਸੀ ਬਸਤੀ ਭੱਟੀਆ ਵਾਲੀ ਫ਼ਿਰੋਜ਼ਪੁਰ ਸ਼ਹਿਰ, ਥਾਮਸ ਪੁੱਤਰ ਸੁਰਿੰਦਰ ਕੁਮਾਰ ਵਾਸੀ ਭਾਰਤ ਨਗਰ ਬਸਤੀ ਭੱਟੀਆ ਵਾਲੀ ਫ਼ਿਰੋਜ਼ਪੁਰ ਸ਼ਹਿਰ, ਮੌਸਮ ਗਿੱਲ ਪੁੱਤਰ ਪ੍ਰੇਮ ਵਾਸੀ ਬਸਤੀ ਆਵਾ ਫ਼ਿਰੋਜ਼ਪੁਰ ਸ਼ਹਿਰ, ਮਾਈਕਲ ਉਰਫ਼ ਆਸ਼ੂ ਪੁੱਤਰ ਓਮ ਪ੍ਰਕਾਸ਼ ਅਤੇ ਹੀਰਾ ਲਾਲ ਪੁੱਤਰ ਸੋਹਣ ਲਾਲ ਵਾਸੀਆਨ ਗਲੀ ਭੰਡਾਰੀਆ ਵਾਲੀ ਬਸਤੀ ਭੱਟੀਆਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 3 ਮੋਟਰਸਾਈਕਲ, 4 ਐੱਲ.ਈ.ਡੀ,1 ਸਲੰਡਰ, 2 ਸੈਂਟ ਇਨਵਰਟਰ ਤੇ ਕਰਿਆਨੇ ਦਾ ਸਮਾਨ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਅਮਨ ਪੁੱਤਰ ਨੱਥਾ ਸਿੰਘ ਵਾਸੀ ਸੂਰਜ ਐਵਿਨਿਊ, ਸਿਟੀ ਫਿਰੋਜ਼ਪੁਰ, ਸੁੱਚਾ ਪੁੱਤਰ ਦਰਸ਼ਨ ਵਾਸੀ ਬਸਤੀ ਬਾਗ਼ ਵਾਲੀ ਫਿਰੋਜ਼ਪੁਰ ਸ਼ਹਿਰ ਅਤੇ ਯਸ਼ ਐਡਵਿਨ ਪੁੱਤਰ ਰਵੀ ਕੁਮਾਰ ਵਾਸੀ ਬਸਤੀ ਟੈਂਕਾਂ ਵਾਲੀ, ਫਿਰੋਜ਼ਪੁਰ ਕੈਂਟ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀਸ਼ੁਦਾ 4 ਮੋਟਰਸਾਈਕਲ ਬਰਾਮਦ ਕੀਤੇ ਹਨ | ਐੱਸ.ਐੱਸ.ਪੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਸਿਟੀ ਫਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਵਲੋਂ ਹੀ ਗਗਨ ਪੁੱਤਰ ਰਜਿੰਦਰ, ਰਾਹੁਲ ਪੁੱਤਰ ਸ਼ਾਮ ਲਾਲ ਵਾਸੀਆਨ ਭਾਰਤ ਨਗਰ, ਫਿਰੋ: ਸ਼ਹਿਰ ਅਤੇ ਅਜੇ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਬਸਤੀ ਸ਼ੇਖਾਂ ਵਾਲੀ ਫਿਰੋਜ਼ਪੁਰ ਸ਼ਹਿਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦੀਆਂ ਦੋ ਐਕਟਿਵਾ ਬਰਾਮਦ ਕੀਤੀਆਂ ਹਨ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਹਾਇਕ ਥਾਣੇਦਾਰ ਰਮਨ ਕੁਮਾਰ ਵਲੋਂ ਲਖਵਿੰਦਰ ਪੁੱਤਰ ਸਤਪਾਲ ਵਾਸੀ ਬਸਤੀ ਸ਼ੇਖਾਂ ਵਾਲੀ, ਫਿਰੋਜ਼ਪੁਰ ਸ਼ਹਿਰ ਤੇ ਰਣਜੀਤ ਸਿੰਘ ਉਰਫ਼ ਗੋਰਾ ਪੁੱਤਰ ਸਰਵਨ ਸਿੰਘ ਵਾਸੀ ਅਲੀ ਕੇ ਰੋਡ, ਖ਼ਾਲਸਾ ਕਾਲੋਨੀ, ਫਿਰੋਜ਼ਪੁਰ ਸ਼ਹਿਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ 3 ਮੋਟਰਸਾਈਕਲ ਤੇ 18 ਮੋਬਾਈਲ ਫੋਨ ਬਰਾਮਦ ਕੀਤੇ ਹਨ | ਇਸ ਤੋਂ ਇਲਾਵਾ ਸੌਰਭ ਪੁੱਤਰ ਰੰਜੂ ਤੇ ਰਵੀ ਪੁੱਤਰ ਵਿਨੋਦ ਵਾਸੀਆਨ ਬਸਤੀ ਆਵਾ, ਥਾਣਾ ਸਿਟੀ ਫਿਰੋਜ਼ਪੁਰ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਕੋਲੋਂ 2 ਸੈੱਟ ਸੋਨੇ ਦੀਆਂ ਵਾਲੀਆਂ, ਇਕ ਸੋਨੇ ਦਾ ਹਾਰ ਤੇ ਇਕ ਸੈੱਟ ਚਾਂਦੀ ਦੀਆਂ ਪੰਜਾਬਾਂ ਬਰਾਮਦ ਕੀਤੀਆਂ ਹਨ | ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਵਲੋਂ ਵਿਕਾਸ ਉਰਫ਼ ਆਕਾਸ਼ ਪੁੱਤਰ ਜੈਮਸ, ਸਨਮ ਪੁੱਤਰ ਸੋਨੂੰ ਵਾਸੀਆਨ ਬਸਤੀ ਆਵਾ, ਫਿਰੋਜ਼ਪੁਰ ਸ਼ਹਿਰ, ਮੋਹਨ ਉਰਫ਼ ਆਕਾਸ਼ ਪੁੱਤਰ ਦਰਸ਼ਨ ਲਾਲ ਵਾਸੀ ਬਸਤੀ ਭੱਟੀਆਂ ਵਾਲੀ, ਫਿਰੋਜ਼ਪੁਰ ਸ਼ਹਿਰ ਤੇ ਸਾਜਨ ਉਰਫ਼ ਸਾਂਜੀ ਪੁੱਤਰ ਬਾਊ ਲਾਲ ਵਾਸੀ ਗੋਲਬਾਗ, ਫਿਰੋਜ਼ਪੁਰ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ 16 ਮੋਟਰਸਾਈਕਲ, ਇਕ ਸਿਲੰਡਰ ਤੇ ਇਕ ਵਾਸ਼ਿੰਗ ਮਸ਼ੀਨ ਬਰਾਮਦ ਕੀਤੇ | ਇਸ ਤੋਂ ਇਲਾਵਾ ਸਹਾਇਕ ਥਾਣੇਦਾਰ ਸਲਵਿੰਦਰ ਸਿੰਘ ਵਲੋਂ ਅਮਨਦੀਪ ਸਿੰਘ ਉਰਫ਼ ਸਾਜਨ ਪੁੱਤਰ ਪ੍ਰੇਮ ਲਾਲ ਤੇ ਅਬਦੁਲ ਉਰਫ਼ ਅਭੀ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਬਸਤੀ ਬੂਟੇ ਵਾਲੀ ਥਾਣਾ ਕੁੱਲਗੜ੍ਹੀ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ 3 ਮੋਟਰਸਾਈਕਲ ਤੇ 15 ਮੋਬਾਈਲ ਫੋਨ ਬਰਾਮਦ ਕੀਤੇ ਹਨ | ਐੱਸ.ਐੱਸ.ਪੀ ਨੇ ਦਾਅਵਾ ਕੀਤਾ ਕਿ ਭਵਿੱਖ ਵਿਚ ਚੋਰਾਂ, ਲੁਟੇਰਿਆਂ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਨਿਰੰਤਰ ਜਾਰੀ ਰਹੇਗੀ ਅਤੇ ਫ਼ਿਰੋਜ਼ਪੁਰ ਨੂੰ ਅਪਰਾਧ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਇਹ ਮੌਕੇ ਉਨ੍ਹਾਂ ਨਾਲ ਐੱਸ.ਪੀ ਡੀ ਮਨਜੀਤ ਸਿੰਘ ਡੀ. ਐਸ. ਪੀ. ਸਿਟੀ ਸੁਖਵਿੰਦਰ ਸਿੰਘ, ਥਾਣਾ ਸਿਟੀ ਮੁਖੀ ਇੰਸਪੈਕਟਰ ਕਸ਼ਮੀਰ ਸਿੰਘ, ਥਾਣਾ ਸਦਰ ਮੁਖੀ ਏ. ਐਸ. ਆਈ. ਸੁਖਚੈਨ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਆਰਟੀਫੀਸ਼ੀਅਲ ਇੰਟੈਲੀਜੈਂਸ ਵਿਸ਼ੇ ਸੰਬੰਧੀ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਰਾਹੁਲ ਗਾਂਧੀ ਦਾ ਪੁਤਲਾ ਫ਼ੂਕ ਕੇ ਪ੍ਰਦਰਸ਼ਨ
Ad Position 24