ਜ਼ੀਰਾ, 5 ਫ਼ਰਵਰੀ (ਹਰਜੀਤ ਸਿੰਘ ਗਿੱਲ)-ਪਿਛਲੇ ਦਿਨੀਂ ਲਾਭ ਸਿੰਘ ਮਨਸੂਰਵਾਲ ਕਲਾਂ ਸਹਿਕਾਰੀ ਖੇਤੀ ਬੈਂਕ ਜ਼ੀਰਾ ਦੇ ਸਰਬਸੰਮਤੀ ਨਾਲ ਚੇਅਰਮੈਨ ਚੁਣੇ ਜਾਣ ਕਰਕੇ ਪਿੰਡ ਵਾਸੀਆਂ ਅੰਦਰ ਖ਼ੁਸ਼ੀ ਦੀ ਲਹਿਰ ਹੈ | ਇਸ ਦੌਰਾਨ ਲਾਭ ਸਿੰਘ ਦਾ ਚੇਅਰਮੈਨ ਨਿਯੁਕਤ ਹੋਣ ਪਿੱਛੋਂ ਪਿੰਡ ਮਨਸੂਰਵਾਲ ਕਲਾਂ ਵਿਖੇ ਪਹੁੰਚਣ ਤੇ ਪਿੰਡ ਵਾਸੀਆਂ ਨੇ ਹਾਰ ਪਾਕੇ ਅਤੇ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ | ਇਸ ਦੌਰਾਨ ਗੱਲਬਾਤ ਕਰਦਿਆਂ ਨਵ ਨਿਯੁਕਤ ਚੇਅਰਮੈਨ ਲਾਭ ਸਿੰਘ ਨੇ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਦੇ ਨਾਲ-ਨਾਲ ਸਮੁੱਚੀ ਆਮ ਆਦਮੀ ਪਾਰਟੀ ਅਤੇ ਪਿੰਡ ਵਾਸੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਪਿੰਡ ਦੇ ਸਰਪੰਚ ਸਤਨਾਮ ਸਿੰਘ ਗਿੱਲ ਨੇ ਕਿਹਾ ਕਿ ਲਾਭ ਸਿੰਘ ਇਕ ਮਿਹਨਤੀ ਅਤੇ ਇਮਾਨਦਾਰ ਵਿਅਕਤੀ ਹੋਣ ਕਾਰਨ ਇਨ੍ਹਾਂ ਨੂੰ ਜ਼ੀਰਾ ਦੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਜ਼ੀਰਾ ਦਾ ਚੇਅਰਮੈਨ ਚੁਣਨ ਦਾ ਫ਼ੈਸਲਾ ਬਹੁਤ ਸ਼ਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਹਰੇਕ ਇਮਾਨਦਾਰ ਅਤੇ ਮਿਹਨਤੀ ਵਰਕਰ ਦੀ ਕਦਰ ਕੀਤੀ ਜਾਂਦੀ ਹੈ ਅਤੇ ਜੋ ਵੀ ਪਾਰਟੀ ਅਤੇ ਲੋਕਾਂ ਲਈ ਕੰਮ ਕਰਦਾ ਹੈ ਉਸ ਨੂੰ ਅਹੁਦੇ ਦੇ ਕੇ ਉਤਸ਼ਾਹਿਤ ਕੀਤਾ ਜਾਂਦਾ ਹੈ | ਇਸ ਮੌਕੇ ਜਸਵੀਰ ਸਿੰਘ, ਰਵਿੰਦਰ ਸਿੰਘ, ਰਵੀ ਸਿੰਘ, ਠਾਕੁਰ ਸਿੰਘ, ਸੁਖਵੀਰ ਸਿੰਘ ਪੰਨੂ, ਧਰਮਿੰਦਰ ਸਿੰਘ ਅਤੇ ਸੁਖਦੇਵ ਸਿੰਘ ਸਾਰੇ ਮੈਂਬਰ ਪੰਚਾਇਤ, ਬਿੱਕਰ ਸਿੰਘ ਸ਼ਾਹ, ਹਰਦਿਆਲ ਸਿੰਘ ਸ਼ਾਹ, ਬਲਕਾਰ ਸਿੰਘ ਸ਼ਾਹ, ਰੇਸ਼ਮ ਸਿੰਘ ਸ਼ਾਹ, ਕੁਲਵੰਤ ਸਿੰਘ ਸ਼ਾਹ, ਤਰਸੇਮ ਸਿੰਘ ਗਿੱਲ, ਜਗਜੀਤ ਸਿੰਘ ਗਿੱਲ, ਨਿਰਭੈ ਸਿੰਘ, ਧਰਮਿੰਦਰ ਸਿੰਘ, ਕੁਲਦੀਪ ਸਿੰਘ ਸੰਧੂ, ਗੁਰਬਖ਼ਸ਼ ਸਿੰਘ, ਗੁਰਮੀਤ ਸਿੰਘ,ਹਰੀ ਸਿੰਘ, ਜੱਗਾ ਸਿੰਘ, ਗਗਨਦੀਪ ਸਿੰਘ, ਸਤਨਾਮ ਸਿੰਘ ਸ਼ਾਹ, ਸ਼ਨੀ ਸਿੰਘ, ਕੁਲਜੀਤ ਸਿੰਘ ਸ਼ਾਹ, ਸਤਨਾਮ ਸਿੰਘ ਸ਼ਾਹ ਅਤੇ ਗੁਰਬਖ਼ਸ਼ ਸਿੰਘ ਮਨੀਲਾ ਆਦਿ ਸਮੇਤ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |