26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਫ਼ਿਰੋਜ਼ਪੁਰ ਦੇ ਸਕੂਲਾਂ 'ਚ 'ਪਰੀਕਸ਼ਾ ਪੇ ਚਰਚਾ' ਦਾ ਲਾਈਵ ਟੈਲੀਕਾਸਟ

Ad Position 21
No active advertisement
ਅਜੀਤ ਡੈਸਕ 07-02-2026
ਫ਼ਿਰੋਜ਼ਪੁਰ, 6 ਫਰਵਰੀ (ਗੁਰਿੰਦਰ ਸਿੰਘ)-ਪ੍ਰੀਖਿਆਵਾਂ ਦੇ ਮੌਸਮ ਦੌਰਾਨ ਵਿਦਿਆਰਥੀਆਂ ਨੂੰ ਤਣਾਅ ਮੁਕਤ ਰੱਖਣ ਅਤੇ ਉਨ੍ਹਾਂ 'ਚ ਆਤਮਵਿਸ਼ਵਾਸ ਪੈਦਾ ਕਰਨ ਦੇ ਉਦੇਸ਼ ਨਾਲ ਕਰਵਾਏ ਗਏ | ਕੇਂਦਰ ਸਰਕਾਰ ਦੇ 'ਪਰੀਕਸ਼ਾ ਪੇ ਚਰਚਾ' ਦਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ 'ਚ ਲਾਈਵ ਟੈਲੀਕਾਸਟ ਕੀਤਾ ਗਿਆ | ਇਸ ਪ੍ਰੋਗਰਾਮ ਨੂੰ ਵਿਦਿਆਰਥੀਆਂ, ਅਧਿਆਪਕਾਂ ਤੇ ਸਕੂਲ ਪ੍ਰਬੰਧਕਾਂ ਵਲੋਂ ਉਤਸ਼ਾਹ ਨਾਲ ਦੇਖਿਆ | ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਈਵ ਸੰਵਾਦ ਦੌਰਾਨ ਦੇਸ਼ ਭਰ ਦੇ ਵਿਦਿਆਰਥੀਆਂ ਨਾਲ ਸਿੱਖਿਆ, ਪ੍ਰੀਖਿਆ ਦੀ ਤਿਆਰੀ ਤੇ ਮਾਨਸਿਕ ਤਣਾਅ ਤੋਂ ਮੁਕਤੀ ਸੰਬੰਧੀ ਅਹਿਮ ਗੱਲਾਂ ਸਾਂਝੀਆਂ ਕੀਤੀਆਂ | ਪ੍ਰਧਾਨ ਮੰਤਰੀ ਨੇ ਬੱਚਿਆਂ ਨੂੰ ਕਿਹਾ ਕਿ ਪ੍ਰੀਖਿਆ ਜੀਵਨ ਦਾ ਇਕ ਹਿੱਸਾ ਹੈ ਪਰ ਇਹ ਜੀਵਨ ਦਾ ਮਕਸਦ ਨਹੀਂ, ਇਸ ਲਈ ਡਰ ਤੇ ਦਬਾਅ ਤੋਂ ਬਿਨਾਂ ਪੂਰੇ ਮਨ ਨਾਲ ਤਿਆਰੀ ਕਰਨੀ ਚਾਹੀਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਸਮੇਂ ਦੀ ਯੋਜਨਾ ਬਣਾਉਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਤੇ ਸਕਾਰਾਤਮਿਕ ਸੋਚ ਰੱਖਣ ਦੀ ਪੇ੍ਰਰਨਾ ਦਿੱਤੀ | ਨਾਲ ਹੀ ਅਧਿਆਪਕਾਂ ਅਤੇ ਮਾਪਿਆਂ ਦੀ ਭੂਮਿਕਾ 'ਤੇ ਵੀ ਰੌਸ਼ਨੀ ਪਾਈ, ਜੋ ਬੱਚਿਆਂ ਨੂੰ ਹੌਸਲਾ ਦੇ ਕੇ ਉਨ੍ਹਾਂ ਦੀ ਕਾਮਯਾਬੀ ਦਾ ਰਾਹ ਸੌਖਾ ਬਣਾ ਸਕਦੇ ਹਨ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਸਤਿੰਦਰ ਸਿੰਘ ਅਤੇ ਡੀ. ਐਨ. ਓ. ਰਾਜੀਵ ਮੌਂਗਾ ਵਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਸਮੂਹ ਸਟਾਫ਼ ਨਾਲ ਮਿਲ ਕੇ ਪ੍ਰੋਗਰਾਮ ਦਾ ਲਾਈਵ ਟੈਲੀਕਾਸਟ ਦੇਖਿਆ ਗਿਆ | ਜ਼ਿਕਰਯੋਗ ਹੈ ਕਿ ਇਸ ਪ੍ਰੋਗਰਾਮ 'ਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਲਗਪਗ 42,590 ਵਿਦਿਆਰਥੀਆਂ ਨੇ ਭਾਗ ਲਿਆ | ਜਿਸ ਨਾਲ ਸਕੂਲਾਂ 'ਚ ਪ੍ਰੀਖਿਆ ਸੰਬੰਧੀ ਸਕਾਰਾਤਮਿਕ ਮਾਹੌਲ ਬਣਿਆ ਤੇ ਵਿਦਿਆਰਥੀਆਂ ਵਿਚ ਨਵਾਂ ਉਤਸ਼ਾਹ ਵੇਖਣ ਨੂੰ ਮਿਲਿਆ |
Ad Position 22
No active advertisement
ਪਿਛਲੀ ਖ਼ਬਰ ਐੱਸ. ਐੱਸ. ਪੀ. ਦਫ਼ਤਰ ਤੋਂ 100 ਮੀਟਰ ਦੂਰੀ 'ਤੇ ਹੋਈ ਖੋਹ ਅਗਲੀ ਖ਼ਬਰ ਸੂਬਾ ਪੱਧਰੀ ਸੱਦੇ 'ਤੇ ਫ਼ਿਰੋਜ਼ਪੁਰ ਦੇ ਵਕੀਲ ਦੂਜੇ ਦਿਨ ਵੀ ਰਹੇ ਹੜਤਾਲ
Ad Position 24