ਫ਼ਿਰੋਜ਼ਪੁਰ, 5 ਫਰਵਰੀ (ਗੁਰਿੰਦਰ ਸਿੰਘ)-ਜੈਨੈਸਿਸ ਡੈਂਟਲ ਕਾਲਜ ਅਤੇ ਹਸਪਤਾਲ ਵਲ਼ੋਂ ਡੀ.ਏ.ਵੀ ਗਰਲਜ਼ ਕਾਲਜ ਵਿਚ ਇਕ ਮੁਫ਼ਤ ਡੈਂਟਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਅਤੇ ਸਟਾਫ਼ ਮੈਂਬਰਾਂ ਦੇ ਦੰਦਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਦੰਦਾਂ ਪ੍ਰਤੀ ਜਾਗਰੂਕ ਕੀਤਾ ਗਿਆ | ਕੈਂਪ ਦੌਰਾਨ ਡਾ. ਸੁਕੀਰਤ ਕੌਰ ਅਤੇ ਡਾ. ਰਾਹੁਲ ਯਾਦਵ ਨੇ ਦੰਦਾਂ ਦੀ ਸਹੀ ਦੇਖਭਾਲ, ਨਿਯਮਿਤ ਬ੍ਰਸ਼ਿੰਗ, ਸੰਤੁਲਿਤ ਆਹਾਰ ਅਤੇ ਸਮੇਂ-ਸਮੇਂ 'ਤੇ ਡੈਂਟਲ ਜਾਂਚ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਡਾਕਟਰਾਂ ਨੇ ਕਿਹਾ ਕਿ ਦੰਦਾਂ ਨਾਲ ਸੰਬੰਧਿਤ ਛੋਟੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਤਾਂ ਜੋ ਭਵਿੱਖ ਵਿਚ ਵੱਡੀਆਂ ਮੁਸ਼ਕਲਾਂ ਤੋਂ ਬਚਿਆ ਜਾ ਸਕੇ | ਇਸ ਮੌਕੇ ਕਾਲਜ ਦੇ ਪੀ.ਆਰ.ਓ ਰਣਜੀਤ ਸਿੰਘ, ਮਨਜੀਤ ਸਿੰਘ ਸਮੇਤ ਕਾਲਜ ਸਟਾਫ਼ ਦਾ ਵਿਸ਼ੇਸ਼ ਸਹਿਯੋਗ ਰਿਹਾ | ਕਾਲਜ ਪ੍ਰਬੰਧਨ ਨੇ ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਦੀ ਇਸ ਪਹਿਲੂ ਦੀ ਸਹਾਰਨਾ ਕਰਦਿਆਂ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸਿਹਤ ਕੈਂਪ ਲਗਾਉਣ ਦੀ ਲੋੜ 'ਤੇ ਜ਼ੋਰ ਦਿੱਤਾ |