21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਸੰਬੰਧੀ ਵਿਧਾਇਕ ਸਰਾਰੀ ਦੇ ਘਰ ਅੱਗੇ ਕਿਸਾਨਾਂ ਵਲੋਂ ਧਰਨਾ

Ad Position 21
No active advertisement
ਅਜੀਤ ਡੈਸਕ 06-02-2026
ਗੁਰੂਹਰਸਾਏ, 5 ਫਰਵਰੀ(ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਗੁਰਬਖ਼ਸ਼ ਸਿੰਘ ਦੀ ਅਗਵਾਈ ਹੇਠ ਪਹਿਲਾਂ ਤੋਂ ਦਿੱਤੇ ਗਏ ਸੱਦੇ ਅਨੁਸਾਰ ਗੁਰੂਹਰਸਹਾਏ ਦੇ ਆਪ ਵਿਧਾਇਕ ਫੌਜਾ ਸਿੰਘ ਸਰਾਰੀ ਦੇ ਨਿਵਾਸ ਸਥਾਨ ਅਨੰਦ ਨਿਵਾਸ ਰੁਕਣੇ ਵਾਲਾ ਵਿਖੇ ਕਿਸਾਨਾਂ ਵਲੋਂ ਵਿਸ਼ਾਲ ਧਰਨ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੇਜਰ ਸਿੰਘ ਗ਼ਜ਼ਨੀ ਵਾਲਾ ਨੇ ਕਿਹਾ ਕਿ ਸ਼ੰਭੂ ਮੋਰਚੇ ਦੇ ਨੁਕਸਾਨ ਦੀ ਭਰਪਾਈ, ਬਿਜਲੀ ਸੋਧ ਬਿੱਲ 2025 ਐਕਟ ਅਤੇ ਮਨਰੇਗਾ ਵਿਰੁੱਧ ਮਤਾ ਪਾਸ ਕਰਨ ਲਈ ਸਰਕਾਰ ਦੇ ਨਾਂਅ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਸਬੰਧੀ ਵਿਧਾਇਕ ਫੌਜਾ ਸਿੰਘ ਸਰਾਰੀ ਦੀ ਪਤਨੀ ਚਰਨਜੀਤ ਕੌਰ ਨੂੰ ਮੰਗ ਪੱਤਰ ਸੌਂਪਿਆ ਗਿਆ | ਕਿਸਾਨਾਂ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਨਾਲ ਨਵੇਂ ਸਿਰੇ ਤੋਂ ਗੱਲਬਾਤ ਸ਼ੁਰੂ ਕਰੇ ਜਾਂ ਫਿਰ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ ਅਤੇ ਉਕਤ ਮੰਗਾਂ ਸਬੰਧੀ ਸਰਕਾਰ ਤੁਰੰਤ ਧਿਆਨ ਦੇਵੇ | ਇਸ ਧਰਨੇ ਦੌਰਾਨ ਅਵਤਾਰ ਸਿੰਘ,ਪ੍ਰੀਤਮ ਸਿੰਘ, ਕਿ੍ਸ਼ਨ ਕੁਮਾਰ, ਸੁਖਵੰਤ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ, ਕੁਲਵੰਤ ਸਿੰਘ, ਦਰਸ਼ਨ ਸਿੰਘ ਸੂਬਾ ਸਿੰਘ ਸਮੇਤ ਕਈ ਹੋਰ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵਲੋਂ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24