ਗੁਰੂਹਰਸਹਾਏ, 5 ਫਰਵਰੀ(ਕਪਿਲ ਕੰਧਾਰੀ)-ਸ਼ਹਿਰ ਦੇ ਰੇਲਵੇ ਪਾਰਕ ਵਿਚ ਜਨਤਕ ਮੰਗਾਂ ਨੂੰ ਲੈ ਕੇ ਸਮਾਜ ਸੇਵੀ ਮਦਨ ਨਰੂਲਾ ਪਿਛਲੇ 103 ਦਿਨਾਂ ਤੋਂ ਲਗਾਤਾਰ ਧਰਨੇ 'ਤੇ ਬੈਠੇ ਹੋਏ ਹਨ | ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਮਦਨ ਨਰੂਲਾ ਨੇ ਦੱਸਿਆ ਕਿ ਉਨ੍ਹਾਂ ਧਰਨਾ ਲਗਾਉਣ ਦਾ ਮੁੱਖ ਮਕਸਦ ਸ਼ਹਿਰ ਦੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਹਨ | ਜਿਵੇਂ ਕਿ ਸ਼ਹਿਰ ਦੀ ਸਾਫ਼ ਸਫ਼ਾਈ, ਰੇਲਵੇ ਸਕਾਈ ਬਿ੍ਜ ਦਾ ਨਿਰਮਾਣ, ਹੱਡਾ ਰੋੜੀ ਦੀ ਸਮੱਸਿਆ, ਨਗਰ ਕੌਸ਼ਲ ਦੀ ਜਗ੍ਹਾ ਨੂੰ ਲਾਇਬਰੇਰੀ ਵਿਚ ਤਬਦੀਲ ਕਰਨਾ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਦਿਵਾਉਣ ਦੀ ਮੰਗ ਕੀਤੀ ਜਾ ਰਹੀ ਹੈ | ਪਰੰਤੂ ਪ੍ਰਸ਼ਾਸਨ ਕੰੁਭਕਰਨੀ ਨੀਂਦ ਸੁੱਤਾ ਪਿਆ ਹੈ | ਉਨ੍ਹਾਂ ਕਿਹਾ ਕਿ ਜਦ ਤੱਕ ਪ੍ਰਸ਼ਾਸਨ ਵਲੋਂ ਮੰਗਾਂ 'ਤੇ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ ਤਦ ਤੱਕ ਧਰਨਾ ਜਾਰੀ ਰਹੇਗਾ |