21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਕਰਜ਼ਾ ਲੈ ਕੇ ਚਲਾਈ ਜਾ ਰਹੀ 'ਆਪ' ਸਰਕਾਰ ਦਾ ਬੋਝ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਤਾਰਨਾ ਪਵੇਗਾ-ਡਾ.ਮਹਿੰਦਰ ਰਿਣਵਾ

Ad Position 21
No active advertisement
ਅਜੀਤ ਡੈਸਕ 06-02-2026
ਅਬੋਹਰ, 5 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਟਿਊਬਵੈੱਲ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਵਿਧਾਇਕ ਡਾ.ਮਹਿੰਦਰ ਰਿਣਵਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਵਿਚ ਪੰਜਾਬ ਭਿਆਨਕ ਕਰਜ਼ੇ ਦੇ ਬੋਝ ਹੇਠ ਦੱਬਿਆ ਜਾ ਰਿਹਾ ਹੈ | ਡਾ.ਰਿਣਵਾ ਨੇ ਕਿਹਾ ਕਿ ਸਰਕਾਰ ਦੇ ਕਥਿਤ ਵਿਕਾਸ ਯੋਜਨਾਵਾਂ ਦਰਅਸਲ ਉਧਾਰ ਦੇ ਪੈਸਿਆਂ 'ਤੇ ਟਿੱਕੀਆਂ ਹੋਈਆਂ ਹਨ, ਜਿਸ ਦਾ ਖ਼ਮਿਆਜ਼ਾ ਪੰਜਾਬ ਦੀ ਜਨਤਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਭੁਗਤਣਾ ਪਵੇਗਾ | ਡਾ.ਰਿਣਵਾ ਨੇ ਪੰਜਾਬ ਸਰਕਾਰ ਵਲੋਂ 31 ਜਨਵਰੀ ਨੂੰ ਫਿਰ 1000 ਕਰੋੜ ਰੁਪਏ ਦਾ ਕਰਜ਼ਾ ਲੈਣ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਇਹ ਸਾਫ਼ ਦਰਸਾਉਂਦਾ ਹੈ ਕਿ ਸਰਕਾਰ ਦੀ ਆਰਥਿਕ ਸਥਿਤੀ ਬੇਹੱਦ ਕਮਜ਼ੋਰ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਤਰ੍ਹਾਂ ਕਰਜ਼ ਤੇ ਕਰਜ਼ ਲੈਣ ਨਾਲ ਪੰਜਾਬ ਦੀ ਅਰਥ ਵਿਵਸਥਾ ਪੂਰੀ ਤਰ੍ਹਾਂ ਡਿਗ ਪਵੇਗੀ | ਡਾ.ਰਿਣਵਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਕਰਜ਼ੇ ਤੋਂ ਬਾਹਰ ਕੱਢਣ ਦਾ ਦਾਅਵਾ ਕੀਤਾ ਸੀ ਪਰ ਅੱਜ ਹਾਲਾਤ ਇਸ ਦੇ ਬਿਲਕੁਲ ਉਲਟ ਹਨ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕਰਜ਼ਾ ਲੈਣ ਦੇ ਮਾਮਲੇ ਵਿਚ ਦੇਸ਼ ਚੋਂ ਦੂਜੇ ਸਥਾਨ 'ਤੇ ਪਹੁੰਚ ਚੁੱਕਿਆ ਹੈ ਜੋ ਕਿ ਸਰਕਾਰ ਦੀ ਨਾਕਾਮ ਨੀਤੀਆਂ ਨੂੰ ਉਜਾਗਰ ਕਰਦਾ ਹੈ |
Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲੇ 9 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ 'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਰਾਮਬਾਗ ਬਿਰਧ ਸੇਵਾ ਆਸ਼ਰਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਮੈਗਾ ਕੈਂਪ
Ad Position 24