ਫ਼ਿਰੋਜ਼ਪੁਰ, 5 ਫਰਵਰੀ (ਸੁਖਵਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦਫ਼ਤਰ ਗੁਰੂ ਨਗਰ ਵਿਖੇ ਪੈੱ੍ਰਸ ਕਾਨਫ਼ਰੰਸ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਕੱਤਰ ਸ਼ਿਵਰਾਜ ਚੌਧਰੀ ਨੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਦੀ ਅਗਵਾਈ ਹੇਠ ਦੱਸਿਆ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਵਿੱਤ ਵਰ੍ਹਾ 2026-27 ਲਈ ਪੇਸ਼ ਕੀਤੇ ਗਏ ਬਜਟ ਵਿਚ ਪੰਜਾਬ ਲਈ ਕੀਤੇ ਗਏ ਵਾਧੇ ਦਾ ਭਾਰਤੀ ਜਨਤਾ ਪਾਰਟੀ ਨੇ ਸਵਾਗਤ ਕੀਤਾ ਹੈ | ਸ਼ਿਵਰਾਜ ਚੌਧਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਰਹੱਦੀ ਸੂਬੇ ਪੰਜਾਬ ਦੀ ਮਹੱਤਤਾ ਨੂੰ ਸਮਝਦਿਆਂ ਇਸ ਵਾਰ ਬਜਟ ਵਿਚ ਖ਼ਾਸ ਧਿਆਨ ਦਿੱਤਾ ਹੈ | ਉਨ੍ਹਾਂ ਨੇ ਦੱਸਿਆ ਕਿ ਯੂ.ਪੀ.ਏ ਸਰਕਾਰ ਦੇ ਦੌਰਾਨ ਕੁੱਲ ਕੇਂਦਰੀ ਬਜਟ ਵਿਚੋਂ ਪੰਜਾਬ ਦਾ ਹਿੱਸਾ ਸਿਰਫ਼ 1.389 ਫ਼ੀਸਦੀ ਸੀੇ | ਜੋ ਪਿਛਲੇ ਵਰ੍ਹੇ ਵਧ ਕੇ ਲਗਭਗ 2 ਫ਼ੀਸਦੀ ਤੱਕ ਪਹੁੰਚ ਗਿਆ ਹੈ | ਇਸ ਬਜਟ ਵਿਚ ਪੰਜਾਬ ਦੇ ਹਿੱਸੇ ਨੂੰ 2 ਫ਼ੀਸਦੀ ਹੋਰ ਵਧਾਇਆ ਗਿਆ ਹੈ | ਜੋ ਕਿ ਕੇਂਦਰ ਸਰਕਾਰ ਦੀ ਪੰਜਾਬ ਪ੍ਰਤੀ ਸਕਾਰਾਤਮਿਕ ਸੋਚ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ 4479 ਹਜ਼ਾਰ ਕਰੋੜ ਰੁਪਏ ਦੇ ਬਜਟ ਵਿਚ ਸਿੱਖਿਆ, ਰੋਜ਼ਗਾਰ ਅਤੇ ਦੇਸ਼ ਦੀ ਸੁਰੱਖਿਆ ਨੂੰ ਪ੍ਰਾਥਮਿਕਤਾ ਦਿੱਤੀ ਗਈ ਹੈ | ਸਿੱਖਿਆ ਖੇਤਰ ਵਿਚ Tਈ.ਵੀ.ਜੀ.ਸੀU ਸਿਖਲਾਈ ਕੇਂਦਰ ਯੋਜਨਾ ਤਹਿਤ ਸਕੂਲਾਂ ਅਤੇ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਵਿਸ਼ੇਸ਼ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ | ਜਿਸ ਨਾਲ ਲੱਖਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ | ਸ਼ਿਵਰਾਜ ਚੌਧਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸਰਹੱਦੀ ਸੂਬਾ ਹੋਣ ਕਰਕੇ ਇੱਥੇ ਸੁਰੱਖਿਆ ਮਾਮਲੇ ਸਭ ਤੋਂ ਅਹਿਮ ਹਨ | ਪਿਛਲੇ ਸਮੇਂ ਦੌਰਾਨ Tਅਪਰੇਸ਼ਨ ਸੰਧੂਰU ਵਰਗੀਆਂ ਕਾਰਵਾਈਆਂ ਵਿਚ ਭਾਰਤੀ ਸੁਰੱਖਿਆ ਬਲਾਂ ਵਲੋਂ ਵਰਤੇ ਗਏ ਆਧੁਨਿਕ ਉਪਕਰਨਾਂ ਨੇ ਦੇਸ਼ ਦੀ ਸੁਰੱਖਿਆ ਨੂੰ ਮਜ਼ਬੂਤ ਕੀਤਾ ਹੈ | ਇਸੇ ਤਜਰਬੇ ਨੂੰ ਧਿਆਨ ਵਿਚ ਰੱਖਦਿਆਂ ਕੇਂਦਰ ਸਰਕਾਰ ਨੇ ਡਿਫੈਂਸ ਸੈਕਟਰ ਲਈ ਵੀ ਵਧੇਰੇ ਪ੍ਰਬੰਧ ਕੀਤੇ ਹਨ | ਉਨ੍ਹਾਂ ਕਿਹਾ ਕਿ ਕੁੱਝ ਸਿਆਸੀ ਧਿਰਾਂ ਵਲੋਂ ਇਹ ਕਿਹਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਕੁੱਝ ਨਹੀਂ ਦਿੱਤਾ, ਪਰ ਅੰਕੜੇ ਖ਼ੁਦ ਸਾਬਤ ਕਰਦੇ ਹਨ ਕਿ ਮੋਦੀ ਸਰਕਾਰ ਦੇ ਦੌਰ ਵਿਚ ਪੰਜਾਬ ਦੇ ਬਜਟ ਹਿੱਸੇ ਵਿਚ ਲਗਾਤਾਰ ਵਾਧਾ ਹੋਇਆ ਹੈ | ਜੇਕਰ ਸੂਬਾ ਸਰਕਾਰ ਇਸ ਰਕਮ ਨੂੰ ਸਹੀ ਤਰੀਕੇ ਨਾਲ ਵਰਤੇ, ਤਾਂ ਪੰਜਾਬ ਦੇ ਵਿਕਾਸ, ਸੁਰੱਖਿਆ ਅਤੇ ਰੋਜ਼ਗਾਰ ਦੇ ਖੇਤਰ ਵਿਚ ਵੱਡਾ ਬਦਲਾਅ ਆ ਸਕਦਾ ਹੈ | ਅਖੀਰ ਵਿਚ ਭਾਰਤੀ ਜਨਤਾ ਪਾਰਟੀ ਨੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਬਜਟ ਪੰਜਾਬ ਅਤੇ ਦੇਸ਼ ਦੋਵਾਂ ਲਈ ਲਾਭਕਾਰੀ ਸਾਬਤ ਹੋਵੇਗਾ | ਇਸ ਮੌਕੇ ਅਨੁਮਤੀ ਹੀਰਾ ਸੋਢੀ, ਡੀ.ਪੀ ਚੰਦਰ, ਜੁਗਰਾਜ ਸਿੰਘ ਕਟੋਰਾ, ਦਵਿੰਦਰ ਬਜਾਜ, ਹਰਿੰਦਰ ਸਿੰਘ ਕੁੱਲ, ਦਵਿੰਦਰ ਕਪੂਰ, ਹੀਰਾ ਪੁੱਗਲ, ਸੰਜੀਵ ਕੁਮਾਰ ਮੋਨੂੰ, ਪੰਜਾਬ ਸਿੰਘ, ਮੋਹਨ ਸਿੰਘ ਲਾਲਕਾ, ਅਮਰਜੀਤ ਸਿੰਘ ਘਾਰੂ, ਬਲਜੀਤ ਸਿੰਘ ਲੁਥਰ, ਗੁਰਦੀਪ ਸਿੰਘ ਆਦਿ ਮੌਜੂਦ ਸਨ |