21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਰਾਜਪਾਲ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀਆਂ ਅਗਾਊਾ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 06-02-2026
ਫ਼ਿਰੋਜ਼ਪੁਰ, 5 ਫਰਵਰੀ (ਸੁਖਵਿੰਦਰ ਸਿੰਘ)-ਪੰਜਾਬ ਵਿਚ ਨਸ਼ਿਆਂ ਦੇ ਖ਼ਤਰੇ ਨੂੰ ਨੱਥ ਪਾਉਣ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਲੋਂ ਵੱਡੀ ਪਹਿਲਕਦਮੀ ਤਹਿਤ ਫ਼ਿਰੋਜ਼ਪੁਰ ਵਿਚ 10 ਫ਼ਰਵਰੀ ਨੂੰ 'ਨਸ਼ਿਆਂ ਵਿਰੁੱਧ ਪੈਦਲ ਯਾਤਰਾ' ਕੱਢੀ ਜਾਵੇਗੀ | ਇਸ ਪੈਦਲ ਯਾਤਰਾ ਦੀ ਅਗਵਾਈ ਰਾਜਪਾਲ ਗੁਲਾਬ ਚੰਦ ਕਟਾਰੀਆ ਖ਼ੁਦ ਨਿੱਜੀ ਤੌਰ 'ਤੇ ਕਰਨਗੇ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਾਜਪਾਲ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੌਰੇ ਸਬੰਧੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ | ਡਿਪਟੀ ਕਮਿਸ਼ਨਰ ਨੇ ਰਾਜਪਾਲ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਦੌਰੇ ਅਤੇ ਪੈਦਲ ਯਾਤਰਾ ਸਬੰਧੀ ਤਿਆਰੀਆਂ ਨੂੰ ਲੈ ਕੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ | ਉਨ੍ਹਾਂ ਦੱਸਿਆ ਕਿ ਰਾਜਪਾਲ ਦੀ ਅਗਵਾਈ ਵਿਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 10 ਫ਼ਰਵਰੀ 2026 ਨੂੰ ਸਵੇਰੇ 11.30 ਵਜੇ ਸਾਰਾਗੜ੍ਹੀ ਮੈਮੋਰੀਅਲ ਫ਼ਿਰੋਜ਼ਪੁਰ ਛਾਉਣੀ ਤੋਂ ਸ਼ੁਰੂ ਹੋ ਕੇ ਸਰਕਾਰੀ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰੀ ਤੱਕ ਜਾਵੇਗੀ | ਇਸ ਪੈਦਲ ਯਾਤਰਾ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ, ਯੂਥ ਕਲੱਬਾਂ ਦੇ ਮੈਂਬਰ, ਵਲੰਟੀਅਰ ਆਦਿ ਸ਼ਾਮਿਲ ਹੋ ਕੇ ਨਸ਼ੇ ਤਿਆਗਣ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਇੱਕਜੁੱਟ ਹੋਣ ਦਾ ਸੱਦਾ ਦੇਣਗੇ | ਡਿਪਟੀ ਕਮਿਸ਼ਨਰ ਨੇ ਇਸ ਪੈਦਲ ਯਾਤਰਾ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ, ਟਰੈਫ਼ਿਕ ਨਿਯੰਤਰਨ, ਸਾਫ਼-ਸਫ਼ਾਈ, ਸਿਹਤ ਸਹੂਲਤਾਂ, ਮੈਡੀਕਲ ਟੀਮਾਂ, ਰਿਫਰੈਸ਼ਮੈਂਟ, ਪੀਣ ਵਾਲਾ ਪਾਣੀ ਅਤੇ ਸਮਾਗਮ ਦੌਰਾਨ ਲੋੜੀਂਦੀਆਂ ਵਿਵਸਥਾਵਾਂ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਇਸ ਜਾਗਰੂਕਤਾ ਪੈਦਲ ਯਾਤਰਾ ਨੂੰ ਸਫਲ ਬਣਾਉਣ ਦੀ ਹਦਾਇਤ ਕੀਤੀ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁੁਮਦ ਬੰਬਾਹ, ਵਧੀਕ ਡਿਪਟੀ ਕਮਿਸ਼ਨਰ (ਵਿ) ਅਰਵਿੰਦ ਕੁਮਾਰ, ਐੱਸ.ਪੀ. ਮਨਜੀਤ ਸਿੰਘ, ਐੱਸ.ਡੀ.ਐਮ. ਫ਼ਿਰੋਜ਼ਪੁਰ ਮੈਡਮ ਲਿੰਦਿਆ, ਆਰ.ਟੀ.ਏ. ਅਮਨਦੀਪ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਭ ਸਿੰਘ ਮਨਸੂਰਵਾਲ ਕਲਾਂ ਦੇ ਚੇਅਰਮੈਨ ਬਣਨ ਦਾ ਪਿੰਡ ਵਾਸੀਆਂ ਨੇ ਕੀਤਾ ਭਰਵਾਂ ਸਵਾਗਤ ਅਗਲੀ ਖ਼ਬਰ ਸਮਾਜ ਸੇਵੀ ਮਦਨ ਨਰੂਲਾ ਦਾ ਧਰਨਾ ਜਾਰੀ
Ad Position 24