21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵਲੋਂ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 06-02-2026
ਫ਼ਿਰੋਜ਼ਪੁਰ, 5 ਫਰਵਰੀ (ਸੁਖਵਿੰਦਰ ਸਿੰਘ)-ਇੰਟਰਨੈਸ਼ਨਲ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਧਾਰਮਿਕ ਸਮਾਗਮ, ਕਬੱਡੀ ਮੈਚ ਅਤੇ ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕਾਰਜ ਕਰਨ ਵਾਲੇ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ ਬਹੁਤ ਹੀ ਰੂਹਾਨੀ ਸ਼ਖ਼ਸੀਅਤ ਹਨ, ਇਹ ਕੀਰਤਨ ਦਰਬਾਰ, ਕਬੱਡੀ ਟੂਰਨਾਮੈਂਟ, ਮੈਡੀਕਲ ਕੈਂਪ ਲਗਾਉਂਦੇ ਹਨ | ਸੰਗਤ ਨੂੰ ਹਮੇਸ਼ਾ ਪਾਠ ਕਰਨ ਅਤੇ ਚੰਗੇ ਕੰਮ ਕਰਨ ਲਈ ਕਹਿੰਦੇ ਹਨ | ਭਾਈ ਮਰਦਾਨਾ ਸੁਸਾਇਟੀ ਨਾਲ ਇਹਨਾਂ ਦਾ ਵਿਸ਼ੇਸ਼ ਪਿਆਰ ਹੈ ਜੋ ਕਿ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਸਮੇਂ ਤੋਂ ਚੱਲਦਾ ਆ ਰਿਹਾ ਹੈ | ਇਸ ਮੌਕੇ ਹਰਜੀਤ ਸਿੰਘ ਧਾਲੀਵਾਲ, ਪਰਮਜੀਤ ਸਿੰਘ ਅÏਲਖ, ਦਰਸ਼ਨ ਸਿੰਘ ਹੀਰਾ, ਇੰਦਰਪਾਲ ਸਿੰਘ ਪਿ੍ੰਸ, ਮਨੋਹਰ ਲਾਲ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਮਦਨ ਨਰੂਲਾ ਦਾ ਧਰਨਾ ਜਾਰੀ ਅਗਲੀ ਖ਼ਬਰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਸੰਬੰਧੀ ਵਿਧਾਇਕ ਸਰਾਰੀ ਦੇ ਘਰ ਅੱਗੇ ਕਿਸਾਨਾਂ ਵਲੋਂ ਧਰਨਾ
Ad Position 24